PUNJABMAILUSA.COM

ਟਰੰਪ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟ ਸਕਦੇ ਨੇ?

ਟਰੰਪ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟ ਸਕਦੇ ਨੇ?

ਟਰੰਪ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟ ਸਕਦੇ ਨੇ?
June 02
05:38 2017

ਵਾਸ਼ਿੰਗਟਨ, 1 ਜੂਨ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਮਰੀਕਾ ਦੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣ ਬਾਰੇ ਉਹ ਆਪਣਾ ਫੈਸਲਾ ਭਲਕੇ ਦੱਸਣਗੇ। ਖ਼ਦਸ਼ੇ ਹਨ ਕਿ ਉਹ ਇਸ ਅਹਿਮ ਸਮਝੌਤੇ ਤੋਂ ਪਾਸੇ ਹੋ ਸਕਦੇ ਹਨ, ਜਿਸ ਨਾਲ ਆਲਮੀ ਤਪਸ਼ ਨਾਲ ਸਿੱਝਣ ਦੀਆਂ ਕੌਮਾਂਤਰੀ ਕੋਸ਼ਿਸ਼ਾਂ ਵਿੱਚ ਅਮਰੀਕਾ ਅਲੱਗ-ਥਲੱਗ ਪੈ ਜਾਵੇਗਾ।
ਪੈਰਿਸ ਸਮਝੌਤੇ ਤੋਂ ਹਟਣ ਦਾ ਮੁੱਦਾ ਟਰੰਪ ਦੇ ਚੋਣ ਪ੍ਰਚਾਰ ਦਾ ਅਹਿਮ ਹਿੱਸਾ ਸੀ ਅਤੇ ਉਨ੍ਹਾਂ ਪਹਿਲਾਂ ਹੀ ਜਲਵਾਯੂ ਤਬਦੀਲੀ ਨੂੰ ਝਾਂਸਾ ਦੱਸਿਆ ਹੈ। ਪਿਛਲੇ ਹਫ਼ਤੇ ਸਿਸਲੀ ਵਿੱਚ ਜੀ-7 ਸੰਮੇਲਨ ਦੌਰਾਨ ਅਮਰੀਕਾ ਦੇ ਸਹਿਯੋਗੀਆਂ ਵੱਲੋਂ ਇਸ ਸਮਝੌਤੇ ਦੀ ਤਾਈਦ ਕਰਨ ਦੇ ਦਬਾਅ ਨੂੰ ਰਾਸ਼ਟਰਪਤੀ ਨੇ ਰੱਦ ਕਰ ਦਿੱਤਾ ਸੀ, ਜਦੋਂ ਕਿ ਉਨ੍ਹਾਂ ਤੋਂ ਪਹਿਲੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਸ ਸਮਝੌਤੇ ਲਈ ਪੂਰੀ ਵਾਹ ਲਾਈ ਸੀ।
ਟਰੰਪ ਨੇ ਟਵੀਟ ਕੀਤਾ, ‘‘ਪੈਰਿਸ ਸਮਝੌਤੇ ਬਾਰੇ ਮੈਂ ਆਪਣੇ ਫੈਸਲੇ ਦਾ ਐਲਾਨ ਵੀਰਵਾਰ ਸ਼ਾਮੀਂ 3.00 ਵਜੇ (ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਤੜਕੇ 12:30 ਵਜੇ) ਕਰਾਂਗਾ।’’ ਅਮਰੀਕਾ ਦੀਆਂ ਦੋ ਨਿਊਜ਼ ਆਰਗੇਨਾਈਜੇਸ਼ਨਾਂ ‘ਐਕਸਿਸ’ ਅਤੇ ‘ਸੀਬੀਐਸ ਨਿਊਜ਼’ ਨੇ ਰਿਪੋਰਟ ਦਿੱਤੀ ਕਿ ਟਰੰਪ ਨੇ ਇਸ ਸਮਝੌਤੇ ਤੋਂ ਪਿੱਛੇ ਹਟਣ ਦਾ ਫੈਸਲਾ ਕਰ ਲਿਆ ਹੈ ਅਤੇ ਪ੍ਰਸ਼ਾਸਨ ਇਸ ਬਾਰੇ ਆਲਮੀ ਆਗੂਆਂ ਨੂੰ ਜਾਣੂੰ ਕਰਵਾ ਰਿਹਾ ਹੈ। ਇਸ ਕਾਰਨ ਅਮਰੀਕਾ ਇਸ ਮੁੱਦੇ ਉਤੇ ਅਲੱਗ-ਥਲੱਗ ਪਵੇਗਾ ਕਿਉਂਕਿ 195 ਮੁਲਕਾਂ ਨੇ 2015 ਦੇ ਪੈਰਿਸ ਸਮਝੌਤੇ ਉਤੇ ਸਹਿਮਤੀ ਦਿੱਤੀ ਹੈ। ਸਿਰਫ਼ ਸੀਰੀਆ ਤੇ ਨਿਕਾਰਗੁਆ ਅਜਿਹੇ ਮੁਲਕ ਹਨ, ਜਿਨ੍ਹਾਂ ਇਸ ਇਤਿਹਾਸਕ ਸਮਝੌਤੇ ਉਤੇ ਦਸਤਖ਼ਤ ਨਹੀਂ ਕੀਤੇ ਹਨ।
ਦੂਜੇ ਪਾਸੇ ਖਾਨਾਜੰਗੀ ਪ੍ਰਭਾਵਤ ਸੀਰੀਆ ਇਸ ਸਮਝੌਤੇ ਉਤੇ ਪਹਿਲੀ ਦਫ਼ਾ ਦਸਤਖ਼ਤ ਹੋਣ ਵੇਲੇ ਕੌਮਾਂਤਰੀ ਤੌਰ ਉਤੇ ਅਲੱਗ-ਥਲੱਗ ਸੀ। ਟਰੰਪ ਦੇ ਇਸ ਫੈਸਲੇ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਸ਼ਵ ਭਰ ਵਿੱਚ ਅਮਰੀਕਾ ਦੇ ਵਕਾਰ ਨੂੰ ਢਾਹ ਲੱਗੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article