PUNJABMAILUSA.COM

ਟਰੰਪ ਪ੍ਰਸ਼ਾਸਨ ਦੇ ਨਵੇਂ ਫੈਸਲੇ ਨੇ 57,000 ਪ੍ਰਵਾਸੀਆਂ ਨੂੰ ਕੀਤਾ ਪ੍ਰਭਾਵਿਤ

 Breaking News

ਟਰੰਪ ਪ੍ਰਸ਼ਾਸਨ ਦੇ ਨਵੇਂ ਫੈਸਲੇ ਨੇ 57,000 ਪ੍ਰਵਾਸੀਆਂ ਨੂੰ ਕੀਤਾ ਪ੍ਰਭਾਵਿਤ

ਟਰੰਪ ਪ੍ਰਸ਼ਾਸਨ ਦੇ ਨਵੇਂ ਫੈਸਲੇ ਨੇ 57,000 ਪ੍ਰਵਾਸੀਆਂ ਨੂੰ ਕੀਤਾ ਪ੍ਰਭਾਵਿਤ
May 05
22:06 2018

ਦੇਸ਼ ਛੱਡਣ ਲਈ ਦਿੱਤਾ 18 ਮਹੀਨੇ ਦਾ ਸਮਾਂ
ਵਾਸ਼ਿੰਗਟਨ, 5 ਮਈ (ਪੰਜਾਬ ਮੇਲ)- ਟਰੰਪ ਵੱਲੋਂ ਆਪਣੀ ਪ੍ਰਵਾਸ ਨੀਤੀਆਂ ‘ਚ ਲਗਾਤਾਰ ਕੀਤੀ ਜਾ ਰਹੀ ਸਖਤੀ ਦੇ ਚਲਦਿਆਂ ਬਹੁਤੇ ਪ੍ਰਵਾਸੀਆਂ ਦੀ ਨੀਂਦ ਇਸ ਵੇਲੇ ਉੱਡ ਚੁੱਕੀ ਹੈ। ਟਰੰਪ ਪ੍ਰਸ਼ਾਸਨ ਦੇ ਨਵੇਂ ਫੈਸਲੇ ਨੇ ਹੁਣ 57,000 ਹੋਂਡੂਰਸ ਨੂੰ ਪ੍ਰਭਾਵਿਤ ਕੀਤਾ ਹੈ, ਜੋ ਸਪੈਸ਼ਲ ਇੰਮੀਗ੍ਰੇਸ਼ਨ ਪ੍ਰੋਗਰਾਮ ਤਹਿਤ ਪਿਛਲੇ 2 ਦਹਾਕਿਆਂ ਤੋਂ ਅਮਰੀਕਾ ‘ਚ ਰਹਿ ਰਹੇ ਸਨ ਅਤੇ ਉੱਥੇ ਕੰਮ ਕਰ ਰਹੇ ਸਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਦੇਸ਼ ਛੱਡਣ ਲਈ 18 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਇਹ ਐਲਾਨ ਅਸਥਾਈ ਸੁਰੱਖਿਆ ਸਟੇਟਸ ਨੂੰ ਖਤਮ ਕਰਨ ਲਈ ਪ੍ਰਸ਼ਾਸਨ ਦਾ ਨਵਾਂ ਕਦਮ ਹੈ ਜੋ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਦਿੱਤਾ ਜਾਂਦਾ ਰਿਹਾ ਹੈ ਜੋ ਆਪਣੇ ਦੇਸ਼ ‘ਚ ਕੁਦਰਤੀ ਆਫਤਾਂ ਜਿਵੇਂ ਤੁਫਾਨ, ਹੜ੍ਹ, ਭੂਚਾਲ ਜਾਂ ਗ੍ਰਹਿ ਯੁੱਧ ਤੋਂ ਪ੍ਰਭਾਵਿਤ ਹੋਏ ਹੋਣ। ਪਰ ਹੋਂਡੂਰਾਸ ਲਈ ਟੀ.ਪੀ.ਐੱਸ. ‘ਚ ਕਟੌਤੀ 3,17,000 ਪਰਵਾਸੀਆਂ ਦੇ 98 ਫੀਸਦੀ ਪ੍ਰੋਗਰਾਮ ਨੂੰ ਖਤਮ ਕਰ ਦਿੱਤਾ ਹੈ ਜੋ ਅਮਰੀਕਾ ‘ਚ ਕਾਨੂੰਨੀ ਤੌਰ ‘ਤੇ ਰਹਿ ਰਹੇ ਸਨ ਜਿਨ੍ਹਾਂ ਚੋਂ ਕਈ ਤਾਂ ਬੀਤੇ 30 ਵਰਿਆਂ ਤੋਂ ਇੱੱਥੇ ਰਹਿ ਰਹੇ ਸਨ। ਮਿਚ ਤੂਫਾਨ ਵੱਲੋਂ ਸੈਂਟਰ ਅਮਰੀਕਨ ਰਾਸ਼ਟਰ ਨੂੰ ਤਬਾਹ ਕਰਨ ਤੋਂ ਬਾਅਦ ਹੋਂਡੁਰਾਸ ਨੂੰ ਪਹਿਲੀ ਵਾਰ 1999 ‘ਚ ਟੀ.ਪੀ.ਐੱਸ. ਮੁਹੱਈਆ ਕਰਵਾਇਆ ਗਿਆ ਸੀ।
ਹੋਮਲੈਂਡ ਸਕਿਓਰਟੀ ਵਿਭਾਗ ਦਾ ਕਹਿਣਾ ਹੈ ਕਿ ਹੋਂਡੁਰਸਾਨ ‘ਚ ਹੁਣ ਹਾਲਾਤ ਠੀਕ ਹੋ ਗਏ ਹਨ ਅਤੇ ਹੁਣ ਇਹ ਦੇਸ਼ ਆਪਣੇ ਹਜ਼ਾਰਾਂ ਨਾਗਰਿਕਾਂ ਦੀ ਵਾਪਸੀ ਲਈ ਤਿਆਰ ਹੈ। ਰੋਂਡੁਰਨ ਅੰਬੈਸੀ ਅਤੇ ਸਮਰਥਕਾਂ ਦਾ ਕਹਿਣਾ ਹੈ ਕਿ ਦੇਸ਼ ਗੈਂਗ ਹਿੰਸਾ ਅਤੇ ਨਸ਼ੀਲੇ ਪਦਾਰਥਾਂ ਵਰਗੀ ਸਮੱਸਿਆ ਨਾਲ ਬੁਰੀ ਤਰ੍ਹਾਂ ਘਿਰਿਆ ਹੋਇਆ ਹੈ ਜੋ ਪਹਿਲਾਂ ਹੀ ਹਜ਼ਾਰਾਂ ਹੋਂਡੂਰਸ ਨੂੰ ਅਮਰੀਕਾ ਤੋਂ ਪਨਾਹ ਲੈਣ ਲਈ ਉਨ੍ਹਾਂ ਨੂੰ ਮਜ਼ਬੂਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ‘ਚ ਹੋਰ ਲੋਕਾਂ ਦੀ ਵਾਪਸੀ ਨਾਲ ਹਾਲਾਤ ਹੋਰ ਬੁਰੇ ਹੋ ਜਾਣਗੇ। ਐਮਨੈਸਟੀ ਇੰਟਰਨੈਸ਼ਨਲ ਕੈਥੋਲਿਕ ਰਿਲੀਫ ਸਰਵਿਸਿਜ਼ ਅਤੇ ਕੁਝ ਰਿਪਬਲੀਕਨ ਸੰਸਦੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਪ੍ਰਸ਼ਾਸਨ ਦੇ ਫੈਸਲੇ ਦਾ ਵਿਰੋਧ ਕੀਤਾ। ਦੱਖਣੀ ਫਲੋਰੀਡਾ ਅਤੇ ਇਸ ਦੇ ਆਲੇ-ਦੁਆਲੇ ਜਿਥੇ ਵੱਡੀ ਗਿਣਤੀ ‘ਚ ਹੋਂਡੂਰਸ ਰਹਿੰਦੇ ਹਨ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਏ ਇਸ ਫੈਸਲੇ ਨੂੰ ਗਲਤ ਅਤੇ ਦੁਖਾਂਤ ਭਰਿਆ ਦੱਸਿਆ।
ਅਮਰੀਕਾ ਦੀ ਸਿਸਟਰਸ ਆਫ ਮਰਸੀ ਦੀ ਪ੍ਰੈਜ਼ੀਡੈਂਟ ਸਿਸਟਰ ਪੈਟਰੀਸ਼ਈਆ ਮੈਕਦਰਮੌਟ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਉਸ ਦੇਸ਼ ‘ਚ ਵਾਪਸੀ ਲਈ ਮਜਬੂਰ ਕਰਨਾ ਹੋ ਕਿ ਪਹਿਲਾਂ ਹੀ ਵਿਨਾਸ਼ਕਾਰੀ ਹਿੰਸਾ ਅਤੇ ਗਰੀਬੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਿਆ ਹੈ ਅਜਿਹੇ ‘ਚ ਇਹ ਕਦਮ ਉਨ੍ਹਾਂ ਦੀਆਂ ਜਾਨਾਂ ਨੂੰ ਖਤਰੇ ‘ਚ ਪਾ ਸਕਦਾ ਹੈ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਤੋਂ ਅਲੱਗ ਕਰ ਸਕਦਾ ਹੈ ਅਤੇ ਇਸ ਦਾ ਅਮਰੀਕਾ ਅਤੇ ਹੌਂਡੂਰਸ ਦੋਹਾਂ ਭਾਈਚਾਰਿਆਂ ਤੇ ਬੁਰਾ ਪ੍ਰਭਾਵ ਪਾਏਗਾ। ਹੁਣ ਇਸ ਪ੍ਰੋਗਰਾਮ ਅਧੀਨ ਬੈਨੀਫਿਟ ਲੇਣ ਵਾਲੇ ਹੌਂਡੂਰਸ ਨੂੰ ਇਹ ਫੈਸਲਾ ਜਨਵਰੀ 2020 ਤਕ ਕਰਨ ਦਾ ਸਮਾਂ ਦਿੱਤਾ ਗਿਆ ਹੈ ਕਿ ਜਾਂ ਤਾਂ ਉਹ ਆਪਣੇ ਦੇਸ਼ ਵਾਪਸ ਪਰਤ ਜਾਣ ਜਾਂ ਫਿਰ ਅਮਰੀਕਾ ‘ਚ ਬਿਨ੍ਹਾਂ ਦਸਤਾਵੇਜ਼ਾਂ ਦੇ ਪ੍ਰਵਾਸੀ ਦੇ ਤੌਰ ‘ਤੇ ਰਹਿਣਾ ਚਾਹੁਣਗੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article