PUNJABMAILUSA.COM

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

 Breaking News

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ
May 16
10:31 2018

-ਇਕ ਸਾਲ ‘ਚ ਹੁਣ 10 ਹਜ਼ਾਰ ਅਰਜ਼ੀਆਂ ਹੀ ਲਈਆਂ ਜਾਣਗੀਆਂ
ਸੈਕਰਾਮੈਂਟੋ, (ਪੰਜਾਬ ਮੇਲ)-ਟਰੰਪ ਪ੍ਰਸ਼ਾਸਨ ਵੱਲੋਂ ਅਮਰੀਕਾ ਵਿਚ ਰਾਜਨੀਤਿਕ ਸ਼ਰਨ ਲੈਣ ਵਾਲਿਆਂ ‘ਤੇ ਹੁਣ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਕ ਨਵੀਂ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਅਧੀਨ ਅਮਰੀਕਾ ਵਿਚ 1 ਸਾਲ ਵਿਚ ਰਾਜਨੀਤਿਕ ਸ਼ਰਨ ਲਈ ਹੁਣ 10 ਹਜ਼ਾਰ ਅਰਜ਼ੀਆਂ ਹੀ ਲਈਆਂ ਜਾਣਗੀਆਂ। ਰਾਜਨੀਤਿਕ ਸ਼ਰਨ ਦੇਣ ਜਾਂ ਨਾ ਦੇਣ ਦਾ ਫੈਸਲਾ ਹੁਣ ਸਿਰਫ 6 ਮਹੀਨੇ ‘ਚ ਹੀ ਕੀਤੇ ਜਾਣ ਦੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਲਈ ਹੁਣ ਰਾਜਨੀਤਿਕ ਸ਼ਰਨ ਲੈਣਾ ਹੋਰ ਵੀ ਮੁਸ਼ਕਲ ਹੋ ਜਾਵੇਗਾ, ਜਿਹੜੇ ਮੈਕਸੀਕੋ ਦਾ ਬਾਰਡਰ ਟੱਪ ਕੇ ਅਮਰੀਕਾ ਵਿਚ ਪ੍ਰਵੇਸ਼ ਹੁੰਦੇ ਸਨ। ਇਸ ਤੋਂ ਪਹਿਲਾਂ ਬਾਰਡਰ ਟੱਪ ਕੇ ਅਮਰੀਕਾ ਆਉਣ ਵਾਲਿਆਂ ਨੂੰ ਵੱਖ-ਵੱਖ ਜੇਲ੍ਹਾਂ ਵਿਚ ਡੱਕ ਦਿੱਤਾ ਜਾਂਦਾ ਸੀ, ਜਿੱਥੋਂ ਲੋਕ ਬਾਂਡ ਭਰ ਕੇ ਬਾਹਰ ਆ ਜਾਂਦੇ ਸਨ ਅਤੇ ਕਿਸੇ ਵਕੀਲ ਰਾਹੀਂ ਰਾਜਨੀਤਿਕ ਸ਼ਰਨ ਲੈਣ ਲਈ ਅਰਜ਼ੀ ਦਾਖਲ ਕਰ ਦਿੰਦੇ ਸਨ। ਜਿਸ ਦੇ ਨਾਲ ਬਾਰਡਰ ਟੱਪ ਕੇ ਆਏ ਲੋਕ ਲੰਮਾ ਸਮਾਂ ਅਮਰੀਕਾ ਵਿਚ ਰਹਿ ਸਕਦੇ ਸਨ ਅਤੇ ਉਹ ਇਥੇ ਆਪਣਾ ਕਾਰੋਬਾਰ ਵੀ ਕਰ ਸਕਦੇ ਸਨ। ਪਰ ਟਰੰਪ ਪ੍ਰਸ਼ਾਸਨ ਵੱਲੋਂ ਇਹ ਸਾਰੀਆਂ ਸਹੂਲਤਾਂ ਬੰਦ ਕਰਕੇ ਨਵੀਂ ਨੀਤੀ ‘ਤੇ ਗੌਰ ਕੀਤਾ ਜਾ ਰਿਹਾ ਹੈ, ਜਿਸ ਅਨੁਸਾਰ ਹੁਣ ਬਾਰਡਰ ਟੱਪ ਕੇ ਆਏ ਲੋਕ ਹੁਣ ਜੇਲ੍ਹ ਵਿਚ ਡੱਕੇ ਜਾਣਗੇ ਤੇ ਉਹ ਬਾਂਡ ਭਰ ਕੇ ਬਾਹਰ ਨਹੀਂ ਆ ਸਕਣਗੇ। ਉਨ੍ਹਾਂ ਵੱਲੋਂ ਰਾਜਨੀਤਿਕ ਸ਼ਰਨ ਜੇਲ੍ਹ ਦੇ ਅੰਦਰ ਹੀ ਦਾਖਲ ਕੀਤੀ ਜਾਵੇਗੀ। ਇਸ ਦਾ ਫੈਸਲਾ 6 ਮਹੀਨੇ ਦੇ ਅੰਦਰ-ਅੰਦਰ ਹੋਣ ਦੀ ਤਜਵੀਜ਼ ਹੈ ਅਤੇ ਇਨ੍ਹਾਂ ਲੋਕਾਂ ਨੂੰ ਕੋਈ ਵਰਕ ਪਰਮਿਟ ਵੀ ਨਹੀਂ ਮਿਲੇਗਾ। ਕੇਸ ਪਾਸ ਨਾ ਹੋਣ ਦੀ ਸੂਰਤ ਵਿਚ ਉਨ੍ਹਾਂ ਨੂੰ ਜੇਲ੍ਹ ਵਿਚੋਂ ਹੀ ਵਾਪਸ ਆਪਣੇ ਦੇਸ਼ ਭੇਜਣ ਦੀ ਨੀਤੀ ਬਣਾਈ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿਚ ਰਾਜਨੀਤਿਕ ਸ਼ਰਨ ਲੈਣ ਵਾਲਿਆਂ ਲਈ ਸਖ਼ਤੀ ਹੋਣ ਦੇ ਸੰਕੇਤ ਮਿਲੇ ਹਨ।
ਜ਼ਿਕਰਯੋਗ ਹੈ ਕਿ ਟਰੰਪ ਪ੍ਰਸ਼ਾਸਨ ਨੇ ਇਸ ਤੋਂ ਪਹਿਲਾਂ ਵੀ ਐੱਚ-1ਬੀ ਵੀਜ਼ਾ, ਐੱਚ-2 ਵੀਜ਼ਾ, ਐੱਚ-4 ਵੀਜ਼ਾ ਅਤੇ ‘ਡਾਕਾ’ ਸਮੇਤ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਨੂੰ ਬੰਦ ਕਰਨ ਦਾ ਉਪਰਾਲਾ ਕੀਤਾ ਸੀ। ਪਰ ਫੈਡਰਲ ਅਦਾਲਤਾਂ ਵੱਲੋਂ ਉਹ ਪਾਸ ਨਹੀਂ ਕੀਤੇ ਗਏ। ਹੁਣ ਦੇਖਣਾ ਇਹ ਹੈ ਕਿ ਰਾਜਨੀਤਿਕ ਸ਼ਰਨ ਵਾਲੇ ਲੋਕਾਂ ਲਈ ਆਉਣ ਵਾਲੇ ਸਮੇਂ ਵਿਚ ਟਰੰਪ ਪ੍ਰਸ਼ਾਸਨ ਕਿੰਨਾ ਕੁ ਕਾਮਯਾਬ ਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article