PUNJABMAILUSA.COM

ਟਰੰਪ ਫੈਲਾ ਰਿਹਾ ਨਫਰਤ – ਹਿਲੇਰੀ

ਟਰੰਪ ਫੈਲਾ ਰਿਹਾ ਨਫਰਤ – ਹਿਲੇਰੀ

ਟਰੰਪ ਫੈਲਾ ਰਿਹਾ ਨਫਰਤ – ਹਿਲੇਰੀ
March 14
21:34 2016

hilerry2-300x225
ਵਾਸ਼ਿੰਗਟਨ, 14 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਦੌੜ ਵਿੱਚ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣਨ ਦੀ ਦਾਅਵੇਦਾਰ ਹਿਲੇਰੀ ਕਲਿੰਟਨ (68) ਨੇ ਵਿਵਾਦਤ ਰੀਅਲ ਅਸਟੇਟ ਕਾਰੋਬਾਰੀ ਡੋਨਾਲਡ ਟਰੰਪ (69) ਉੱਤੇ ‘ਨਫਰਤ ਅਤੇ ਡਰ’ ਫੈਲਾਉਣ ਦਾ ਦੋਸ਼ ਲਾਉਂਦੇ ਹੋਏ ਦਾਅਵਾ ਕੀਤਾ ਕਿ ਰੀਪਬਲੀਕਨ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੇ ਦਾਅਵੇਦਾਰ ਉਸ ਪਾਰਟੀ ਦੇ ਵੱਡੇ ਨੇਤਾ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਵਿੱਚ ਆਉਣ ਤੋਂ ਰੋਕਣ ਲਈ ਵਿਦੇਸ਼ੀ ਨੇਤਾ ਉਨ੍ਹਾਂ ਦੀ ਹਮਾਇਤ ਕਰ ਰਹੇ ਹਨ।
ਐਤਵਾਰ ਦੇ ਪ੍ਰਾਈਮਰੀਜ਼ ਤੋਂ ਪਹਿਲਾਂ ਹਿਲੇਰੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਅਮਰੀਕੀ ਲੋਕਾਂ ਨੂੰ ਸੋਚਣਾ ਚਾਹੀਦਾ ਹੈ। ਇਹ ਸਾਫ ਹੈ ਕਿ ਡੋਨਾਲਡ ਟਰੰਪ ਬਹੁਤ ਗਲਤ ਤਰੀਕੇ ਨਾਲ ਮੁਹਿੰਮ ਚਲਾ ਰਹੇ ਹਨ ਅਤੇ ਅਮਰੀਕੀ ਲੋਕਾਂ ਦੇ ਭਾਈਚਾਰਿਆਂ ਨੂੰ ਇਕ ਦੂਜੇ ਖਿਲਾਫ ਕਰ ਰਹੇ ਹਨ। ਹਿਲੇਰੀ ਨੇ ਕਿਹਾ ਕਿ ਜਿਵੇਂ ਟਰੰਪ ਆਪਣੇ ਪ੍ਰਸ਼ੰਸਕਾਂ ਸਾਹਮਣੇ ਆਉਂਦੇ ਤੇ ਉਹ ਹਿੰਸਾ ਨੂੰ ਉਕਸਾਉਂਦੇ ਹਨ, ਉਹ 11 ਤੋਂ 12 ਲੱਖ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਭੇਜਣ ਅਤੇ ਆਪਣੇ ਦੇਸ਼ ਵਿੱਚ ਮੁਸਲਮਾਨਾਂ ਦੇ ਆਉਣ ਉੱਤੇ ਰੋਕ ਦੀ ਗੱਲ ਕਰਦੇ ਹਨ, ਅਸੀਂ ਧਾਰਮਿਕ ਆਜ਼ਾਦੀ ਵਿੱਚ ਯਕੀਨ ਰੱਖਦੇ ਹਾਂ। ਉਨ੍ਹਾਂ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ, ਮੈਨੂੰ ਲੱਗਦਾ ਹੈ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਹ ਸਾਡੇ ਸਭ ਦੇ ਵਿਚਾਰਾਂ ਦੇ ਉਲਟ ਹੈ। ਸਭ ਦੀਆਂ ਅੱਖਾਂ ਵਿੱਚ ਹੰਝੂ ਲਿਆ ਕੇ ਅਮਰੀਕਾ ਨੂੰ ਮਹਾਨ ਨਹੀਂ ਬਣਾਇਆ ਜਾ ਸਕਦਾ ਤੇ ਇਸ ਲਈ ਉੱਠੋ ਅਤੇ ਇਕ ਆਵਾਜ਼ ਵਿੱਚ ਟਰੰਪ ਨੂੰ ਰੱਦ ਕਰ ਦਿਓ। ਇਕ ਪ੍ਰਸ਼ਨ ਦੇ ਜਵਾਬ ਵਿੱਚ ਹਿਲੇਰੀ ਨੇ ਦਾਅਵਾ ਕੀਤਾ ਕਿ ਟਰੰਪ ਨੂੰ ਰੋਕਣ ਲਈ ਵਿਦੇਸ਼ੀ ਨੇਤਾ ਉਨ੍ਹਾਂ ਦੀ ਹਮਾਇਤ ਲਈ ਤਿਆਰ ਹਨ। ਫਿਲਹਾਲ ਉਨ੍ਹਾਂ ਨੇ ਕਿਸੇ ਨੇਤਾ ਦਾ ਨਾਂ ਨਹੀਂ ਲਿਆ, ਪਰ ਇਹ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਮਤੇਓ ਰੇਂਜੀ ਨੇ ਜਨਤਕ ਤੌਰ ਉੱਤੇ ਉਨ੍ਹਾਂ ਨੂੰ ਹਮਾਇਤ ਦਿੱਤੀ ਹੈ। ਇਸ ਤੋਂ ਪਹਿਲਾਂ ਹਿਲੇਰੀ ਦੇ ਡੈਮੋਕ੍ਰੇਟਿਕ ਵਿਰੋਧੀ ਬਰਨੀ ਸੈਂਡਰਸ ਨੇ ਟ੍ਰੰਪ ਨੂੰ ਝੂਠਾ ਦੱਸਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article