PUNJABMAILUSA.COM

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

 Breaking News

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ
January 12
17:30 2019

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ ਕੀਤਾ ਹੈ। ਟਰੰਪ ਦਾ ਇਹ ਵਾਅਦਾ ਭਾਰਤੀਆਂ ਲਈ ਕਿਸੇ ਗੁੱਡ ਨਿਊਜ਼ ਤੋਂ ਘੱਟ ਨਹੀਂ ਹੈ ਕਿਉਂਕਿ ਇਸ ਵੀਜ਼ਾ ਦਾ ਸਭ ਤੋਂ ਜ਼ਿਆਦਾ ਫਾਇਦਾ ਭਾਰਤੀਆਂ ਨੂੰ ਮਿਲਦਾ ਹੈ। ਪਿਛਲੇ ਕੁਝ ਸਮੇਂ ‘ਚ ਇਸ ਵੀਜ਼ਾ ਦੇ ਨਵੇਂ ਨਿਯਮਾਂ ਤੋਂ ਭਾਰਤੀ ਚਿੰਤਤ ਸਨ। ਅਮਰੀਕਾ ਨਾਲ ਜਦੋਂ ਭਾਰਤ ਨੇ ਵਪਾਰ ਨਾਲ ਜੁੜੀ ਚਰਚਾ ਕੀਤੀ ਤਾਂ ਇਸ ਵੀਜ਼ਾ ਦਾ ਵੀ ਜ਼ਿਕਰ ਕੀਤਾ ਸੀ।
ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਮੈਕਸੀਕੋ ਬਾਰਡਰ ਦਾ ਦੌਰਾ ਕਰਨ ਗਏ ਸਨ। ਇਥੇ ਉਨ੍ਹਾਂ ਨੇ ਕਾਨੂੰਨੀ ਇਮੀਗ੍ਰੇਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਟਰੰਪ ਨੇ ਕਿਹਾ ਕਿ ਉਹ ਪ੍ਰੋਫੈਸ਼ਨਲਸ ਲਈ ਐੱਚ1 ਬੀ ਵੀਜ਼ਾ ਸਿਸਟਮ ਨੂੰ ਬਦਲਣਗੇ ਤਾਂ ਕਿ ਇਸ ਵੀਜ਼ਾ ਦੇ ਧਾਰਕਾਂ ਲਈ ਨਾਗਰਿਕਤਾ ਦਾ ਰਸਤਾ ਖੁੱਲ੍ਹ ਸਕੇ। ਟਰੰਪ ਨੇ ਇਸ ਤੋਂ ਬਾਅਦ ਇਕ ਟਵੀਟ ਕੀਤਾ। ਇਸ ਟਵੀਟ ‘ਚ ਉਨ੍ਹਾਂ ਨੇ ਲਿੱਖਿਆ ਕਿ ਅਮਰੀਕਾ ‘ਚ ਐੱਚ1 ਬੀ ਵੀਜ਼ਾ ਧਾਰਕਾਂ ਨੂੰ ਭਰੋਸਾ ਦਿੱਤਾ ਜਾ ਸਕੇ ਕਿ ਅਗਲੇ ਕੁਝ ਦਿਨਾਂ ‘ਚ ਬਦਲਾਅ ਹੋਣਗੇ, ਜਿਨ੍ਹਾਂ ਰਾਹੀਂ ਤੁਹਾਡੇ ਨਿਵਾਸ ‘ਚ ਨਿਸ਼ਚਿਤਤਾ ਆ ਸਕਦੀ ਹੈ ਤੇ ਨਾਲ ਹੀ ਸੰਭਾਵਿਤ ਨਾਗਰਿਕਤਾ ਦਾ ਰਸਤਾ ਖੁੱਲ ਸਕਦਾ ਹੈ।
ਸਰਕਾਰੀ ਅੰਕੜਿਆਂ ਮੁਤਾਬਕ ਪਿਛਲੇ ਸਾਲ 76 ਫੀਸਦੀ ਭਾਰਤੀਆਂ ਨੂੰ ਇਹ ਵੀਜ਼ਾ ਮਿਲਿਆ ਸੀ। ਅਮਰੀਕਾ ਵਲੋਂ ਇਸ ਗੱਲ ਦਾ ਐਲਾਨ ਕੀਤਾ ਗਿਆ ਸੀ ਕਿ ਐੱਚ1 ਬੀ ਵੀਜ਼ਾ ਦੀ ਗਿਣਤੀ ਸੀਮਿਤ ਕੀਤੀ ਜਾਵੇਗੀ। ਇਸ ਐਲਾਨ ਨੇ ਕਈ ਆਈਟੀ ਪ੍ਰੋਫੈਸ਼ਨਲਸ ਨੂੰ ਚਿੰਤਾ ‘ਚ ਪਾ ਦਿੱਤਾ ਸੀ। ਵੱਡੀਆਂ ਅਮਰੀਕੀ ਕੰਪਨੀਆਂ ਨੇ ਚਿਤਾਵਨੀ ਦਿੱਤੀ ਸੀ ਕਿ ਐੱਚ1 ਬੀ ਵਿਜ਼ਾ ਦੀ ਗਿਣਤੀ ਸੀਮਿਤ ਕਰਨ ਤੇ ਸਥਾਈ ਨਿਵਾਸ ਲਈ ਲੰਬੇ ਇੰਤਜ਼ਾਰ ਕਾਰਨ ਕੁਸ਼ਲ ਸਟਾਫ ਦੀ ਭਰਤੀ ਤੇ ਉਨ੍ਹਾਂ ਨੂੰ ਰੋਕਣਾ ਬਹੁਤ ਮੁਸ਼ਕਿਲ ਹੋ ਜਾਵੇਗਾ। ਹਾਲਾਂਕਿ ਅਜੇ ਤੱਕ ਇਸ ਬਾਰੇ ‘ਚ ਕੋਈ ਵਿਸਤ੍ਰਿਤ ਜਾਣਕਾਰੀ ਨਹੀਂ ਹੈ ਕਿ ਟਰੰਪ ਕਿਵੇਂ ਵੀਜ਼ਾ ‘ਚ ਬਦਲਾਅ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article