PUNJABMAILUSA.COM

ਟਰੰਪ ਵੱਲੋਂ ਔਰਤਾਂ ਬਾਰੇ ਕੀਤੀਆਂ ਭੱਦੀਆਂ ਟਿੱਪਣੀਆਂ ਕਾਰਨ ਆਪਣੀ ਪਾਰਟੀ ਦੇ ਨੇਤਾਵਾਂ ਨੇ ਉਨ੍ਹਾਂ ਤੋਂ ਕੀਤਾ ਕਿਨਾਰਾ

ਟਰੰਪ ਵੱਲੋਂ ਔਰਤਾਂ ਬਾਰੇ ਕੀਤੀਆਂ ਭੱਦੀਆਂ ਟਿੱਪਣੀਆਂ ਕਾਰਨ ਆਪਣੀ ਪਾਰਟੀ ਦੇ ਨੇਤਾਵਾਂ ਨੇ ਉਨ੍ਹਾਂ ਤੋਂ ਕੀਤਾ ਕਿਨਾਰਾ

ਟਰੰਪ ਵੱਲੋਂ ਔਰਤਾਂ ਬਾਰੇ ਕੀਤੀਆਂ ਭੱਦੀਆਂ ਟਿੱਪਣੀਆਂ ਕਾਰਨ ਆਪਣੀ ਪਾਰਟੀ ਦੇ ਨੇਤਾਵਾਂ ਨੇ ਉਨ੍ਹਾਂ ਤੋਂ ਕੀਤਾ ਕਿਨਾਰਾ
October 09
21:16 2016

tru
ਵਾਸ਼ਿੰਗਟਨ, 9 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਵੱਲੋਂ ਜ਼ੁਬਾਨ ਨੂੰ ਲਗਾਮ ਨਾ ਲਾਉਣ ਕਾਰਨ ਉਨ੍ਹਾਂ ਦੀ ਹਾਲਤ ਦਿਨ-ਬ-ਦਿਨ ਪਤਲੀ ਹੁੰਦੀ ਜਾ ਰਹੀ ਹੈ। ਉਨ੍ਹਾਂ ਦੀ ਆਪਣੀ ਪਾਰਟੀ ਦੇ ਨੇਤਾਵਾਂ ਨੇ ਵੀ ਉਨ੍ਹਾਂ ਤੋਂ ਕਿਨਾਰਾ ਕਰਨ ਲੱਗੇ ਹਨ। ਇਸ ਹਾਲਾਤ ਦੇ ਬਾਵਜੂਦ ਟਰੰਪ ਨੇ ਕਿਹਾ ਹੈ ਕਿ ਉਹ ਰਾਸ਼ਟਰਪਤੀ ਬਣਨ ਲਈ ਪੂਰਾ ਟਿੱਲ ਲਾਉਣਗੇ। ਔਰਤਾਂ ਬਾਰੇ ਕੀਤੀਆਂ ਭੱਦੀਆਂ ਟਿੱਪਣੀਆਂ ਕਾਰਨ ਟਰੰਪ ਦੇ ਉਪ ਰਾਸ਼ਟਰਪਤੀ ਉਮੀਦਵਾਰ ਮਾਈਕ ਪੈਨਸ ਟਰੰਪ ਦੀਆਂ ਟਿੱਪਣੀਆਂ ਬਾਰੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਤੇ ਆਪਣੇ ਆਪ ਨੂੰ ਈਸਾਈ, ਪ੍ਰੰਪਰਾਵਾਦੀ ਤੇ ਸੱਚੇ ਰਿਪਬਲਿਕਨ ਕਰਾਰ ਦਿੱਤਾ ਹੈ। ਉਧਰ ਇਕ ਹੋਰ ਖੁਲਾਸਾ ਹੋਇਆ ਹੈ ਕਿ ਟਰੰਪ ਨੇ ਮੰਦਾ ਬੋਲਣ ਵਿੱਚ ਆਪਣੀ ਧੀ ਨੂੰ ਵੀ ਨਹੀਂ ਬਖ਼ਸ਼ਿਆ।
ਟਰੰਪ ਤੋਂ ਉਸ ਦੀ ਪਾਰਟੀ ਦੇ ਸੈਨੇਟਰਾਂ ਤੇ ਗਵਰਨਰਾਂ ਨੇ ਪਾਸਾ ਵੱਟ ਲਿਆ ਹੈ। ਬੀਤੇ ਦਿਨ ਸੰਸਦ ਮੈਂਬਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਟਰੰਪ ਨੂੰ ਦਿੱਤਾ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਇੰਨਾ ਵਿਰੋਧ ਹੋਣ ਦੇ ਬਾਵਜੂਦ ਟਰੰਪ ਨੇ ਕਿਹਾ ਹੈ ਕਿ ਭਾਵੇਂ ਜੋ ਵੀ ਹੋ ਜਾਵੇ ਉਹ ਮੈਦਾਨ ਨਹੀਂ ਛੱਡਣਗੇ। ਰਿਪਬਲਿਕਨ ਉਪ ਰਾਸ਼ਟਰਪਤੀ ਉਮੀਦਵਾਰ ਪੈਨਸ ਨੇ ਕਿਹਾ ਕਿ ਉਹ ਟਰੰਪ ਦੀਆਂ ਟਿੱਪਣੀਆਂ ਦਾ ਨਾ ਖੰਡਨ ਕਰਨਗੇ ਤੇ ਨਾ ਹੀ ਇਸ ਮਾਮਲੇ ’ਤੇ ਕਿਸੇ ਤਰ੍ਹਾਂ ਦਾ ਬਚਾਅ ਕਰਨਗੇ।
ਟਰੰਪ ਨੇ ਮੰਦਾ ਬੋਲਣ ਵਿੱਚ ਆਪਣੀ ਧੀ ਨੂੰ ਵੀ ਨਹੀਂ ਬਖ਼ਸ਼ਿਆ ਤੇ ਉਸ ਨੇ ਰੇਡੀਓ ’ਤੇ ਕਾਫੀ ਸਮਾਂ ਪਹਿਲਾਂ ਦਿੱਤੀ ਇੰਟਰਵਿਊ ਦੌਰਾਨ ਆਪਣੀ ਧੀ ਈਵਾਂਕਾ ਟਰੰਪ ਦੇ ਸਰੀਰ ਬਾਰੇ ਬੋਲਿਆ ਸੀ। ਅਮਰੀਕਾ ਵਿੱਚ ਵਸਦੇ ਭਾਰਤੀ ਅਮਰੀਕੀਆਂ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਉਮੀਦਵਾਰ ਹਿਲੇਰੀ ਕਲਿੰਟਨ ਦਾ ਸਮਰਥਨ ਕਰ ਦਿੱਤਾ ਹੈ। ਅਜਿਹਾ ਵਿਰੋਧ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਵੱਲੋਂ ਔਰਤਾਂ ਖ਼ਿਲਾਫ਼ ਕੀਤੀ ਗਈ ਭੱਦੀ ਟਿੱਪਣੀ ਕਾਰਨ ਹੋਇਆ ਹੈ। ਆਮ ਕਰਕੇ ਅਮਰੀਕਾ ਵਿੱਚ ਵਸਦੇ ਭਾਰਤੀ ਡੈਮੋਕਰੈਟਿਕ ਪਾਰਟੀ ਦੇ ਸਮਰਥਕ ਹਨ ਪਰ ਅਤਿਵਾਦ ਤੇ ਪਾਕਿਸਤਾਨ ਬਾਰੇ ਸਟੈਂਡ ਕਾਰਨ ਇਸ ਭਾਈਚਾਰੇ ਦਾ ਕੁੱਝ ਹਿੱਸਾ ਡੋਨਲਡ ਟਰੰਪ ਨਾਲ ਖੜ੍ਹਾ ਨਜ਼ਰ ਆ ਰਿਹਾ ਸੀ। ਅਮਰੀਕੀ ਸੈਨੇਟ ਲਈ ਕੈਲੀਫੋਰਨੀਆ ਤੋਂ ਜ਼ੋਰ ਲਗਾ ਰਹੀ ਕਮਲਾ ਹੈਰਿਸ ਨੇ ਕਿਹਾ ਕਿ ਟਰੰਪ ਦੇ ਬਿਆਨ ਕਾਰਨ ਉਹ ਬੇਚੈਨ ਹੋ ਗਈ ਹੈ ਜਿਸ ਲਈ ਟਰੰਪ ਦਾ ਰਾਹ ਰੋਕਣਾ ਲਾਜ਼ਮੀ ਬਣ ਗਿਆ ਹੈ। ਭਾਰਤੀ ਭਾਈਚਾਰੇ ਦੇ ਨੇਤਾ ਰਾਜਦੀਪ ਸਿੰਘ ਜੌਲੀ ਨੇ ਕਿਹਾ ਕਿ ਟਰੰਪ ਤੋਂ ਬਿਹਤਰ ਹਸਤੀ ਦੀ ਦੇਸ਼ ਨੂੰ ਲੋੜ ਹੈ।
ਇਸ ਦੌਰਾਨ ਟਰੰਪ ਨੂੰ ਅੱਜ ਉਸ ਵੇਲੇ ਝਟਕਾ ਲੱਗਿਆ ਜਦੋਂ ਉਨ੍ਹਾਂ ਨੇ ਰਿਪਬਲਿਕਨ ਉਮੀਦਵਾਰ ਨੂੰ ਸਪਸ਼ਟ ਕਹਿ ਦਿੱਤਾ ਕਿ ਉਹ ਉਨ੍ਹਾਂ ਦਾ ਫੰਡ ਵਾਪਸ ਕਰ ਦੇਵੇ। ਸੂਤਰਾਂ ਨੇ ਦੱਸਿਆ ਕਿ ਫੰਡ ਦੇਣ ਵਾਲਿਆਂ ਨੇ ਪੈਸਾ ਵਾਪਸ ਮੰਗ ਲਿਆ ਹੈ ਪਰ ਇਹ ਕਿੰਨਾ ਹੈ ਇਸ ਦਾ ਪਤਾ ਨਹੀਂ ਲੱਗਿਆ।
ਇਸੇ ਦੌਰਾਨ ਅਮਰੀਕਾ ਵਿੱਚ ਵਸਦੇ ਭਾਰਤੀ ਅਮਰੀਕੀਆਂ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਉਮੀਦਵਾਰ ਹਿਲੇਰੀ ਕਲਿੰਟਨ ਦਾ ਸਮਰਥਨ ਕਰ ਦਿੱਤਾ ਹੈ। ਅਜਿਹਾ ਵਿਰੋਧ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਵੱਲੋਂ ਔਰਤਾਂ ਖ਼ਿਲਾਫ਼ ਕੀਤੀ ਗਈ ਭੱਦੀ ਟਿੱਪਣੀ ਕਾਰਨ ਹੋਇਆ ਹੈ। ਆਮ ਕਰਕੇ ਅਮਰੀਕਾ ਵਿੱਚ ਵਸਦੇ ਭਾਰਤੀ ਡੈਮੋਕਰੈਟਿਕ ਪਾਰਟੀ ਦੇ ਸਮਰਥਕ ਹਨ ਪਰ ਅਤਿਵਾਦ ਤੇ ਪਾਕਿਸਤਾਨ ਬਾਰੇ ਸਟੈਂਡ ਕਾਰਨ ਇਸ ਭਾਈਚਾਰੇ ਦਾ ਕੁੱਝ ਹਿੱਸਾ ਡੋਨਲਡ ਟਰੰਪ ਨਾਲ ਖੜ੍ਹਾ ਨਜ਼ਰ ਆ ਰਿਹਾ ਸੀ। ਅਮਰੀਕੀ ਸੈਨੇਟ ਲਈ ਕੈਲੀਫੋਰਨੀਆ ਤੋਂ ਜ਼ੋਰ ਲਗਾ ਰਹੀ ਕਮਲਾ ਹੈਰਿਸ ਨੇ ਕਿਹਾ ਕਿ ਟਰੰਪ ਦੇ ਬਿਆਨ ਕਾਰਨ ਉਹ ਬੇਚੈਨ ਹੋ ਗਈ ਹੈ ਜਿਸ ਲਈ ਟਰੰਪ ਦਾ ਰਾਹ ਰੋਕਣਾ ਲਾਜ਼ਮੀ ਬਣ ਗਿਆ ਹੈ। ਭਾਰਤੀ ਭਾਈਚਾਰੇ ਦੇ ਨੇਤਾ ਰਾਜਦੀਪ ਸਿੰਘ ਜੌਲੀ ਨੇ ਕਿਹਾ ਕਿ ਟਰੰਪ ਤੋਂ ਬਿਹਤਰ ਹਸਤੀ ਦੀ ਦੇਸ਼ ਨੂੰ ਲੋੜ ਹੈ। ਐਫਆਈ ਇਨਵੈਸਟਮੈਂਟ ਗਰੁੱਪ ਦੇ ਚੇਅਰਮੈਨ ਫਰੈਂਕ ਇਸਲਾਮ ਨੇ ਕਿਹਾ ਕਿ ਰਿਪਬਲਿਕਨ ਉਮੀਦਵਾਰ ਨੂੰ ਮਾਂਵਾਂ, ਧੀਆਂ ਤੇ ਭੈਣਾਂ ਦਾ ਸਨਮਾਨ ਕਰਨ ਬਾਰੇ ਭੋਰਾ ਵੀ ਪਤਾ ਨਹੀਂ।
ਇਸ ਦੌਰਾਨ ਟਰੰਪ ਨੂੰ ਅੱਜ ਉਸ ਵੇਲੇ ਝਟਕਾ ਲੱਗਿਆ ਜਦੋਂ ਉਨ੍ਹਾਂ ਨੇ ਰਿਪਬਲਿਕਨ ਉਮੀਦਵਾਰ ਨੂੰ ਸਪਸ਼ਟ ਕਹਿ ਦਿੱਤਾ ਕਿ ਉਹ ਉਨ੍ਹਾਂ ਦਾ ਫੰਡ ਵਾਪਸ ਕਰ ਦੇਵੇ। ਸੂਤਰਾਂ ਨੇ ਦੱਸਿਆ ਕਿ ਫੰਡ ਦੇਣ ਵਾਲਿਆਂ ਨੇ ਪੈਸਾ ਵਾਪਸ ਮੰਗ ਲਿਆ ਹੈ ਪਰ ਇਹ ਕਿੰਨਾ ਹੈ ਇਸ ਦਾ ਪਤਾ ਨਹੀਂ ਲੱਗਿਆ। ਇਸ ਦੇ ਨਾਲ ਹੀ ਰਿਪਬਲਿਕਨ ਪਾਰਟੀ ਦੇ ਨੇਤਾਵਾਂ ਨੇ ਵੀ ਟਰੰਪ ਦੀਆਂ ਟਿੱਪਣੀਆਂ ਦਾ ਬੁਰਾ ਮਨਾਇਆ ਹੈ। ਟਰੰਪ ਦੀਆਂ ਮੁਸ਼ਕਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਹੁਣ ਇਕ ਹੋਰ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਔਰਤਾਂ ਬਾਰੇ ਭੱਦੀ ਸ਼ਬਦਾਵਲੀ ਵਰਤ ਰਿਹਾ ਹੈ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article