PUNJABMAILUSA.COM

ਟਰੰਪ ਵੱਲੋਂ ਕੈਨੇਡੀਅਨਾਂ ‘ਤੇ ਅਮਰੀਕਨ ਸ਼ੂਅਜ਼ ਦੀ ਸਮੱਗਲਿੰਗ ਦਾ ਦੋਸ਼

ਟਰੰਪ ਵੱਲੋਂ ਕੈਨੇਡੀਅਨਾਂ ‘ਤੇ ਅਮਰੀਕਨ ਸ਼ੂਅਜ਼ ਦੀ ਸਮੱਗਲਿੰਗ ਦਾ ਦੋਸ਼

ਟਰੰਪ ਵੱਲੋਂ ਕੈਨੇਡੀਅਨਾਂ ‘ਤੇ ਅਮਰੀਕਨ ਸ਼ੂਅਜ਼ ਦੀ ਸਮੱਗਲਿੰਗ ਦਾ ਦੋਸ਼
June 21
14:21 2018

ਓਟਵਾ, 21 ਜੂਨ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨਾਂ ‘ਤੇ ਅਮਰੀਕਨ ਸ਼ੂਅਜ਼ ਦੀ ਸਮੱਗਲਿੰਗ ਦਾ ਦੋਸ਼ ਲਾਇਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡੀਅਨਾਂ ਨੇ ਅਮਰੀਕਾ ਵਿਚ ਚੀਜ਼ਾਂ ਖਰੀਦਣ ਤੋਂ ਬਾਅਦ ਟੈਰਿਫ ਤੋਂ ਬਚਣ ਲਈ ਸਮੱਗਲਿੰਗ ਕਰਕੇ ਉਨ੍ਹਾਂ ਨੂੰ ਕੈਨੇਡਾ ਲਿਜਾਣਾ ਸ਼ੁਰੂ ਕਰ ਦਿੱਤਾ ਹੈ। ਟਰੰਪ ਨੇ ਦਾਅਵਾ ਕੀਤਾ ਕਿ ਕੈਨੇਡਾ ਹੁਣ ਅਮਰੀਕਾ ਦਾ ਫਾਇਦਾ ਨਹੀਂ ਉਠਾ ਸਕੇਗਾ।
ਉਕਤ ਬਿਆਨ ਟਰੰਪ ਨੇ ਨੈਸ਼ਨਲ ਫੈੱਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨੈੱਸ ਨਾਲ ਗੱਲਬਾਤ ਦੌਰਾਨ ਇਕ ਵੱਡੇ ਅਖਬਾਰ ਵਿਚ ਛਪੀ ਰਿਪੋਰਟ ਦੇ ਹਵਾਲੇ ਨਾਲ ਦਿੱਤਾ। ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਟਰੰਪ ਕਿਹੜੇ ਅਖਬਾਰ ਦੀ ਕਿਸ ਰਿਪੋਰਟ ਦਾ ਹਵਾਲਾ ਦੇ ਰਹੇ ਸਨ। ਟਰੰਪ ਨੇ ਆਖਿਆ ਕਿ ਕੈਨੇਡਾ ਵਿਚ ਆਮ ਵਸਤਾਂ ਉੱਤੇ ਟੈਰਿਫ ਐਨਾ ਜ਼ਿਆਦਾ ਹੈ ਕਿ ਕੈਨੇਡੀਅਨ ਅਮਰੀਕਾ ਆ ਕੇ ਜੁੱਤਿਆਂ ਵਰਗੀਆਂ ਵਸਤਾਂ ਖਰੀਦਦੇ ਹਨ, ਫਿਰ ਉਨ੍ਹਾਂ ਨੂੰ ਪਾ ਕੇ ਤੇ ਸਮਗਲ ਕਰਕੇ ਸਰਹੱਦੋਂ ਪਾਰ ਲੈ ਜਾਂਦੇ ਹਨ।
ਇੰਜ ਲੱਗ ਰਿਹਾ ਹੈ ਕਿ ਟਰੰਪ ਵਿਦੇਸ਼ਾਂ ਵਿਚ ਕੀਤੀ ਜਾਣ ਵਾਲੀ ਖਰੀਦੋ ਫਰੋਖ਼ਤ ਉੱਤੇ ਵਸੂਲੀ ਜਾਣ ਵਾਲੀ ਫੀਸ ਤੇ ਕੈਨੇਡਾ ਵੱਲੋਂ ਹਾਲ ਹੀ ਵਿਚ ਪ੍ਰਸਤਾਵਿਤ ਟੈਰਿਫਜ਼ ਨੂੰ ਲੈ ਕੇ ਕਨਫਿਊਜ਼ ਹਨ। ਇਹ ਟੈਰਿਫਜ਼ ਪਹਿਲੀ ਜੁਲਾਈ ਤੱਕ ਪ੍ਰਭਾਵੀ ਨਹੀਂ ਹੋਣਗੇ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੈਨੇਡਾ ਦੀ ਜੁੱਤਿਆਂ ਵਰਗੀਆਂ ਵਸਤਾਂ ਉੱਤੇ ਟੈਰਿਫ ਲਾਉਣ ਦੀ ਕੋਈ ਯੋਜਨਾ ਨਹੀਂ ਹੈ।
ਇਸ ਦੌਰਾਨ ਟਰੰਪ ਨੇ ਇਹ ਵੀ ਆਖਿਆ ਕਿ ਕੈਨੇਡਾ ਨਾਲ ਕਾਰੋਬਾਰ ਕਰਕੇ ਅਮਰੀਕਾ ਨੂੰ ਹੁਣ ਤੱਕ ਕਾਫੀ ਵਪਾਰਕ ਘਾਟਾ ਪੈ ਚੁੱਕਿਆ ਹੈ। ਉਨ੍ਹਾਂ ਇਕ ਵਾਰੀ ਫਿਰ ਨਾਫਟਾ ਡੀਲ ਦੇ ਆਧੁਨਿਕੀਕਰਨ ਦੀ ਥਾਂ ਕੈਨੇਡਾ ਤੇ ਮੈਕਸੀਕੋ ਨਾਲ ਦੁਵੱਲੇ ਵਪਾਰ ਸਮਝੌਤਿਆਂ ਉੱਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਕੈਨੇਡੀਅਨ ਸਟੀਲ ਤੇ ਐਲੂਮੀਨੀਅਮ ਉੱਤੇ ਲਾਏ ਗਏ ਟੈਰਿਫ ਦੇ ਜਵਾਬ ਵਿਚ ਕੈਨੇਡਾ ਨੇ ਵੀ ਅਮਰੀਕੀ ਵਸਤਾਂ ਉੱਤੇ 16.6 ਬਿਲੀਅਨ ਡਾਲਰ ਦਾ ਟੈਰਿਫ ਲਾਉਣ ਦਾ ਫੈਸਲਾ ਕੀਤਾ ਹੈ। ਟਰੰਪ ਨੇ ਮੌਜੂਦਾ ਵਿਵਾਦ ਨੂੰ ਹੱਲ ਕਰਨ ਦੀ ਆਸ ਵੀ ਪ੍ਰਗਟਾਈ ਪਰ ਨਾਲ ਹੀ ਇਹ ਵੀ ਆਖਿਆ ਕਿ ਕੈਨੇਡਾ ਹੁਣ ਅਮਰੀਕਾ ਦਾ ਫਾਇਦਾ ਨਹੀਂ ਉਠਾ ਸਕੇਗਾ।
ਟਰੰਪ ਦੀਆਂ ਟਿੱਪਣੀਆਂ ਬਾਰੇ ਜਦੋਂ ਪਬਲਿਕ ਸੇਫਟੀ ਮੰਤਰੀ ਰਾਲਡ ਗੁਡੇਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਉਨ੍ਹਾਂ ਟਰੰਪ ਵੱਲੋਂ ਲਾਏ ਇਹ ਦੋਸ਼ ਨਹੀਂ ਸੁਣੇ ਹਨ। ਪਰ ਉਨ੍ਹਾਂ ਆਖਿਆ ਕਿ ਆਪਣੇ ਬਾਰਡਰ ਅਧਿਕਾਰੀਆਂ ਉੱਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ। ਇਸ ਦੌਰਾਨ ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਹਾਊਸ ਆਫ ਕਾਮਨਜ਼ ਦੀ ਕਮੇਟੀ ਸਾਹਮਣੇ ਪੇਸ਼ ਹੋ ਕੇ ਆਖਿਆ ਕਿ ਜਿਨ੍ਹਾਂ ਅਮਰੀਕੀ ਵਸਤਾਂ ਉੱਤੇ ਟੈਰਿਫ ਲਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ ਉਹ ਅਜਿਹੀਆਂ ਹਨ ਜਿਨ੍ਹਾਂ ਦਾ ਕੈਨੇਡੀਅਨਾਂ ਉੱਤੇ ਘੱਟ ਤੋਂ ਘੱਟ ਅਸਰ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article