ਟਰੰਪ ਵੱਲੋਂ ਕੋਰੋਨਾ ਦੇ ਹੋਰ ਫੈਲਣ ਦੀ ਸੰਭਾਵਨਾ ਬਾਰੇ ਚਿਤਾਵਨੀ

474
Share

ਕਿਹਾ : ਹਾਲਾਤ ਹੋਰ ਹੋ ਸਕਦੇ ਨੇ ਗੰਭੀਰ
ਵਾਸ਼ਿੰਗਟਨ, 24 ਜੁਲਾਈ (ਪੰਜਾਬ ਮੇਲ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਰੋਨਾ ਹੋਰ ਫੈਲਣ ਦੀ ਸੰਭਾਵਨਾ ਹੈ ਅਤੇ ਸਥਿਤੀ ਵਿਚ ਸੁਧਾਰ ਆਉਣ ਤੋਂ ਪਹਿਲਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਕੋਰੋਨਾ ਦੇ ਫੈਲਾਅ ਨੂੰ ਪਹਿਲਾਂ ਹਲਕੇ ਢੰਗ ਨਾਲ ਲੈਂਦੇ ਰਹੇ ਰਾਸ਼ਟਰਪਤੀ ਨੇ ਅਮਰੀਕੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮਾਸਕ ਪਹਿਨਣ। ਉਨ੍ਹਾਂ ਕਿਹਾ ਕਿ ਅਸੀਂ ਹਰ ਵਿਅਕਤੀ ਨੂੰ ਕਹਿੰਦੇ ਹਾਂ ਕਿ ਜਿਥੇ ਸਮਾਜਿਕ ਦੂਰੀ ਸੰਭਵ ਨਾ ਹੋਵੇ, ਉਥੇ ਮਾਸਕ ਜ਼ਰੂਰ ਪਹਿਨਿਆ ਜਾਵੇ।
ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਵੀਕਾਰ ਕੀਤਾ ਕਿ ਸਥਿਤੀ ਹੋਰ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮਾਸਕ ਆਪਣੇ ਕੋਲ ਰੱਖਦੇ ਹਨ ਅਤੇ ਲੋੜ ਵੇਲੇ ਇਸ ਨੂੰ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਗਿਆਨੀ ਵੈਕਸੀਨ ਬਣਾਉਣ ਵਿਚ ਜੁਟੇ ਹੋਏ ਹਨ ਤੇ ਉਹ ਹੋਰ ਕਿਸੇ ਵੀ ਨਾਲੋਂ ਪਹਿਲਾਂ ਇਸ ਨੂੰ ਤਿਆਰ ਕਰ ਲੈਣਗੇ।
ਜੋਅ ਬਿਡੇਨ ਦੀ ਰਾਜਸੀ ਮੁਹਿੰਮ ਦੇ ਬੁਲਾਰੇ ਐਂਡਰਿਊ ਬੇਟਸ ਨੇ ਟਵੀਟ ਕੀਤਾ ਹੈ ਕਿ ਰਾਸ਼ਟਰਪਤੀ ਨੇ ਇਹ ਕਹਿ ਕੇ ਕਿ ਸਥਿਤੀ ਸੁਧਰਨ ਤੋਂ ਪਹਿਲਾਂ ਹੋਰ ਖ਼ਰਾਬ ਹੋ ਸਕਦੀ ਹੈ, ਆਪਣੇ ਉਸ ਝੂਠ ਨੂੰ ਉਲਟਾ ਦਿੱਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਵਾਇਰਸ ਖੁਦ ਹੀ ਗਾਇਬ ਹੋ ਜਾਵੇਗਾ।


Share