PUNJABMAILUSA.COM

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ
November 09
17:21 2018

* ਵ੍ਹਾਈਟ ਹਾਊਸ ‘ਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰ ਦੀ ਹੋਈ ਸੀ ਗਰਮਾ-ਗਰਮ ਬਹਿਸ

ਵਾਸ਼ਿੰਗਟਨ, 9 ਨਵੰਬਰ (ਪੰਜਾਬ ਮੇਲ)-ਵ੍ਹਾਈਟ ਹਾਊਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਹੋਈ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਅਕੋਸਟਾ ਦੀ ਪ੍ਰੈੱਸ ਮਾਨਤਾ ਰੱਦ ਕਰ ਦਿੱਤੀ ਹੈ। ਵ੍ਹਾਈਟ ਹਾਊਸ ਨੇ ਅਕੋਸਟਾ ਦੇ ਵਿਹਾਰ ਨੂੰ ਅਸੱਭਿਅਕ ਅਤੇ ਅਪਮਾਨਜਨਕ ਵੀ ਕਰਾਰ ਦਿੱਤਾ ਹੈ। ਅਮਰੀਕੀ ਨਿਊਜ਼ ਚੈਨਲ ਸੀ.ਐੱਨ.ਐੱਨ. ਨੇ ਆਪਣੇ ਪੱਤਰਕਾਰ ਦਾ ਬਚਾਅ ਕਰਦੇ ਹੋਏ ਇਸ ਕਾਰਵਾਈ ਨੂੰ ਲੋਕਤੰਤਰ ਲਈ ਖ਼ਤਰਾ ਕਰਾਰ ਦਿੱਤਾ ਹੈ।
ਹਾਲ ਹੀ ਦੇ ਦਿਨਾਂ ‘ਚ ਟਰੰਪ ਅਤੇ ਸੀ.ਐੱਨ.ਐੱਨ. ਦੇ ਸਬੰਧ ਕੁਝ ਚੰਗੇ ਨਹੀਂ ਰਹੇ ਹਨ। ਟਰੰਪ ਨੇ ਸੀ.ਐੱਨ.ਐੱਨ. ‘ਤੇ ਫੇਕ ਨਿਊਜ਼ ਦੇਣ ਦਾ ਵੀ ਦੋਸ਼ ਲਗਾਇਆ ਹੈ। ਟਰੰਪ ਨਾਜਾਇਜ਼ ਅਪ੍ਰਵਾਸੀਆਂ ਅਤੇ ਸ਼ਰਨਾਰਥੀਆਂ ਨੂੰ ਅਮਰੀਕਾ ਲਈ ਖ਼ਤਰਾ ਦੱਸਦੇ ਹਨ। ਵ੍ਹਾਈਟ ਹਾਊਸ ‘ਚ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਅਕੋਸਟਾ ਨੇ ਮੈਕਸੀਕੋ ਰਸਤੇ ਅਮਰੀਕਾ ਵੱਲ ਵੱਧ ਰਹੇ ਸ਼ਰਨਾਰਥੀਆਂ ਦੇ ਕਾਰਵਾਂ ‘ਤੇ ਸਵਾਲ ਪੁੱਛਿਆ ਤਾਂ ਟਰੰਪ ਭੜਕ ਗਏ। ਉਨ੍ਹਾਂ ਨੇ ਪਹਿਲੇ ਤਾਂ ਇਸ ਸਵਾਲ ਨੂੰ ਟਾਲਣ ਦੀ ਕੋਸ਼ਿਸ ਕੀਤੀ ਪ੍ਰੰਤੂ ਜਦੋਂ ਅਕੋਸਟਾ ਵਾਰ-ਵਾਰ ਆਪਣਾ ਸਵਾਲ ਦੁਹਰਾਉਂਦੇ ਰਹੇ ਤਾਂ ਨਾਰਾਜ਼ ਟਰੰਪ ਨੇ ਕਿਹਾ, ‘ਬਸ ਹੁਣ ਬਹੁਤ ਹੋਇਆ, ਤੁਸੀਂ ਬੈਠ ਜਾਉ।’ ਇਸ ਪਿੱਛੋਂ ਵ੍ਹਾਈਟ ਹਾਊਸ ਦੀ ਇਕ ਇੰਟਰਨ ਨੇ ਉਨ੍ਹਾਂ ਤੋਂ ਮਾਈਕ੍ਰੋਫੋਨ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮਨ੍ਹਾ ਕਰ ਦਿੱਤਾ। ਇਸ ‘ਤੇ ਟਰੰਪ ਨੇ ਕਿਹਾ ਕਿ ਪੱਤਰਕਾਰ ਦੇ ਵਿਹਾਰ ਲਈ ਸੀ.ਐੱਨ.ਐੱਨ. ਨੂੰ ਸ਼ਰਮਿੰਦਾ ਹੋਣਾ ਚਾਹੀਦਾ ਹੈ।
ਸੀ.ਐੱਨ.ਐੱਨ. ਨੇ ਨਹੀਂ ਚਲਾਇਆ ਸੀ ਟਰੰਪ ਦਾ ਚੋਣ ਇਸ਼ਤਿਹਾਰ
ਸੀ.ਐੱਨ.ਐੱਨ. ਨੇ ਇਸ ਹਫ਼ਤੇ ਦੇ ਸ਼ੁਰੂ ‘ਚ ਟਰੰਪ ਦੇ ਇਕ ਚੋਣ ਇਸ਼ਤਿਹਾਰ ਨੂੰ ਨਸਲੀ ਕਰਾਰ ਦਿੰਦੇ ਹੋਏ ਚਲਾਉਣ ਤੋਂ ਮਨ੍ਹਾ ਕਰ ਦਿੱਤਾ ਸੀ। ਇਹ ਇਸ਼ਤਿਹਾਰ ਟਰੰਪ ਦੀਆਂ ਸਖ਼ਤ ਅਪ੍ਰਵਾਸੀ ਨੀਤੀਆਂ ਨਾਲ ਸਬੰਧਤ ਸੀ। ਰਾਸ਼ਟਰਪਤੀ ਦੇ ਬੇਟੇ ਟਰੰਪ ਜੂਨੀਅਰ ਨੇ ਸੀ.ਐੱਨ.ਐੱਨ. ਦੇ ਇਸ ਕਦਮ ਦੀ ਨਿੰਦਾ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article