PUNJABMAILUSA.COM

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ
January 14
17:29 2019

ਵਾਸ਼ਿੰਗਟਨ, 14 ਜਨਵਰੀ (ਪੰਜਾਬ ਮੇਲ)- ਅਮਰੀਕੀ ਸਦਰ ਡੋਨਾਲਡ ਟਰੰਪ ਨੇ ਤੁਰਕੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਾਟੋ ਦੇ ਸਹਿਯੋਗੀ ਦੇਸ਼ਾਂ ਨੇ ਸੀਰੀਆ ਤੋਂ ਅਮਰੀਕੀ ਫੋਰਸਾਂ ਦੀ ਵਾਪਸੀ ਤੋਂ ਬਾਅਦ ਕੁਰਦ ਲੜਾਕਿਆਂ ‘ਤੇ ਹਮਲਾ ਕੀਤਾ ਤਾਂ ਉਸ ਨੂੰ ਆਰਥਿਕ ਤਬਾਹੀ ਦਾ ਸਾਹਮਣਾ ਕਰਨਾ ਪਵੇਗਾ। ਇਸ ਚਿਤਾਵਨੀ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਤੁਰਕੀ ਨੇ ਕਿਹਾ ਕਿ ਉਹ ਅੱਤਵਾਦੀਆਂ ਨਾਲ ਲੜਾਈ ਜਾਰੀ ਰੱਖੇਗਾ। ਟਰੰਪ ਨੇ ਪਿਛਲੇ ਮਹੀਨੇ ਸੀਰੀਆ ਤੋਂ 2000 ਅਮਰੀਕੀ ਫੌਜੀ ਦੀ ਵਾਪਸੀ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਵਾਪਸੀ ਦੀ ਇਹ ਕਾਰਵਾਈ ਪਿਛਲੇ ਹਫਤੇ ਸ਼ੁਰੂ ਵੀ ਕਰ ਦਿੱਤੀ ਗਈ। ਅਮਰੀਕੀ ਫੌਜੀਆਂ ਦੀ ਵਾਪਸੀ ਨਾਲ ਅਮਰੀਕਾ ਦੇ ਕੁਰਦ ਸਹਿਯੋਗੀਆਂ ‘ਤੇ ਤੁਰਕੀ ਦੇ ਹਮਲੇ ਦਾ ਖਤਰਾ ਵੱਧ ਗਿਆ ਹੈ। ਅੰਕਾਰਾ ਕੁਰਦ ਫੋਰਸਾਂ ਨੂੰ ਅੱਤਵਾਦੀਆਂ ਦੇ ਰੂਪ ਵਿਚ ਦੇਖਦਾ ਹੈ।
ਅਮਰੀਕੀ ਰਾਸ਼ਟਰਪਤੀ ਨੇ ਐਤਵਾਰ ਨੂੰ ਆਪਣੇ ਟਵੀਟ ਵਿਚ ਕਿਹਾ ਸੀ ਕਿ ਸੀਰੀਆ ਤੋਂ ਫੌਜੀਆਂ ਦੀ ਵਾਪਸੀ ਸ਼ੁਰੂ ਕਰਕੇ ਆਈ.ਐਸ.ਆਈ.ਐਸ. ਦੇ ਕੁਝ ਬਚੇ ਹੋਏ ਟਿਕਾਣਿਆਂ ‘ਤੇ ਹਮਲੇ ਦਾ ਸਿਲਸਿਲਾ ਜਾਰੀ ਰਹੇਗਾ। ਉਸ ਦੇ (ਆਈ.ਐਸ.ਆਈ.ਐਸ.) ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ‘ਤੇ ਨਜ਼ਦੀਕੀ ਫੌਜੀ ਟਿਕਾਣਿਆਂ ਨਾਲ ਉਸ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਟਰੰਪ ਨੇ ਲਿਖਿਆ, ਕੁਰਦ ਫੋਰਸਾਂ ‘ਤੇ ਹਮਲਾ ਕਰਨ ‘ਤੇ ਤੁਰਕੀ ਨੂੰ ਆਰਥਿਕ ਤੌਰ ‘ਤੇ ਤਬਾਹ ਕਰ ਦੇਣਗੇ। ਇਸ ਦੇ ਨਾਲ ਹੀ ਅਸੀਂ ਇਹ ਵੀ ਨਹੀਂ ਚਾਹੁੰਦੇ ਕਿ ਕੁਰਦ ਅੰਕਾਰਾ ਨੂੰ ਉਕਸਾਏ। ਟਰੰਪ ਦੀ ਇਸ ਚਿਤਾਵਨੀ ਦਾ ਕਰਾਰਾ ਜਵਾਬ ਦਿੰਦਿਆਂ ਤੁਰਕੀ ਦੇ ਰਾਸ਼ਟਰਪਤੀ ਰਜਬ ਤੈਯਬ ਐਰਦੋਗਨ ਦੇ ਬੁਲਾਰੇ ਇਬ੍ਰਾਹਿਮ ਕਲਿਨ ਨੇ ਟਵੀਟ ਕੀਤਾ ਕਿ ਇਸਲਾਮਿਕ ਸਟੇਟ ਅਤੇ ਕੁਰਦ ਪੀਪਲਜ਼ ਪ੍ਰੋਟੈਕਸ਼ਨ ਯੂਨਿਟ (ਵਾਇਪੀਜੀ) ਲੜਾਕਿਆਂ ਵਿਚਾਲੇ ਕੋਈ ਫਰਕ ਨਹੀਂ ਹੈ। ਕਲਿਨ ਨੇ ਟਵੀਟ ਕੀਤਾ ਕਿ ਡੋਨਾਲਡ ਟਰੰਪ, ਅੱਤਵਾਦੀ ਤੁਹਾਡੇ ਭਾਈਵਾਲ ਅਤੇ ਸਹਿਯੋਗੀ ਨਹੀਂ ਹੋ ਸਕਦੇ। ਤੁਰਕੀ ਉਮੀਦ ਕਰਦਾ ਹੈ ਕਿ ਅਮਰੀਕਾ ਸਾਡੀ ਰਣਨੀਤਕ ਭਾਈਵਾਲੀ ਦਾ ਸਨਮਾਨ ਕਰੇ। ਸੀਰੀਆ ਵਿਚ ਆਈ.ਐਸ. ਦੇ ਖਿਲਾਫ ਅਮਰੀਕੀ ਅਗਵਾਈ ਮੁਹਿੰਮ ਦਾ ਜ਼ਮੀਨ ਪੱਧਰ ‘ਤੇ ਕੁਰਦ ਵੱਧ ਗਿਣਤੀ ਸੀਰੀਅਨ ਡੈਮੋਕ੍ਰੇਟਿਕ ਫੋਰਸ (ਐਸ.ਡੀ.ਐਫ.) ਅਗਵਾਈ ਕਰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article