PUNJABMAILUSA.COM

ਟਰੰਪ ਵੱਲੋਂ ਪਰਵਾਸ ਘਟਾਉਣ ਲਈ ਮੈਰਿਟ-ਆਧਾਰਿਤ ਆਵਾਸ ਪ੍ਰਣਾਲੀ ‘ਤੇ ਜ਼ੋਰ

ਟਰੰਪ ਵੱਲੋਂ ਪਰਵਾਸ ਘਟਾਉਣ ਲਈ ਮੈਰਿਟ-ਆਧਾਰਿਤ ਆਵਾਸ ਪ੍ਰਣਾਲੀ ‘ਤੇ ਜ਼ੋਰ

ਟਰੰਪ ਵੱਲੋਂ ਪਰਵਾਸ ਘਟਾਉਣ ਲਈ ਮੈਰਿਟ-ਆਧਾਰਿਤ ਆਵਾਸ ਪ੍ਰਣਾਲੀ ‘ਤੇ ਜ਼ੋਰ
January 18
15:36 2018

ਹੁਨਰ ਤੇ ਅੰਗਰੇਜ਼ੀ ਸਹਾਰੇ ਵੱਜੇਗੀ ਅਮਰੀਕਾ ਉਡਾਰੀ
ਵਾਸ਼ਿੰਗਟਨ, 18 ਜਨਵਰੀ (ਪੰਜਾਬ ਮੇਲ)-ਟਰੰਪ ਪ੍ਰਸ਼ਾਸਨ ਅਜਿਹੇ ਪਰਵਾਸੀ ਚਾਹੁੰਦਾ ਹੈ, ਜਿਨ੍ਹਾਂ ਕੋਲ ਹੁਨਰ ਹੋਵੇ ਅਤੇ ਅੰਗਰੇਜ਼ੀ ਬੋਲ ਸਕਦੇ ਹੋਣ। ਇਕ ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਇਹ ਜਾਣਕਾਰੀ ਪ੍ਰਸਤਾਵਿਤ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਦੀ ਝਲਕ ਹੈ। ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਅਮਰੀਕਾ ‘ਚ ਪਰਵਾਸ ਘਟਾਉਣ ਵਾਸਤੇ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। ਟਰੰਪ ਪ੍ਰਸ਼ਾਸਨ ਨੂੰ ਲੱਗਦਾ ਹੈ ਕਿ ਮੈਰਿਟ ਆਧਾਰਤ ਆਵਾਸ ਪ੍ਰਣਾਲੀ ਨਾਲ ਅਮਰੀਕਾ ਵਿਚ ਵਿਸ਼ਵ ਭਰ ਤੋਂ ਹੁਨਰਮੰਦ ਅਤੇ ਬਿਹਤਰੀਨ ਲੋਕ ਆਉਣਗੇ ਅਤੇ ਗ਼ੈਰਕਾਨੂੰਨੀ ਪਰਵਾਸ ਨੂੰ ਠੱਲ੍ਹ ਪਵੇਗੀ। ਰਾਸ਼ਟਰਪਤੀ ਮੌਜੂਦਾ ਸਿਸਟਮ ਵਿਚ ਸੁਧਾਰ ਰਾਹੀਂ ਲਾਟਰੀ ਵੀਜ਼ਾ ਅਤੇ ਲੜੀਵਾਰ ਪਰਵਾਸ ਨੂੰ ਵੀ ਖ਼ਤਮ ਕਰਨਾ ਚਾਹੁੰਦੇ ਹਨ।
ਇਸ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ, ‘ਅਸੀਂ ਅਜਿਹੇ ਵਿਅਕਤੀਆਂ ਨੂੰ ਅਮਰੀਕਾ ਲਿਆਉਣਾ ਚਾਹੁੰਦੇ ਹਾਂ, ਜੋ ਇਸ ਮੁਲਕ ਤੇ ਇਸ ਦੇ ਲੋਕਾਂ ਨੂੰ ਪਿਆਰ ਕਰਦੇ ਹੋਣ, ਜਿਨ੍ਹਾਂ ਕੋਲ ਕੋਈ ਹੁਨਰ ਹੋਵੇ, ਜੋ ਅੰਗਰੇਜ਼ੀ ਬੋਲ ਸਕਦੇ ਹੋਣ, ਜੋ ਸਾਡੀਆਂ ਕਦਰਾਂ ਕੀਮਤਾਂ ਅਤੇ ਸਾਡੀ ਤਰਜ਼-ਏ-ਜ਼ਿੰਦਗੀ ਦੇ ਸਮਰਥਨ ਤੇ ਸਤਿਕਾਰ ਲਈ ਵਚਨਬੱਧ ਹੋਣ। ਅਜਿਹੇ ਵਿਅਕਤੀ ਵਿਸ਼ਵ ਦੇ ਕਿਸੇ ਵੀ ਹਿੱਸੇ, ਧਰਮ, ਨਸਲ ਤੇ ਰੰਗ ਦੇ ਹੋ ਸਕਦੇ ਹਨ। ਪਰ ਉਹ ਸ਼ਰਤਾਂ ਪੂਰੀਆਂ ਕਰਦੇ ਹੋਣ।’
ਜੇਕਰ ਅਜਿਹੀ ਨੀਤੀ ਬਣੀ ਅਤੇ ਲਾਗੂ ਹੋਈ ਤਾਂ ਇਸ ਦਾ ਭਾਰਤ ਵਰਗੇ ਮੁਲਕਾਂ ਤੋਂ ਆਉਣ ਵਾਲੇ ਵਿਅਕਤੀਆਂ ਨੂੰ ਲਾਭ ਹੋ ਸਕਦਾ ਹੈ, ਜੋ ਇਹ ਨਿਯਮ ਤੇ ਸ਼ਰਤਾਂ ‘ਤੇ ਪੂਰੇ ਉਤਰਦੇ ਹੋਣ। ਇਸ ਅਧਿਕਾਰੀ ਨੇ ਦੱਸਿਆ ਕਿ ਟਰੰਪ ਪ੍ਰਸ਼ਾਸਨ ਅਮਰੀਕਾ ਦੇ ਕੌਮੀ ਹਿੱਤ ਵਿਚ ਆਵਾਸ ਪ੍ਰਣਾਲੀ ਵਿਚ ਸੁਧਾਰ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀਆਂ ਲਈ ਕੁੱਝ ਮੌਜੂਦਾ ਪ੍ਰੋਗਰਾਮ ਅਜਿਹੀਆਂ ਲੋੜਾਂ ਨੂੰ ਅਣਗੌਲਿਆ ਕਰਦੇ ਹਨ ਜੋ ਕਿਸੇ ਵਿਅਕਤੀ ਦੇ ਅਮਰੀਕਾ ਵਿਚ ਸਫ਼ਲ ਹੋਣ ਲਈ ਅਹਿਮ ਹਨ।
ਐੱਚ-1ਬੀ ਵੀਜ਼ਾ ਅਮੈਰਿਕਨ ਵਰਕਰਾਂ ਲਈ ਖ਼ਤਰਾ: ਸੈਨੇਟਰ
ਇਕ ਸੀਨੀਅਰ ਰਿਪਬਲਿਕਨ ਸੈਨੇਟਰ ਦਾ ਕਹਿਣਾ ਹੈ ਕਿ ਐਚ-1ਬੀ ਵਰਕ ਵੀਜ਼ਾ, ਜੋ ਭਾਰਤੀ ਤਕਨੀਕੀ ਪੇਸ਼ੇਵਰਾਂ ਵਿਚ ਬੇਹੱਦ ਮਕਬੂਲ ਹੈ, ਅਮਰੀਕੀ ਵਰਕਰਾਂ ਲਈ ਖ਼ਤਰਾ ਬਣ ਗਿਆ ਹੈ। ਪਿਛਲੇ ਸਾਲ ਜਨਵਰੀ ਵਿਚ ਕਾਰਜਭਾਰ ਸੰਭਾਲਣ ਬਾਅਦ ਟਰੰਪ ਪ੍ਰਸ਼ਾਸਨ ਵੱਲੋਂ ਐਚ-1ਬੀ ਵੀਜ਼ਾ ਪ੍ਰੋਗਰਾਮ ਖ਼ਿਲਾਫ਼ ਕਮਰਕੱਸੇ ਕੀਤੇ ਜਾ ਰਹੇ ਹਨ। ਸੈਨੇਟ ਦੀ ਸ਼ਕਤੀਸ਼ਾਲੀ ਜੁਡੀਸ਼ਰੀ ਕਮੇਟੀ ਦੇ ਚੇਅਰਮੈਨ ਸੈਨੇਟਰ ਚੱਕ ਗਰੈਸਲੀ ਨੇ ਕਾਂਗਰਸ ਵਿਚ ਗ੍ਰਹਿ ਸੁਰੱਖਿਆ ਬਾਰੇ ਚਰਚਾ ਦੌਰਾਨ ਕਿਹਾ, ‘ਐੱਚ-1ਬੀ ਵੀਜ਼ਾ ਇਕ ਪ੍ਰੋਗਰਾਮ ਹੈ, ਜੋ ਅਸਲ ਵਿਚ ਅਮੈਰਿਕਨ ਵਰਕਰਾਂ ਲਈ ਖ਼ਤਰਾ ਬਣ ਗਿਆ ਹੈ।’ ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਦਹਾਕਿਆਂ ਤੋਂ ਐੱਚ-1ਬੀ ਵਰਕਰਾਂ ਦੀ ਆਬਾਦੀ ਵਧ ਰਹੀ ਹੈ। ਇਸ ਸੈਨੇਟਰ ਨੇ ਤਕਨੀਕੀ ਖੇਤਰ ਵਿਚ ਵੇਤਨ ਵਿਚ ‘ਖੜੋਤ’ ਲਈ ਵੀ ਅੱੈਚ-1ਬੀ ਵਰਕਰਾਂ ਨੂੰ ਦੋਸ਼ੀ ਦੱਸਿਆ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article