PUNJABMAILUSA.COM

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

 Breaking News

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ
June 22
13:37 2018

ਹੁਕਮਾਂ ‘ਤੇ ਕੀਤੇ ਦਸਤਖ਼ਤ
ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)-ਅਮਰੀਕਾ ਨੇ ਮੈਕਸੀਕੋ ਸਰਹੱਦ ‘ਤੇ ਨਾਜਾਇਜ਼ ਰੂਪ ਨਾਲ ਆਉਣ ਵਾਲੇ ਮਾਤਾ-ਪਿਤਾ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਅਲੱਗ ਕਰਨ ਦੀ ਨੀਤੀ ਖ਼ਤਮ ਕਰ ਦਿੱਤੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਸਿਲਸਿਲੇ ‘ਚ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕਰ ਦਿੱਤੇ ਹਨ। ਅਮਰੀਕਾ ਸਮੇਤ ਦੁਨੀਆ ਭਰ ‘ਚ ਇਸ ਕਾਨੂੰਨ ਦੀ ਨਿੰਦਾ ਹੋਣ ਦੇ ਬਾਅਦ ਉਨ੍ਹਾਂ ਨੇ ਇਹ ਕਦਮ ਉਠਾਇਆ ਹੈ। ਹਾਲੀਆ ਦਿਨਾਂ ‘ਚ ਢਾਈ ਹਜ਼ਾਰ ਤੋਂ ਵੱਧ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਤੋਂ ਅਲੱਗ ਕੀਤਾ ਜਾ ਚੁੱਕਾ ਹੈ।
ਕਾਰਜਕਾਰੀ ਆਦੇਸ਼ ‘ਚ ਦਸਤਖਤ ਕਰਨ ਦੇ ਬਾਅਦ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਟਰੰਪ ਨੇ ਕਿਹਾ ਕਿ ਹੁਣ ਅਸੀਂ ਵਿਛੜੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮਿਲਾਉਣ ਜਾ ਰਹੇ ਹਾਂ। ਇਸ ਨਾਲ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਇਸ ਦੇ ਨਾਲ ਹੀ ਅਸੀਂ ਆਪਣੀ ਸਰਹੱਦ ਦੀ ਹਿਫਾਜ਼ਤ ਕਰਦੇ ਰਹਾਂਗੇ ਅਤੇ ਜ਼ੀਰੋ ਟਾਲਰੈਂਸ ਦੀ ਸਾਡੀ ਨੀਤੀ ਜਾਰੀ ਰਹੇਗੀ। ਨਾਜਾਇਜ਼ ਰੂਪ ਨਾਲ ਅਮਰੀਕਾ ਆਉਣ ਵਾਲੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ। ਟਰੰਪ ਵੱਲੋਂ ਜਾਰੀ ਆਦੇਸ਼ ‘ਚ ਅੰਦਰੂਨੀ ਸੁਰੱਖਿਆ ਵਿਭਾਗ ਤੋਂ ਵਿਛੜੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮਿਲਾ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਨਾਜਾਇਜ਼ ਰੂਪ ਨਾਲ ਇਮੀਗ੍ਰੇਸ਼ਨ ਕਰਨ ਵਾਲਿਆਂ ਨੂੰ ਕਿਹਾ ਗਿਆ ਹੈ ਕਿ ਉਹ ਮੁਕੱਦਮੇ ਸ਼ੁਰੂ ਹੋਣ ਦਾ ਇੰਤਜ਼ਾਰ ਕਰਨ। ਹਾਲਾਂਕਿ ਜਿਨ੍ਹਾਂ ਮਾਮਲਿਆਂ ‘ਚ ਇਸ ਗੱਲ ਦੀ ਚਿੰਤਾ ਹੈ ਕਿ ਮਾਤਾ-ਪਿਤਾ ਆਪਣੇ ਬੱਚਿਆਂ ਲਈ ਖ਼ਤਰਾ ਬਣ ਸਕਦੇ ਹਨ, ਉਨ੍ਹਾਂ ਨੂੰ ਇਸ ਆਦੇਸ਼ ਤੋਂ ਬਾਹਰ ਰੱਖਿਆ ਗਿਆ ਹੈ।
ਫ਼ੌਜ ਦੇ ਵਕੀਲ ਕਰਨਗੇ ਮਦਦ
ਨਾਜਾਇਜ਼ ਰੂਪ ਨਾਲ ਅਮਰੀਕਾ ਆਉਣ ਦੇ ਮਾਮਲਿਆਂ ‘ਚ ਫ਼ੌਜ ਦੇ ਵਕੀਲ ਮੁਕੱਦਮਾ ਚਲਾਉਣ ‘ਚ ਸਰਕਾਰੀ ਵਕੀਲਾਂ ਦੀ ਮਦਦ ਕਰਨਗੇ। ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਪੈਂਟਾਗਨ ਦੇ ਬੁਲਾਰੇ ਲੈਫਟੀਨੈਂਟ ਕਰਨਲ ਜੈਮੀ ਡੇਵਿਸ ਨੇ ਕਿਹਾ ਕਿ ਰੱਖਿਆ ਮੰਤਰੀ ਜਿਮ ਮੈਟਿਸ ਨੇ ਇਸ ਸਿਲਸਿਲੇ ‘ਚ ਨਿਆਂ ਵਿਭਾਗ ਦੀ ਅਪੀਲ ਮਨਜ਼ੂਰ ਕਰ ਲਈ ਹੈ। ਨਿਆਂ ਵਿਭਾਗ ਨੇ ਰੱਖਿਆ ਮੰਤਰਾਲੇ ਨੂੰ 21 ਵਕੀਲਾਂ ਦੀ ਸੇਵਾ ਦੇਣ ਦੀ ਅਪੀਲ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article