PUNJABMAILUSA.COM

ਟਰੰਪ ਵੱਲੋਂ ਯਾਤਰਾ ਪਾਬੰਦੀ ਸੰਬੰਧੀ ਨਵੀਂ ਸੂਚੀ ਜਾਰੀ

ਟਰੰਪ ਵੱਲੋਂ ਯਾਤਰਾ ਪਾਬੰਦੀ ਸੰਬੰਧੀ ਨਵੀਂ ਸੂਚੀ ਜਾਰੀ

ਟਰੰਪ ਵੱਲੋਂ ਯਾਤਰਾ ਪਾਬੰਦੀ ਸੰਬੰਧੀ ਨਵੀਂ ਸੂਚੀ ਜਾਰੀ
September 27
10:35 2017

* ਉੱਤਰੀ ਕੋਰੀਆ, ਵੈਨਜ਼ੁਏਲਾ ਸਮੇਤ 8 ਦੇਸ਼ਾਂ ਨੂੰ ਕੀਤਾ ਸ਼ਾਮਲ
ਵਾਸ਼ਿੰਗਟਨ, 27 ਸਤੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿਚ ਯਾਤਰਾ ਕਰਨ ‘ਤੇ ਰੋਕ ਲਗਾਉਣ ਵਾਲੀ ਇਕ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਉੱਤਰੀ ਕੋਰੀਆ, ਵੈਨਜ਼ੁਏਲਾ ਅਤੇ ਚਾਡ ਸਮੇਤ 8 ਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ । ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ‘ਤੇ ਯਾਤਰਾ ਪਾਬੰਦੀ ਲਗਾਉਣ ਲਈ ਖ਼ਰਾਬ ਸੁਰੱਖਿਆ ਜਾਂਚ ਅਤੇ ਅਮਰੀਕੀ ਅਧਿਕਾਰੀਆਂ ਨਾਲ ਸਹੀ ਸਹਿਯੋਗ ਨਾ ਕਰਨ ਦਾ ਹਵਾਲਾ ਦਿੱਤਾ ਗਿਆ ਹੈ। ਟਰੰਪ ਨੇ ਐਤਵਾਰ ਨੂੰ ਨਵੀਂ ਪਾਬੰਦੀ ਸੂਚੀ ਜਾਰੀ ਕੀਤੀ, ਜੋ ਖਤਮ ਹੋ ਰਹੇ ਪਹਿਲਾਂ ਦੇ ਹੁਕਮ ਦਾ ਸਥਾਨ ਲਏਗੀ। ਯਾਤਰਾ ਪਾਬੰਦੀ ਦੇ ਪਹਿਲੇ ਹੁਕਮ ਨੇ ਉਨ੍ਹਾਂ ਨੂੰ ਰਾਜਨੀਤਿਕ ਅਤੇ ਕਾਨੂੰਨੀ ਪਚੜੇ ਵਿਚ ਫਸਾ ਦਿੱਤਾ ਸੀ। ਇਹ ਨਵਾਂ ਨਿਯਮ 18 ਅਕਤੂਬਰ ਤੋਂ ਪ੍ਰਭਾਵੀ ਹੋਵੇਗਾ। ਆਲੋਚਕਾਂ ਨੇ ਇਲਜ਼ਾਮ ਲਗਾਇਆ ਸੀ ਕਿ ਜਨਵਰੀ ‘ਚ ਕਾਰਜਭਾਰ ਸੰਭਾਲਣ ਤੋਂ ਬਾਅਦ ਤੋਂ ਹੀ ਟਰੰਪ ਦੇਸ਼ ਵਿਚ ਮੁਸਲਮਾਨਾਂ ਦੇ ਪ੍ਰਵੇਸ਼ ਉੱਤੇ ਰੋਕ ਲਗਾਉਣ ਦੀ ਕੋਸ਼ਿਸ਼ ਵਿਚ ਹਨ। ਟਰੰਪ ਨੇ ਇਕ ਟਵੀਟ ਕੀਤਾ ਕਿ ਅਮਰੀਕਾ ਨੂੰ ਸੁਰੱਖਿਅਤ ਬਣਾਉਣਾ ਉਨ੍ਹਾਂ ਦੀ ਪਹਿਲ ਹੈ। ”ਅਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ‘ਚ ਪ੍ਰਵੇਸ਼ ਨਹੀਂ ਕਰਨ ਦਵਾਂਗੇ, ਜਿਨ੍ਹਾਂ ਦੀ ਅਸੀਂ ਠੀਕ ਤਰੀਕੇ ਨਾਲ ਸੁਰੱਖਿਆ ਜਾਂਚ ਨਹੀਂ ਕਰ ਸਕਦੇ ਹਾਂ।” ਸੂਡਾਨ ਮੁਸਲਮਾਨ ਬਹੁਲ ਉਨ੍ਹਾਂ 6 ਦੇਸ਼ਾਂ ਵਿਚੋਂ ਇਕ ਸੀ ਜਿਸ ਉੱਤੇ ਪਹਿਲਾਂ ਪਾਬੰਦੀ ਲਗਾਈ ਗਈ ਸੀ। ਹਾਲਾਂਕਿ ਹੁਣ ਨਵੀਂ ਸੂਚੀ ਵਿਚ ਸੂਡਾਨ ਦਾ ਨਾਮ ਹਟਾ ਲਿਆ ਗਿਆ ਹੈ।
ਅਮਰੀਕਾ ਦੀ ਯਾਤਰਾ ਕਰਨ ‘ਤੇ ਲੱਗੀ ਨਵੀਂ ਪਾਬੰਦੀ ਵਾਲੀ ਸੂਚੀ ਵਿਚ ਹੁਣ 8 ਦੇਸ਼ ਹਨ, ਜਿਨ੍ਹਾਂ ‘ਤੇ ਪੂਰੀ ਤਰ੍ਹਾਂ ਨਾਲ ਜਾਂ ਆਂਸ਼ਿਕ ਪਾਬੰਦੀ ਹੈ। ਉੱਤਰੀ ਕੋਰੀਆ ਅਤੇ ਚਾਡ ਦੇ ਨਾਗਰਿਕਾਂ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਹੈ, ਜਦੋਂ ਕਿ ਵੈਨਜ਼ੁਏਲਾ ਦੇ ਸਰਕਾਰੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਹੀ ਯਾਤਰਾ ਪਾਬੰਦੀ ਲਗਾਈ ਗਈ ਹੈ। ਹੋਰ ਦੇਸ਼ਾਂ ਵਿਚ ਈਰਾਨ, ਲੀਬੀਆ, ਸੋਮਾਲੀਆ, ਸੀਰੀਆ ਅਤੇ ਯਮਨ ਸ਼ਾਮਲ ਹਨ। ਹੁਕਮ ‘ਚ ਰਾਸ਼ਟਰਪਤੀ ਨੇ ਕਿਹਾ ਕਿ ਨਾਗਰਿਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ‘ਚ ਸੁਧਾਰ ਕਰਨ ਅਤੇ ਅਮਰੀਕਾ ਨਾਲ ਜਾਣਕਾਰੀ ਸਾਂਝਾ ਕਰਨ ਲਈ ਦਬਾਅ ਬਣਾਉਣ ਲਈ ਇਹ ਕਾਰਵਾਈ ਜ਼ਰੂਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਹ ਸੂਚੀ ਵਿਦੇਸ਼ ਨੀਤੀ, ਰਾਸ਼ਟਰੀ ਸੁਰੱਖਿਆ ਅਤੇ ਅੱਤਵਾਦ ਦੀ ਰੋਕਥਾਮ ਦੇ ਟੀਚਿਆਂ ਲਈ ਬਣਾਈ ਗਈ ਹੈ। ਇਕ ਸੀਨੀਅਰ ਪ੍ਰਬੰਧਕੀ ਅਧਿਕਾਰੀ ਨੇ ਦੱਸਿਆ ਕਿ ਇਹ ਪਾਬੰਦੀ ਰਾਸ਼ਟਰੀ ਸੁਰੱਖਿਆ ਲਈ ਅਹਿਮ ਹੈ ਅਤੇ ਸ਼ਰਤ ਆਧਾਰਿਤ ਹੈ, ਨਾ ਕਿ ਸਮਾਂ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੇਸ਼ ਅਮਰੀਕਾ ਦੀ ਯਾਤਰਾ ਜਾਂਚ ਦੇ ਮਾਪਦੰਡਾਂ ਨੂੰ ਪੂਰਾ ਕਰਦਾ ਹੈ, ਤਾਂ ਉਸ ਦਾ ਨਾਮ ਸੂਚੀ ਤੋਂ ਹਟਾਇਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article