PUNJABMAILUSA.COM

ਟਰੰਪ ਵੱਲੋਂ ਸ਼ਹੀਦ ਹਮਾਯੂੰ ਖਾਨ ਬਾਰੇ ਦਿੱਤੇ ਬਿਆਨ ਤੋਂ ਸ਼ਹੀਦ ਗੁਰਪ੍ਰੀਤ ਸਿੰਘ ਦਾ ਪਰਿਵਾਰ ਦੁਖੀ

ਟਰੰਪ ਵੱਲੋਂ ਸ਼ਹੀਦ ਹਮਾਯੂੰ ਖਾਨ ਬਾਰੇ ਦਿੱਤੇ ਬਿਆਨ ਤੋਂ ਸ਼ਹੀਦ ਗੁਰਪ੍ਰੀਤ ਸਿੰਘ ਦਾ ਪਰਿਵਾਰ ਦੁਖੀ

ਟਰੰਪ ਵੱਲੋਂ ਸ਼ਹੀਦ ਹਮਾਯੂੰ ਖਾਨ ਬਾਰੇ ਦਿੱਤੇ ਬਿਆਨ ਤੋਂ ਸ਼ਹੀਦ ਗੁਰਪ੍ਰੀਤ ਸਿੰਘ ਦਾ ਪਰਿਵਾਰ ਦੁਖੀ
August 10
10:15 2016

b
ਸੈਕਰਾਮੈਂਟੋ, 10 ਅਗਸਤ (ਗੁਰਜਤਿੰਦਰ ਰੰਧਾਵਾ/ਪੰਜਾਬ ਮੇਲ)- ਫਿਲਾਡਲਫੀਆ ਵਿਚ ਡੈਮੋਕ੍ਰੇਟਿਕ ਪਾਰਟੀ ਦੀ ਹੋਈ ਕਨਵੈਨਸ਼ਨ ਦੌਰਾਨ ਇਰਾਕ ‘ਚ ਮਾਰੇ ਗਏ ਕੈਪਟਨ ਹਮਾਯੂੰ ਖਾਨ ਦੇ ਪਿਤਾ ਖਿੱਜਰ ਖਾਨ ਵੱਲੋਂ ਕੀਤੇ ਗਏ ਭਾਵੁਕ ਭਾਸ਼ਣ ‘ਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਨੇ ਜੋ ਬੇਹੁਦਾ ਟਿੱਪਣੀ ਕੀਤੀ ਹੈ, ਉਸ ਦੀ ਸੈਕਰਾਮੈਂਟੋ ‘ਚ ਰਹਿੰਦੇ ਸ਼ਹੀਦ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਸ ਦਾ ਪਰਿਵਾਰ ਟਰੰਪ ਦੀਆਂ ਉਨ੍ਹਾਂ ਟਿੱਪਣੀਆਂ ਤੋਂ ਬੇਹੱਦ ਦੁਖੀ ਹੈ, ਜਿਸ ਵਿਚ ਉਸ ਨੇ ਪਾਕਿਸਤਾਨੀ ਮੂਲ ਦੇ ਅਮਰੀਕੀ ਫੌਜੀ ਦੇ ਮਾਤਾ-ਪਿਤਾ ਦਾ ਅਪਮਾਨ ਕੀਤਾ ਹੈ। ਪੂਰਾ ਅਮਰੀਕਾ ਟਰੰਪ ਦੀਆਂ ਇਨ੍ਹਾਂ ਟਿੱਪਣੀਆਂ ਤੋਂ ਨਿਰਾਸ਼ ਹੈ। ਉਨ੍ਹਾਂ ਨੇ ਟਰੰਪ ਦੀ ਆਲੋਚਨਾ ਕੀਤੀ। ਇਸ ਸਿੱਖ ਪਰਿਵਾਰ ਨੇ ਟਰੰਪ ਤੋਂ ਮੁਆਫੀ ਦੀ ਮੰਗ ਕੀਤੀ ਹੈ।
ਅਫਗਾਨਿਸਤਾਨ ‘ਚ ਸਾਲ 2011 ‘ਚ ਅਮਰੀਕੀ ਫੌਜ ਵੱਲੋਂ ਲੜਦੇ ਹੋਏ ਕਾਰਪੋਰਲ ਗੁਰਪ੍ਰੀਤ ਸਿੰਘ ਸ਼ਹੀਦੀ ਪਾ ਗਏ ਸਨ। ਉਸ ਦਾ ਪਰਿਵਾਰ ਇਸ ਵੇਲੇ ਕੈਲੀਫੋਰਨੀਆ ਦੇ ਸ਼ਹਿਰ ਸੈਕਰਾਮੈਂਟੋ ਵਿਚ ਰਹਿ ਰਿਹਾ ਹੈ। ਘਰ ਵਿਚ ਪਿਤਾ ਨਿਰਮਲ ਸਿੰਘ, ਮਾਤਾ ਸਤਨਾਮ ਕੌਰ ਅਤੇ ਉਸ ਦੀ ਭੈਣ ਮਨਪ੍ਰੀਤ ਕੌਰ ਇਕੱਠੇ ਰਹਿ ਰਹੇ ਹਨ। ਗੁਰਪ੍ਰੀਤ ਸਿੰਘ ਦੀ ਉਮਰ ਉਸ ਵੇਲੇ ਮਹਿਜ਼ 21 ਸਾਲ ਦੀ ਸੀ, ਜਦੋਂ ਉਹ ਅਫਗਾਨਿਸਤਾਨ ‘ਚ ਅਮਰੀਕੀ ਫੌਜ ਵੱਲੋਂ ਲੜਦਾ ਹੋਇਆ ਸ਼ਹੀਦੀ ਪਾ ਗਿਆ ਸੀ। ਮਰਨ ਉਪਰੰਤ ਅਮਰੀਕੀ ਸਰਕਾਰ ਵੱਲੋਂ ਉਸ ਨੂੰ ਦੇਸ਼ ਦਾ ਤੀਜੇ ਨੰਬਰ ਦੇ ਵੱਕਾਰੀ ਬਰੌਂਜ ਸਟਾਰ ਮੈਡਲ ਨਾਲ ਸਨਮਾਨਤ ਕੀਤਾ ਗਿਆ ਸੀ।
ਸ਼ਹੀਦ ਗੁਰਪ੍ਰੀਤ ਸਿੰਘ ਦੇ ਪਿਤਾ ਨਿਰਮਲ ਸਿੰਘ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਹਮਾਯੂੰ ਖਾਨ ਦੇ ਪਰਿਵਾਰ ਵੱਲੋਂ ਫਿਲਾਡਲਫੀਆ ਵਿਖੇ ਹੋਈ ਡੈਮੋਕ੍ਰੇਟਿਕ ਦੀ ਕੌਮੀ ਕਨਵੈਨਸ਼ਨ ਮੌਕੇ ਹਿਲੇਰੀ ਕਲਿੰਟਨ ਦੀ ਹਮਾਇਤ ਕੀਤੀ ਸੀ, ਜਿਸ ‘ਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਡੋਨਲਡ ਟਰੰਪ ਨੇ ਇਸ ਖਿਲਾਫ ਟਿੱਪਣੀ ਕੀਤੀ ਸੀ। ਨਿਰਮਲ ਸਿੰਘ ਨੇ ਕਿਹਾ ਕਿ ਅਮਰੀਕੀ ਫੌਜ ਵਿਚ ਭਰਤੀ ਕੋਈ ਵੀ ਸੈਨਿਕ ਚਾਹੇ ਕਿਸੇ ਵੀ ਮਜ਼੍ਹਬ ਦਾ ਹੋਵੇ, ਉਹ ਅਮਰੀਕਾ ਨੂੰ ਆਪਣਾ ਦੇਸ਼ ਸਮਝ ਕੇ ਆਪਣੀ ਡਿਊਟੀ ਕਰਦਾ ਹੈ। ਇਸੇ ਤਰ੍ਹਾਂ ਹਮਾਯੂੰ ਖਾਨ ਨੇ ਵੀ ਫੌਜ ਵਿਚ ਭਰਤੀ ਹੋ ਕੇ ਅਮਰੀਕਾ ਲਈ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਕਾਰਪੋਰਲ ਗੁਰਪ੍ਰੀਤ ਸਿੰਘ ਵੀ ਅਮਰੀਕਾ ਲਈ ਹੀ ਲੜਦਾ ਹੋਇਆ ਸ਼ਹੀਦ ਹੋਇਆ ਸੀ। ਨਿਰਮਲ ਸਿੰਘ ਨੇ ਦੱਸਿਆ ਕਿ ਰਿਪਬਲਿਕਨ ਆਗੂ ਟਰੰਪ ਗੋਲਡ ਸਟਾਰ ਪਰਿਵਾਰ ਨਾਲ ਸਿਆਸੀ ਖੇਡਾਂ ਖੇਡ ਰਹੇ ਹਨ।
ਕਾਰਪੋਰਲ ਗੁਰਪ੍ਰੀਤ ਸਿੰਘ ਦੀ ਭੈਣ ਮਨਪ੍ਰੀਤ ਕੌਰ ਨੇ ਟਰੰਪ ਦੇ ਕੈਪਟਨ ਖਾਨ ਬਾਰੇ ਕੀਤੀ ਟਿੱਪਣੀ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਹੈਰਾਨੀ ਜਤਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਟਰੰਪ ਕੈਪਟਨ ਖ਼ਾਨ ਦੀ ਮਾਂ ਬਾਰੇ ਕੁੱਝ ਕਹਿ ਰਿਹਾ ਸੀ ਤਾਂ ਇੰਝ ਲਗਦਾ ਸੀ ਜਿਵੇਂ ਮੇਰੀ ਮਾਂ ਦਾ ਨਿਰਾਦਰ ਹੋ ਰਿਹਾ ਹੋਵੇ। ਮਨਪ੍ਰੀਤ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ‘ਗੋਲਡ ਸਟਾਰ ਪਰਿਵਾਰ’ ਹਨ ਅਤੇ ਉਨ੍ਹਾਂ ਦੇ ਨਾਂਅ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਹ ਗੋਲਡਨ ਸਟਾਰ ਪਰਿਵਾਰਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਮਨਪ੍ਰੀਤ ਕੌਰ ਨੇ ਇਹ ਵੀ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਇਸ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਅਮਰੀਕਾ ‘ਚ ਗੋਲਡ ਸਟਾਰ ਪਰਿਵਾਰ ਉਨ੍ਹਾਂ ਨੂੰ ਮੰਨਿਆ ਜਾਂਦਾ ਹੈ, ਜਿਨ੍ਹਾਂ ਦੇ ਸਕੇ ਸਬੰਧੀ ਨੇ ਅਮਰੀਕੀ ਹਥਿਆਰਬੰਦ ਦਸਤਿਆਂ ਵੱਲੋਂ ਜੰਗ ਵਿਚ ਭਾਗ ਲੈਂਦਿਆਂ ਬਲੀਦਾਨ ਦਿੱਤਾ ਹੋਵੇ। ਕਾਰਪੋਰਨ ਗੁਰਪ੍ਰੀਤ ਸਿੰਘ ਦੀ ਮਾਤਾ ਸਤਨਾਮ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਇਕਲੌਤਾ ਬੇਟਾ ਇਸ ਦੇਸ਼ ਤੋਂ ਵਾਰਿਆ ਹੈ। ਸਾਡੇ ਵਰਗੇ ਅਮਰੀਕਾ ‘ਚ ਅਜਿਹੇ ਹੋਰ ਵੀ ਮਾਵਾਂ ਦੇ ਪੁੱਤ ਅਮਰੀਕਾ ਲਈ ਲੜਦੇ ਹੋਏ ਕੁਰਬਾਨੀਆਂ ਦੇ ਚੁੱਕੇ ਹਨ। ਟਰੰਪ ਨੂੰ ਅਜਿਹੇ ਬਿਆਨ ਸ਼ੋਭਾ ਨਹੀਂ ਦਿੰਦੇ।
ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ‘ਚ ਸਾਲ 2011 ‘ਚ ਦੁਸ਼ਮਣਾਂ ਦੀ ਗੋਲੀ ਨਾਲ ਸ਼ਹੀਦ ਹੋਣ ਤੋਂ ਬਾਅਦ ਕਾਰਪੋਰਲ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੇ ਉਸ ਦਾ ਕਮਰਾ ਲਾਲ, ਚਿੱਟੇ ਅਤੇ ਨੀਲੇ ਰੰਗ ਨਾਲ ਸਜਾਇਆ ਹੋਇਆ ਹੈ, ਜੋ ਕਿ ਅਮਰੀਕਾ ਦੇ ਰਾਸ਼ਟਰੀ ਝੰਡੇ ਦਾ ਪ੍ਰਤੀਕ ਹੈ। ਉਸ ਦੀ ਮੈਡਲ ਲੱਗੀ ਵਰਦੀ ਵੀ ਅਲਮਾਰੀ ‘ਚ ਟੰਗੀ ਹੋਈ ਹੈ। ਕਮਰੇ ਦੀ ਕੰਧ ‘ਤੇ ਗੁਰਪ੍ਰੀਤ ਦਾ ਪੋਸਟਰ ਲਾਇਆ ਹੋਇਆ ਹੈ, ਜਿਸ ‘ਤੇ ਅਮਰੀਕੀਆਂ ਵੱਲੋਂ ਉਸ ਨੂੰ ਹੀਰੋ ਕਿਹਾ ਗਿਆ ਹੈ। ਬਹੁਤ ਸਾਰੀਆਂ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਗੁਰਪ੍ਰੀਤ ਸਿੰਘ ਦਾ ਮਰਨ ਉਪਰੰਤ ਸਤਿਕਾਰ ਤੇ ਸਨਮਾਨ ਕੀਤਾ ਜਾ ਚੁੱਕਾ ਹੈ। ਆਪਣੇ ਦੇਸ਼ ਅਮਰੀਕਾ ਵਿਚ ਰਹਿੰਦੇ ਹੋਏ ਬਹੁਤ ਸਾਰੀਆਂ ਘੱਟ ਗਿਣਤੀਆਂ ਫੌਜ ਵਿਚ ਭਰਤੀ ਹੋ ਕੇ ਆਪਣਾ ਜੀਵਨ ਦਾਨ ਕਰ ਚੁੱਕੀਆਂ ਹਨ। ਜਿਸ ਦੇ ਲਈ ਇਨ੍ਹਾਂ ਪਰਿਵਾਰਾਂ ਵਿਚ ਟਰੰਪ ਖਿਲਾਫ ਰੋਸ ਪੈਦਾ ਹੋ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article