PUNJABMAILUSA.COM

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ
May 17
17:28 2019

ਵਾਸ਼ਿੰਗਟਨ, 17 ਮਈ (ਪੰਜਾਬ ਮੇਲ)-ਵਪਾਰ ਮੋਰਚਿਆਂ ‘ਤੇ ਚੀਨ ਨਾਲ ਵਧਦੇ ਵਿਵਾਦ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਕੰਪਨੀਆਂ ਨੂੰ ਵਿਦੇਸ਼ ਵਿਚ ਬਣੇ ਦੂਰਸੰਚਾਰ ਸਾਜ਼ੋ-ਸਾਮਾਨ ਲਗਾਉਣ ਤੋਂ ਰੋਕਣ ਸੰਬੰਧੀ ਆਦੇਸ਼ ‘ਤੇ ਦਸਤਖਤ ਕੀਤੇ ਹਨ। ਇਹ ਉਪਕਰਨ ਰਾਸ਼ਟਰੀ ਸੁਰੱਖਿਆ ਲਈ ਖਤਰਾ ਪੈਦਾ ਕਰ ਸਕਦੇ ਹਨ। ਅਮਰੀਕਾ ਵੱਲੋਂ ਇਹ ਕਦਮ ਚੀਨ ਦੀ ਦਿਓਕੱਦ ਦੂਰਸੰਚਾਰ ਕੰਪਨੀ ਹੁਆਵੇਈ ਨੂੰ ਅਮਰੀਕੀ ਨੈੱਟਵਰਕ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਅਮਰੀਕੀ ਸਰਕਾਰ ਦਾ ਇਹ ਆਦੇਸ਼ ਆਉਣ ਵਾਲੇ ਦਿਨਾਂ ਵਿਚ ਲਾਗੂ ਹੋ ਜਾਵੇਗਾ। ਇਸ ਦੇ ਤਹਿਤ ਹੁਆਵੇਈ ਨੂੰ ਅਮਰੀਕੀ ਤਕਨਾਲੋਜੀ ਖਰੀਦਣ ਲਈ ਅਮਰੀਕਾ ਸਰਕਾਰ ਤੋਂ ਲਾਇਸੈਂਸ ਲੈਣ ਦੀ ਜ਼ਰੂਰਤ ਹੋਵੇਗੀ। ਅਮਰੀਕਾ ਦੇ ਵਣਜ ਵਿਭਾਗ ਦੇ ਉਦਯੋਗ ਅਤੇ ਸੁਰੱਖਿਆ ਬਿਓਰੋ (ਬੀ.ਆਈ.ਐੱਸ.) ਨੇ ਐਲਾਨ ਕੀਤਾ ਹੈ ਕਿ ਉਹ ਹੁਆਵੇਈ ਤਕਨਾਲੋਜੀ ਕੰਪਨੀ ਲਿਮਟਿਡ ਅਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਨੂੰ ਕਾਲੀ ਸੂਚੀ ‘ਚ ਸ਼ਾਮਲ ਕਰੇਗੀ। ਉਦਯੋਗ ਅਤੇ ਸੁਰੱਖਿਆ ਬਿਊਰੋ ਇਸ ਸੂਚੀ ਵਿਚ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਹਿੱਤਾਂ ਦੇ ਖਿਲਾਫ ਕੰਮ ਕਰਨ ਵਾਲੀਆਂ ਵਿਦੇਸ਼ੀ ਇਕਾਈਆਂ ਜਿਵੇਂ % ਵਿਅਕਤੀ, ਕੰਪਨੀ, ਕਾਰੋਬਾਰ, ਖੋਜ ਸੰਸਥਾਵਾਂ ਜਾਂ ਸਰਕਾਰੀ ਸੰਗਠਨ ਨੂੰ ਸ਼ਾਮਲ ਕਰਦਾ ਹੈ। ਜੇਕਰ ਵਿਕਰੀ ਜਾਂ ਟਰਾਂਸਫਰ ਅਮਰੀਕੀ ਸੁਰੱਖਿਆ ਜਾਂ ਵਿਦੇਸ਼ੀ ਨੀਤੀ ਨੂੰ ਨੁਕਸਾਨ ਪਹੁੰਚਾਉਣ ਵਾਲੀ ਹੋਵੇ ਤਾਂ ਲਾਇਸੈਂਸ ਦੇਣ ਤੋਂ ਮਨ੍ਹਾ ਕੀਤਾ ਜਾ ਸਕਦਾ ਹੈ। ਫੈਡਰਲ ਰਜਿਸਟਰ ‘ਚ ਪ੍ਰਕਾਸ਼ਿਤ ਹੋਣ ‘ਤੇ ਇਹ ਕਦਮ ਪ੍ਰਭਾਵੀ ਹੋਵੇਗਾ।
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਨਾਲ ਵਪਾਰ ਸਮਝੌਤੇ ਦੇ ਪਟੜੀ ‘ਤੇ ਆਉਣ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਸ਼ੱਕ ਦੇ ਘੇਰੇ ਵਿਚ ਲਿਆਉਂਦੇ ਹੋਏ ਚੀਨ ਦੀ ਦੂਰਸੰਚਾਰ ਕੰਪਨੀ ਹੁਆਵੇਈ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।ਹੁਆਵੇਈ ਦੇ ਖਿਲਾਫ ਟਰੰਪ ਨੇ ਅਜਿਹੇ ਸਮੇਂ ‘ਚ ਕਦਮ ਚੁੱਕਿਆ ਹੈ, ਜਦੋਂ ਚੀਨ ਦੇ ਨਾਲ ਉਸ ਦੀ ਗੱਲਬਾਤ ਉਤਰਾਅ-ਚੜ੍ਹਾਅ ਦੇ ਦੌਰ ‘ਚੋਂ ਲੰਘ ਰਹੀ ਹੈ। ਇਸ ਤੋਂ ਪਹਿਲਾਂ ਜਦੋਂ ਚੀਨ ਦੇ ਨੁਮਾਇੰਦੇ ਗੱਲਬਾਤ ਲਈ ਵਾਸ਼ਿੰਗਟਨ ਆਏ ਸਨ ਤਾਂ ਉਸ ਸਮੇਂ ਟਰੰਪ ਨੇ ਚੀਨ ਦੇ 200 ਅਰਬ ਡਾਲਰ ਦੇ ਉਤਪਾਦਾਂ ‘ਤੇ ਆਯਾਤ ਡਿਊਟੀ ਵਧਾ ਕੇ 10 ਤੋਂ 25 ਫੀਸਦੀ ਕਰ ਦਿੱਤੀ ਸੀ। ਟਰੰਪ ਨੇ ਬੁੱਧਵਾਰ ਨੂੰ ਅਮਰੀਕੀ ਤਕਨਾਲੋਜੀ ‘ਤੇ ਖਤਰੇ ਦਾ ਹਵਾਲਾ ਦਿੰਦੇ ਹੋਏ ਕੌਮੀ ਆਫਤ ਐਲਾਨ ਕਰ ਦਿੱਤਾ ਹੈ। ਟਰੰਪ ਨੇ ਐਗਜ਼ੀਕਿਊਟਿਵ ਆਰਡਰ ਦੇ ਜ਼ਰੀਏ ਇਹ ਐਲਾਨ ਕੀਤਾ। ਇਹ ਆਦੇਸ਼ ਜਾਰੀ ਹੋਣ ਤੋਂ ਬਾਅਦ ਵਣਜ ਮੰਤਰੀ ਵਿਲਬਰ ਰਾਸ ਨੂੰ ਇਹ ਅਧਿਕਾਰ ਮਿਲ ਗਿਆ ਹੈ ਕਿ ਉਹ ਅਜਿਹੇ ਲੈਣ-ਦੇਣ ਨੂੰ ਪਾਬੰਦਿਤ ਕਰ ਸਕਣਗੇ, ਜਿਹੜੇ ਕਿ ਅਮਰੀਕਾ ਦੀ ਸੁਰੱਖਿਆ ਲਈ ਖਤਰਨਾਕ ਸਾਬਤ ਹੋ ਸਕਦੇ ਹਨ। ਇਸ ਆਦੇਸ਼ ਦੇ ਜਾਰੀ ਹੁੰਦੇ ਹੀ ਅਮਰੀਕਾ ਦੇ ਵਣਜ ਮੰਤਰਾਲੇ ਨੇ ਹੁਆਵੇਈ ਅਤੇ ਉਸਦੀ ਸਹਿਯੋਗੀ ਕੰਪਨੀਆਂ ਨੂੰ ਬਿਓਰੋ ਆਫ ਇੰਡਸਟਰੀ ਐਂਡ ਸਕਿਊਰਿਟੀ ਦੀ ਸੰਸਥਾਨ ਸੂਚੀ ਵਿਚ ਸ਼ਾਮਲ ਕਰ ਦਿੱਤਾ ਹੈ, ਜਿਸਦੇ ਕਾਰਨ ਹੁਣ ਹੁਆਵੇਈ ਦਾ ਅਮਰੀਕੀ ਕੰਪਨੀਆਂ ਨਾਲ ਕਾਰੋਬਾਰ ਕਰਨਾ ਮੁਸ਼ਕਲ ਹੋ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article