PUNJABMAILUSA.COM

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

 Breaking News

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ
October 18
12:47 2018

ਹੋਂਡੁਰਸ, ਗੁਆਟੇਮਾਲਾ ਅਤੇ ਅਲ ਸਲਵਾਡੋਰ ਨੂੰ ਵਿਦੇਸ਼ੀ ਮਦਦ ਰੋਕਣ ਦੀ ਧਮਕੀ
ਵਾਸ਼ਿੰਗਟਨ, 18 ਅਕਤੂਬਰ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਵਾਸੀਆਂ ਦੇ ਮੁੱਦੇ ‘ਤੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਕਿਹਾ ਕਿ ਅਮਰੀਕਾ ਵਿਚ ਗ਼ੈਰ-ਕਾਨੂੰਨੀ ਰੂਪ ‘ਚ ਦਾਖਲ ਹੋਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਕੇ ਹਿਰਾਸਤ ਵਿਚ ਲਿਆ ਜਾਵੇਗਾ। ਇਸ ਮਗਰੋਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤਾ ਜਾਵੇਗਾ। ਟਰੰਪ ਵੱਲੋਂ ਇਹ ਧਮਕੀ ਮੱਧ ਅਮਰੀਕੀ ਦੇਸ਼ਾਂ-ਹੋਂਡੂਰਸ, ਗੁਆਟੇਮਾਲਾ ਅਤੇ ਅਲ ਸਲਵਾਡੋਰ ਨੂੰ ਦਿੱਤੀ ਗਈ ਹੈ। ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਇਨ੍ਹਾਂ ਦੇਸ਼ਾਂ ਨੇ ਆਪਣੇ ਇਥੋਂ ਅਮਰੀਕਾ ਆ ਰਹੇ ਪ੍ਰਵਾਸੀ ਸਮੂਹ ਨੂੰ ਨਹੀਂ ਰੋਕਿਆ ਤਾਂ ਅਮਰੀਕਾ ਤੋਂ ਮਿਲਣ ਵਾਲੀ ਵਿਦੇਸ਼ੀ ਮਦਦ ਬੰਦ ਕਰ ਦਿੱਤੀ ਜਾਵੇਗੀ।
ਰਾਸ਼ਟਰਪਤੀ ਵੱਲੋਂ ਇਹ ਚਿਤਾਵਨੀ ਅਜਿਹੇ ਸਮੇਂ ਵਿਚ ਦਿੱਤੀ ਗਈ ਜਦੋਂ ਖ਼ਬਰਾਂ ਆ ਰਹੀਆਂ ਹਨ ਕਿ ਹੋਂਡੁਰਸ ਤੋਂ ਕਰੀਬ 1,600 ਲੋਕਾਂ ਦੇ ਇਕ ਸਮੂਹ ਨੇ ਅਮਰੀਕਾ ਵੱਲ ਰੁਖ਼ ਕੀਤਾ ਹੈ। ਕਰੀਬ 1,600 ਲੋਕਾਂ ਦੇ ਇਸ ਸਮੂਹ ਦਾ ਗਠਨ ਸ਼ਨਿਚਰਵਾਰ ਨੂੰ ਹੋਂਡੁਰਸ ਦੇ ਸੇਨ ਪੈਡਰੋ ਸੂਲਾ ਸ਼ਹਿਰ ‘ਚ ਹੋਇਆ ਸੀ। ਸੋਮਵਾਰ ਨੂੰ ਇਹ ਸਮੂਹ ਗੁਆਟੇਮਾਲਾ ਨੂੰ ਪਾਰ ਕਰ ਗਿਆ। ਗੁਆਟੇਮਾਲਾ ਨੇ ਮੰਗਲਵਾਰ ਨੂੰ ਇਸ ਦੇ ਕੁਝ ਕੁਆਰਡੀਨੇਟਰਾਂ ਨੂੰ ਹਿਰਾਸਤ ਵਿਚ ਲਿਆ ਸੀ। ਭਾਵੇਂਕਿ ਸਮੂਹ ਦੇ ਹੋਰ ਮੈਂਬਰ ਨਹੀਂ ਰੁਕੇ ਅਤੇ ਗੁਆਟੇਮਾਲਾ ਨੂੰ ਪਾਰ ਕਰ ਕੇ ਅਮਰੀਕਾ ਵੱਲ ਵੱਧ ਰਹੇ ਹਨ। ਰਾਸ਼ਟਰਪਤੀ ਟਰੰਪ ਨੇ ਕਿਹਾ, ”ਅਮਰੀਕੀ ਸਰਕਾਰ ਨੇ ਤਿੰਨ ਦੇਸ਼ਾਂ ਹੋਂਡੁਰਸ, ਗੁਆਟੇਮਾਲਾ ਅਤੇ ਅਲ ਸਲਵਾਡੋਰ ਨੂੰ ਦੱਸ ਦਿੱਤਾ ਹੈ ਕਿ ਜੇ ਉਨ੍ਹਾਂ ਨੇ ਆਪਣੇ ਨਾਗਰਿਕਾਂ ਨੂੰ ਅਮਰੀਕਾ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਤਾਂ ਸਾਰੀ ਮਦਦ ਰੋਕ ਦਿੱਤੀ ਜਾਵੇਗੀ।”
ਟਰੰਪ ਨੇ ਦੂਜੇ ਟਵੀਟ ਵਿਚ ਕਿਹਾ, ”ਅਸੀਂ ਤਿੰਨਾਂ ਦੇਸ਼ਾਂ ਨੂੰ ਸੂਚਿਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੇ ਆਪਣੇ ਨਾਗਰਿਕਾਂ ਜਾਂ ਫਿਰ ਕਿਸੇ ਹੋਰ ਨੂੰ ਆਪਣੀਆਂ ਸੀਮਾਵਾਂ ਨੂੰ ਪਾਰ ਕਰ ਕੇ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਤਾਂ ਸਾਰੀ ਮਦਦ ਰੋਕ ਦਿੱਤੀ ਜਾਵੇਗੀ।” ਅਮਰੀਕਾ ਨੇ ਸਾਲ 2017 ਵਿਚ ਗੁਆਟੇਮਾਲਾ ਨੂੰ 24.8 ਕਰੋੜ ਡਾਲਰ, ਹੋਂਡੁਰਸ ਨੂੰ 17.5 ਕਰੋੜ ਡਾਲਰ ਅਤੇ ਅਲ ਸਲਵਾਡੋਰ ਨੂੰ 11.5 ਕਰੋੜ ਡਾਲਰ ਦੀ ਮਦਦ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article