PUNJABMAILUSA.COM

ਟਰੰਪ ਸਰਕਾਰ ’ਤੇ ਭਾਰਤੀ ਇੰਜਨੀਅਰ ਦੀ ਪਤਨੀ ਨੇ ਉਠਾਏ ਸਵਾਲ

ਟਰੰਪ ਸਰਕਾਰ ’ਤੇ ਭਾਰਤੀ ਇੰਜਨੀਅਰ ਦੀ ਪਤਨੀ ਨੇ ਉਠਾਏ ਸਵਾਲ

ਟਰੰਪ ਸਰਕਾਰ ’ਤੇ ਭਾਰਤੀ ਇੰਜਨੀਅਰ ਦੀ ਪਤਨੀ ਨੇ ਉਠਾਏ ਸਵਾਲ
February 25
21:43 2017

AP2_25_2017_000033B
ਕਿਹਾ, ‘ਕੀ ਟਰੰਪ ਸਾਡੀ ਰੱਖਿਆ ਕਰਨਗੇ’
ਹਿਊਸਟਨ, 25 ਫਰਵਰੀ (ਪੰਜਾਬ ਮੇਲ) – ਕਾਂਸਸ ਸਿਟੀ ਵਿੱਚ ਕੱਲ੍ਹ ਸਾਬਕਾ ਜਲ ਸੈਨਾ ਅਧਿਕਾਰੀ ਵੱਲੋਂ ਗੋਲੀ ਮਾਰ ਕੇ ਹਲਾਕ ਕੀਤੇ ਗਏ ਭਾਰਤੀ ਇੰਜਨੀਅਰ ਦੀ ਪਤਨੀ ਨੇ ਅਮਰੀਕੀ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਉਹ ਘੱਟ ਗਿਣਤੀਆਂ ਖ਼ਿਲਾਫ਼ ਨਫ਼ਰਤੀ ਅਪਰਾਧ ਰੋਕਣ ਲਈ ਕੀ ਕਰੇਗੀ। 32 ਸਾਲਾ ਸ੍ਰੀਨਿਵਾਸ ਕੁਚੀਭੋਤਲਾ ਨੂੰ ਬੁੱਧਵਾਰ ਰਾਤ ਨੂੰ ਸਿਟੀ ਬਾਰ ਵਿੱਚ ਐਡਮ ਪੁਰਿੰਟਨ ਨੇ ਗੋਲੀ ਮਾਰ ਦਿੱਤੀ ਸੀ। ਸ੍ਰੀਨਿਵਾਸ ਦੀ ਪਤਨੀ ਸੁਨੈਨਾ ਦੁਮਾਲਾ ਨੇ ਕਿਹਾ ਕਿ ਅਮਰੀਕਾ ਵਿੱਚ ਘੱਟ ਗਿਣਤੀਆਂ ਖ਼ਿਲਾਫ਼ ਪੱਖਪਾਤ ਦੀਆਂ ਰਿਪੋਰਟਾਂ ਕਾਰਨ ਉਹ ਡਰੇ ਹੋਏ ਹਨ ਅਤੇ ਦੁਬਿਧਾ ਵਿੱਚ ਹਨ, ‘ਕੀ ਉਹ ਇਥੋਂ ਦੇ ਨਹੀਂ ਹਨ।’
ਜੀਪੀਐਸ ਬਣਾਉਣ ਵਾਲੀ ਕੰਪਨੀ ਗਾਰਮਿਨ, ਜਿਸ ’ਚ ਸ੍ਰੀਨਿਵਾਸ ਕੰਮ ਕਰਦਾ ਸੀ, ਵੱਲੋਂ ਕਰਾਈ ਨਿਊਜ਼ ਕਾਨਫਰੰਸ ਦੌਰਾਨ ਸੁਨੈਨਾ ਨੇ ਪੁੱਛਿਆ ਕਿ ਘੱਟ ਗਿਣਤੀਆਂ ਖ਼ਿਲਾਫ਼ ਨਫ਼ਰਤੀ ਅਪਰਾਧ, ਜਿਸ ਦਾ ਸ਼ਿਕਾਰ ਉਸ ਦਾ ਪਤੀ ਵੀ ਹੋ ਗਿਆ, ਨੂੰ ਰੋਕਣ ਲਈ ਡੋਨਲਡ ਟਰੰਪ ਦੀ ਅਮਰੀਕੀ ਸਰਕਾਰ ਕੀ ਕਰੇਗੀ। ਟਰੰਪ ਦਾ ਜ਼ਿਕਰ ਕੀਤੇ ਬਗ਼ੈਰ ਸੁਨੈਨਾ ਨੇ ਕਿਹਾ, ‘ਇਸ ਮੁਲਕ ਲਈ ਬਾਹਰੋਂ ਆਉਣ ਵਾਲਾ ਹਰ ਬੰਦਾ ਨੁਕਸਾਨ ਪਹੁੰਚਾਉਣ ਨਹੀਂ ਹੈ।’ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਚਿੰਤਤ ਸੁਨੈਨਾ ਦੁਚਿੱਤੀ ਵਿੱਚ ਹੈ ਕਿ ਉਸ ਦੇ ਪਰਿਵਾਰ ਨੂੰ ਅਮਰੀਕਾ ਵਿੱਚ ਰਹਿਣਾ ਚਾਹੀਦਾ ਹੈ ਜਾਂ ਨਹੀਂ। ਦੱਸਣਯੋਗ ਹੈ ਕਿ ਰਾਸ਼ਟਰਪਤੀ ਟਰੰਪ ਦੀਆਂ ਕੁੱਝ ਮੁਲਕਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖ਼ਲੇ ਉਤੇ ਰੋਕ ਅਤੇ ਮੈਕਸਿਕੋ ਸਰਹੱਦ ’ਤੇ ਕੰਧ ਬਣਾਉਣ ਦੀਆਂ ਯੋਜਨਾਵਾਂ ਬਾਅਦ ਕੱਲ੍ਹ ਹੋਈ ਇਸ ਵਾਰਦਾਤ ਬਾਅਦ ਪਰਵਾਸੀ ਸਹਿਮੇ ਹੋਏ ਹਨ।
ਸੁਨੈਨਾ ਨੇ ਕਿਹਾ, ‘ਉਹ ਇਸ ਤਰ੍ਹਾਂ ਦੀ ਮੌਤ ਦਾ ਹੱਕਦਾਰ ਨਹੀਂ ਸੀ। ਮੈਨੂੰ ਨਹੀਂ ਪਤਾ ਕੀ ਕਹਿਣਾ ਹੈ। ਅਸੀਂ ਕਈ ਵਾਰ ਅਖ਼ਬਾਰਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਬਾਰੇ ਪੜ੍ਹਦੇ ਸੀ। ਮੈਂ ਹਮੇਸ਼ਾ ਚਿੰਤਤ ਹੁੰਦੀ ਸੀ, ਕੀ ਅਸੀਂ ਅਮਰੀਕਾ ਵਿੱਚ ਰਹਿ ਕੇ ਠੀਕ ਕਰ ਰਹੇ ਹਾਂ? ਪਰ ਉਹ ਹਰ ਵਾਰ ਮੈਨੂੰ ਭਰੋਸਾ ਦਿੰਦਾ ਸੀ ਕਿ ਅਮਰੀਕਾ ਵਿੱਚ ਬਹੁਤ ਕੁੱਝ ਚੰਗਾ ਵੀ ਵਾਪਰਦਾ ਹੈ।’ ਹਿਊਸਟਨ ਵਿੱਚ ਭਾਰਤ ਦੇ ਕੌਂਸਲ ਜਨਰਲ ਅਨੂਪਮ ਰੇਅ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪੀੜਤ ਪਰਿਵਾਰ ਤੇ ਭਾਈਚਾਰੇ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਇਸ ਦੌਰਾਨ ਭਾਰਤੀ ਇੰਜਨੀਅਰ ਦੀ ਹੱਤਿਆ ਦੀ ਨਿੰਦਾ ਕਰਦਿਆਂ ਮਾਈਕਰੋਸਾਫਟ ਦੇ ਭਾਰਤੀ ਮੂਲ ਦੇ ਮੁਖੀ ਸਤਿਆ ਨਡੇਲਾ ਨੇ ਅੱਜ ਟਵੀਟ ਕੀਤਾ, ‘ਬੇਹੂਦਾ ਹਿੰਸਾ ਅਤੇ ਕੱਟੜਪੁਣੇ ਦੀ ਸਾਡੇ ਸਮਾਜ ਵਿੱਚ ਕੋਈ ਜਗ੍ਹਾ ਨਹੀਂ ਹੈ। ਕਾਂਸਸ ਗੋਲੀਬਾਰੀ ਦੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਮੈਂ ਦਿਲੋਂ ਦੁਆ ਕਰਦਾ ਹਾਂ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article