PUNJABMAILUSA.COM

ਟਰੰਪ ਸਰਕਾਰ ਵੱਲੋਂ ਕੀਤੀਆਂ ਗਈਆਂ ਵੀਜ਼ਾ ਨੀਤੀਆਂ ‘ਚ ਬਦਲਾਅ ਕਰਕੇ ਭਾਰਤੀ ਘਬਰਾਏ

ਟਰੰਪ ਸਰਕਾਰ ਵੱਲੋਂ ਕੀਤੀਆਂ ਗਈਆਂ ਵੀਜ਼ਾ ਨੀਤੀਆਂ ‘ਚ ਬਦਲਾਅ ਕਰਕੇ ਭਾਰਤੀ ਘਬਰਾਏ

ਟਰੰਪ ਸਰਕਾਰ ਵੱਲੋਂ ਕੀਤੀਆਂ ਗਈਆਂ ਵੀਜ਼ਾ ਨੀਤੀਆਂ ‘ਚ ਬਦਲਾਅ ਕਰਕੇ ਭਾਰਤੀ ਘਬਰਾਏ
April 30
09:21 2017

h1
ਨਵੀਂ ਦਿੱਲੀ, 30 ਅਪ੍ਰੈਲ (ਪੰਜਾਬ ਮੇਲ)- ਭਾਰਤ ਦੀ ਇਨਫਾਰਮੇਸ਼ਨ ਤਕਨੌਲਜੀ ਇੰਡਸਟਰੀ ‘ਚ H1 ਵੀਜ਼ਾ ਨੂੰ ਲੈ ਕੇ ਹੋ ਰਹੇ ਬਦਲਾਵਾਂ ਕਰਕੇ ਥੋੜ੍ਹੀ ਘਬਰਾਹਟ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਅਮਰੀਕੀ ਲੀਡਰਸ਼ਿਪ ‘ਚ ਹੋਏ ਬਦਲਾਅ ਕਾਰਨ ਭਾਰਤ ਦੀਆਂ ਟਾਟਾ ਕੰਸਲਟੈਂਸੀ ਸਰਵਿਸ ਤੇ ਇੰਨਫੋਸਿਸ ਜਿਹੀਆਂ ਕੰਪਨੀਆਂ ਨੂੰ ਨੁਕਸਾਨ ਉਠਾਉਣਾ ਪੈ ਸਕਦਾ ਹੈ। ਆਈਟੀ ਇੰਡਸਟਰੀ ਦੇ ਮਾਹਰਾਂ ਦਾ ਮੰਨਣਾ ਹੈ ਕਿ ਅਮਰੀਕਾ ‘ਚ ਹਰ ਸਾਲ ਇਨ੍ਹਾਂ ਕੰਪਨੀਆਂ ਨੂੰ ਸਿਆਸੀ ਮੁੱਦਾ ਬਣਾਇਆ ਜਾਂਦਾ ਹੈ। ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਵੀ ਇਹ ਮੁੱਦਾ ਚਰਚਾ ‘ਚ ਰਿਹਾ ਹੈ। ਇਸ ਵਾਰ ਚੋਣਾਂ ‘ਚ ਰਾਸ਼ਟਰਪਤੀ ਡੌਨਲਡ ਟਰੰਪ ਨੇ ਵਾਰ-ਵਾਰ ਵਾਅਦਾ ਕੀਤਾ ਕਿ ਉਹ ਅਮਰੀਕੀ ਨਾਗਰਿਕਾਂ ਨੂੰ ਨੌਕਰੀਆਂ ‘ਚ ਪਹਿਲ ਦਿਵਾਉਣਾ ਪੱਕਾ ਕਰਨਗੇ।
ਇਨਫੋਸਿਸ ਦੇ ਸਾਬਕਾ ਪ੍ਰਮੁੱਖ ਅਧਿਕਾਰੀ ਨੇ ਬੀ ਬਾਲਾਕ੍ਰਿਸ਼ਨਨ ਨੇ ਕਿਹਾ ਹੈ ਕਿ ਅਮਰੀਕਾ ‘ਚ ਭਾਰਤੀ ਕੰਪਨੀਆਂ ਨੂੰ ਨਿਸ਼ਾਨਾ ਬਣਾਉਣਾ ਸਿਆਸੀ ਮੁੱਦਾ ਹੈ। ਇਸ ਦਾ ਸਬੰਧ ਆਰਥਿਕ ਹਕੀਕਤ ਨਾਲ ਨਹੀਂ। ਮਾਈਂਡ ਟਰੀ ਕਨਸਲਟਿੰਗ ਦੇ ਸੀਈਓ ਰੋਸਟੋਵ ਰਾਵਨਨ ਨੇ ਕਿਹਾ ਕਿ ‘ਅਮਰੀਕਾ ‘ਚ ਇਹ ਸਮਾਜਿਕ ਮੁੱਦਾ ਹੈ ਜਿਸ ਨੂੰ ਉਥੋਂ ਦੇ ਲੀਡਰ ਹਵਾ ਦਿੰਦੇ ਹਨ। ਇੱਥੇ ਭਾਰਤੀ ਆਈਟੀ ਇੰਡਸਟਰੀ ਅਕਸਰ ਨਿਸ਼ਾਨੇ ‘ਤੇ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਅਮਰੀਕਾ ਖਾਸ ਹੇਠਲੇ ਦਰਜੇ ਦੀਆਂ ਨੌਕਰੀਆਂ ਪੈਦਾ ਨਹੀਂ ਕਰ ਪਾ ਰਿਹਾ ਕਿਉਂਕਿ ਜਿਨ੍ਹਾਂ ਨੌਕਰੀਆਂ ‘ਚ ਮੁਹਾਰਤਾ ਦੀ ਜ਼ਰੂਰਤ ਨਹੀਂ ਹੁੰਦੀ, ਉਨ੍ਹਾਂ ਨੂੰ ਪਿਛਲੇ ਦੋ ਦਹਾਕਿਆਂ ਤੋਂ ਆਊਟਸੋਰਸ ਕੀਤਾ ਜਾ ਰਿਹਾ ਹੈ। ਬਾਲਾਕ੍ਰਿਸ਼ਨਨ ਨੇ ਕਿਹਾ ਕਿ ਚੀਨ ਨੇ ਮੈਨੇਫੈਕਚਰਿੰਗ ਦੇ ਖੇਤਰ ‘ਚ ਵੱਡਾ ਵਿਵਸਥਿਤ ਤੰਤਰ ਹੈ। ਉਸੇ ਤਰ੍ਹਾਂ ਭਾਰਤ ਦੇ ਆਈਟੀ ਸੈਕਟਰ ਲਈ ਹੈ। ਅਮਰੀਕੀ ਕਾਰਪੋਰੇਟ ਲਗਾਤਾਰ ਤਕਨੀਕੀ ਰੂਪ ‘ਚ ਕਾਮਿਆਂ ਦੀ ਘਾਟ ਸ਼ਿਕਾਇਤ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ‘ਚ ਇਸ ਸੈਕਟਰ ‘ਚ ਬੇਰੁਜ਼ਗਾਰੀ ਦੋ ਫੀਸਦੀ ਤੋਂ ਵੀ ਘੱਟ ਹੈ। ਇਸੇ ਲਈ ਉਥੋਂ ਦੀ ਆਰਥਵਿਵਸਥਾ ਦੀ ਇਹ ਹਕੀਕਤ ਹੈ ਕਿ ਆਈਟੀ ਸੈਕਟਰ ‘ਚ ਕਾਮਿਆਂ ਦੀ ਘਾਟ ਹੈ। ਇਹ ਸੱਚ ਹੈ ਭਾਰਤੀ ਆਈਟੀ ਸੈਕਟਰ ਹਰ ਵਕਤ ਸੰਕਟ ਗ੍ਰਸਤ ਰਹਿੰਦਾ ਹੈ। ਦੋਵੇਂ ਮਾਹਰਾਂ ਦਾ ਕਹਿਣਾ ਹੈ ਕਿ ਅਮਰੀਕਾ ਦੀ ਵੀਜ਼ਾ ਨੀਤੀ ਬਦਲਣ ਨਾਲ ਭਾਰਤ ਦੇ ਆਈਟੀ ਸੈਕਟਰ ‘ਤੇ ਬਹੁਤ ਥੋੜ੍ਹੇ ਸਮੇਂ ਲਈ ਅਸਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਅਸਰ ਮੁਦਰਾ ‘ਤੇ ਜ਼ਰੂਰ ਪਵੇਗਾ ਕਿਉੁਂਕਿ ਭਾਰਤ ਵਿਦੇਸ਼ੀ ਮੁਦਰਾ ਘੱਟ ਪੁੱਜੇਗੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article