PUNJABMAILUSA.COM

ਟਰੱਕ ਯੂਨੀਅਨਾਂ ਤੋੜਣ ਦੇ ਆਪਣੇ ਗਲਤ ਫੈਸਲੇ ‘ਤੇ ਮੁੜ ਵਿਚਾਰ ਕਰੇ ਮੁੱਖ ਮੰਤਰੀ : ਖਹਿਰਾ

ਟਰੱਕ ਯੂਨੀਅਨਾਂ ਤੋੜਣ ਦੇ ਆਪਣੇ ਗਲਤ ਫੈਸਲੇ ‘ਤੇ ਮੁੜ ਵਿਚਾਰ ਕਰੇ ਮੁੱਖ ਮੰਤਰੀ : ਖਹਿਰਾ

ਟਰੱਕ ਯੂਨੀਅਨਾਂ ਤੋੜਣ ਦੇ ਆਪਣੇ ਗਲਤ ਫੈਸਲੇ ‘ਤੇ ਮੁੜ ਵਿਚਾਰ ਕਰੇ ਮੁੱਖ ਮੰਤਰੀ : ਖਹਿਰਾ
July 10
12:48 2017

ਭੁਲੱਥ, 10 ਜੁਲਾਈ (ਪੰਜਾਬ ਮੇਲ)-ਇੱਕ ਵਾਰ ਫਿਰ ਆਪਣੀ ਤਾਨਾਸ਼ਾਹੀ ਸੋਚ ਦਿਖਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸਾਰੀਆਂ ਟਰੱਕ ਯੂਨੀਅਨਾਂ ਨੂੰ ਤੋੜ ਦਿੱਤਾ ਹੈ। ਇਸ ਤਰ੍ਹਾਂ ਕਰਕੇ ਉਨ੍ਹਾਂ ਨੇ ਨਾ ਸਿਰਫ ਲਗਭਗ 1 ਲੱਖ ਟਰੱਕ ਆਪ੍ਰੇਟਰਾਂ ਦੀ ਰੋਜ਼ੀ ਰੋਟੀ ਖੋਹ ਲਈ ਹੈ, ਬਲਕਿ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਵੀ ਖਤਰੇ ਵਿਚ ਪਾ ਦਿੱਤਾ ਹੈ।
ਟਰੱਕ ਯੂਨੀਅਨ ਵਾਲੇ ਸਿਸਟਮ ਨੂੰ ਬਹੁਤ ਸਮਾਂ ਪਹਿਲਾਂ ਮੁੱਖ ਤੌਰ ਉੱਤੇ ਉਨ੍ਹਾਂ ਛੋਟੇ ਅਤੇ ਦਰਮਿਆਨੇ ਟਰੱਕ ਆਪ੍ਰੇਟਰਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਅਪਨਾਇਆ ਗਿਆ ਸੀ, ਜੋ ਕਿ ਵੱਡੀਆਂ ਟਰੱਕ ਕੰਪਨੀਆਂ ਦਾ ਮੁਕਬਾਲਾ ਨਹੀਂ ਕਰ ਸਕਦੇ ਸਨ। ਟਰੱਕ ਯੂਨੀਅਨਾਂ ਦੀ ਪ੍ਰਣਾਲੀ ਨਾਲ ਇਨ੍ਹਾਂ ਛੋਟੇ ਆਪ੍ਰੇਟਰਾਂ ਨੂੰ ਘੱਟੋ-ਘੱਟ ਸਾਲਾਨਾ ਆਮਦਨ ਦੀ ਗਾਰੰਟੀ ਸੀ। ਛੋਟੇ ਅਤੇ ਦਰਮਿਆਨੇ ਟਰੱਕ ਆਪ੍ਰੇਟਰਾਂ ਦੀ ਮਾਲਕੀ ਵਾਲੇ ਜ਼ਿਆਦਾਤਰ ਪੁਰਾਣੇ ਟਰੱਕ ਲੰਮਾਂ ਪੈਂਡਾਂ ਨਹੀਂ ਤੈਅ ਕਰ ਸਕਦੇ ਅਤੇ ਨਾ ਹੀ ਕਾਰਪੋਰੇਟ ਕੰਪਨੀਆਂ ਦੀ ਮਾਲਕੀ ਵਾਲੇ ਨਵੇਂ ਟਰੱਕਾਂ ਦੇ ਫਲੀਟ ਦਾ ਹੀ ਮੁਕਾਬਲਾ ਕਰ ਸਕਦੇ ਹਨ। ਪੰਜਾਬ ਦੀਆਂ ਜ਼ਿਆਦਾਤਰ ਟਰੱਕ ਯੂਨੀਅਨਾਂ ਆਮ ਤੌਰ ‘ਤੇ ਐਫ.ਸੀ.ਆਈ, ਰਾਈਸ ਸ਼ੈਲਰਾਂ ਆਦਿ ਵਰਗੇ ਲੋਕਲ ਢੋਆ ਢੁਆਈ ਦੇ ਕੰਮ ਕਰਦੀਆਂ ਸਨ। ਅਨਾਜ ਮੰਡੀਆਂ ਤੋਂ ਗੋਦਾਮਾਂ ਤੱਕ ਜਾਂ ਰੇਲਵੇ ਸਟੇਸ਼ਨਾਂ ਤੱਕ ਅੰਨ ਨੂੰ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਇਨ੍ਹਾਂ ਟਰੱਕ ਯੂਨੀਅਨਾਂ ਦੀ ਹੁੰਦੀ ਸੀ। ਜ਼ਿਆਦਾਤਰ ਛੋਟੇ ਅਤੇ ਦਰਮਿਆਨੇ ਟਰੱਕ ਆਪ੍ਰੇਟਰਾਂ ਕੋਲ ਇੱਕ ਤੋਂ ਜ਼ਿਆਦਾ ਟਰੱਕ ਨਹੀਂ ਹੈ, ਜੋ ਕਿ ਸਿਰਫ ਉਨ੍ਹਾਂ ਦੀ ਰੋਟੀ ਹੀ ਚਲਾਉਂਦੇ ਹਨ।
ਇੰਝ ਮਹਿਸੂਸ ਹੁੰਦਾ ਹੈ ਕਿ ਕਾਰਪੋਰੇਟ ਵਪਾਰਿਕ ਘਰਾਣਿਆਂ ਅਤੇ ਵੱਡੀਆਂ ਟਰਾਂਸਪੋਰਟ ਕੰਪਨੀਆਂ ਦੀ ਤਾਕਤਵਰ ਲੋਬੀ ਦੇ ਦਬਾਅ ਹੇਠ ਆ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚੋਂ ਟਰੱਕ ਯੂਨੀਅਨ ਸਿਸਟਮ ਖਤਮ ਕਰਨ ਦਾ ਫੈਸਲਾ ਲਿਆ ਹੈ। ਕਿਉਂਕਿ ਟਰੱਕ ਯੂਨੀਅਨਾਂ ਲੋਕਲ ਟਰੱਕ ਆਪ੍ਰੇਟਰਾਂ ਨੂੰ ਬੇਹਤਰ ਕਿਰਾਇਆ ਯਕੀਨੀ ਬਣਾਉਂਦੀਆਂ ਸਨ, ਜੋ ਕਿ ਉਕਤ ਵਪਾਰਿਕ ਘਰਾਣਿਆਂ ਨੂੰ ਪਸੰਦ ਨਹੀਂ ਸੀ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਛੋਟੇ ਅਤੇ ਦਰਮਿਆਣੇ ਟਰੱਕ ਆਪ੍ਰੇਟਰ ਵੱਡੀਆਂ ਕੰਪਨੀਆਂ ਵਾਂਗ ਘੱਟ ਰੇਟਾਂ ਉੱਪਰ ਕੰਮ ਨਹੀਂ ਕਰ ਸਕੇ ਅਤੇ ਨਾ ਹੀ ਉਨ੍ਹਾਂ ਕੋਲ ਕੰਪਨੀਆਂ ਵਰਗੇ ਨਵੇਂ ਬੇਹਤਰੀਨ ਟਰੱਕ ਹਨ।
ਟਰੱਕ ਯੂਨੀਅਨਾਂ ਨੂੰ ਤੋੜਣ ਦਾ ਫੈਸਲਾ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਦੇ ਵੀ ਬਿਲਕੁਲ ਉਲਟ ਹੈ, ਜਿਸ ਵਿਚ ਸੂਬੇ ਲਈ ਨਵੀਂ ਨੋਕਰੀਆਂ ਦਾ ਵਾਅਦਾ ਕੀਤਾ ਗਿਆ ਸੀ। ਨਵੀਆਂ ਨੋਕਰੀਆਂ ਦੇਣ ਦੀ ਬਜਾਏ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਰਾਸਰ ਗਲਤ ਅਤੇ ਤਾਨਾਸ਼ਾਹੀ ਫੈਸਲੇ ਨਾਲ ਲਗਭਗ 1 ਲੱਖ ਟਰੱਕ ਆਪ੍ਰੇਟਰਾਂ ਨੂੰ ਬੇਰੋਜ਼ਗਾਰ ਕਰ ਦਿੱਤਾ ਹੈ।
ਅਖੀਰ ਕੈਪਟਨ ਅਮਰਿੰਦਰ ਸਿੰਘ ਦੇ ਇਸ ਗਲਤ ਫੈਸਲੇ ਨੇ ਨਾ ਸਿਰਫ ਇਕ ਲੱਖ ਟਰੱਕ ਆਪ੍ਰੇਟਰਾਂ ਦੇ ਭਵਿੱਖ ਨੂੰ ਹਨੇਰੇ ਵਿਚ ਧਕੇਲ ਦਿੱਤਾ ਹੈ, ਬਲਕਿ ਟਰੱਕ ਯੂਨੀਅਨ ਵਪਾਰ ਨਾਲ ਜੁੜੇ ਅਨੇਕਾਂ ਅਦਾਰਿਆਂ, ਮਜ਼ਦੂਰਾਂ ਆਦਿ ਦੇ ਵਿੱਤੀ ਹਾਲਾਤਾਂ ਉੱਪਰ ਵੀ ਬੁਰਾ ਪ੍ਰਭਾਵ ਪਾਇਆ ਹੈ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਟਰੱਕ ਯੂਨੀਅਨਾਂ ਤੋੜਣ ਦੇ ਆਪਣੇ ਫੈਸਲੇ ਉੱਪਰ ਮੁੜ ਵਿਚਾਰ ਕਰਨ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article