PUNJABMAILUSA.COM

ਟਵਿੱਟਰ ‘ਤੇ ਕੈਪਟਨ ਤੇ ਹਰਸਿਮਰਤ ਵਿਚਾਲੇ ਹੋਈ ਤਿੱਖੀ ਬਹਿਸਬਾਜ਼ੀ

ਟਵਿੱਟਰ ‘ਤੇ ਕੈਪਟਨ ਤੇ ਹਰਸਿਮਰਤ ਵਿਚਾਲੇ ਹੋਈ ਤਿੱਖੀ ਬਹਿਸਬਾਜ਼ੀ

ਟਵਿੱਟਰ ‘ਤੇ ਕੈਪਟਨ ਤੇ ਹਰਸਿਮਰਤ ਵਿਚਾਲੇ ਹੋਈ ਤਿੱਖੀ ਬਹਿਸਬਾਜ਼ੀ
April 13
22:03 2019

ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)- ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਚਾਲੇ ਸੋਸ਼ਲ ਮੀਡੀਆ ‘ਤੇ ਤਿੱਖੀ ਬਹਿਸਬਾਜ਼ੀ ਹੋਈ। ਹਰਸਿਮਰਤ ਨੇ ਜਿੱਥੇ ਕੈਪਟਨ ਨੂੰ ਕਾਂਗਰਸ ਰਾਜ ਦੌਰਾਨ ਵਾਪਰੇ ਸਿੱਖ ਕਤਲੇਆਮ ਦੇ ਮੁੱਦੇ ‘ਤੇ ਘੇਰਨ ਦੀ ਕੋਸ਼ਿਸ਼ ਕੀਤੀ, ਉੱਥੇ ਹੀ ਕੈਪਟਨ ਨੇ ਉਨ੍ਹਾਂ ਦੇ ਪੇਕੇ ਪਰਿਵਾਰ ‘ਤੇ ਜੱਲ੍ਹਿਆਂਵਾਲਾ ਬਾਗ਼ ਸਾਕੇ ਦੇ ਮੁੱਖ ਦੋਸ਼ੀ ਡਾਇਰ ਦੀ ਮਹਿਮਾਨਨਿਵਾਜ਼ੀ ਕਰਨ ਦੇ ਦੋਸ਼ ਲਾਏ।
ਦਰਅਸਲ, ਸ਼ੁੱਕਰਵਾਰ ਦੇਰ ਰਾਤ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਗਏ ਸਨ।
ਇਸ ਮਗਰੋਂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਕਾਂਗਰਸ ਪਾਰਟੀ ‘ਤੇ ਵਿਅੰਗ ਕੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਿਟਿਸ਼ ਸਰਕਾਰ ਤੋਂ ਜੱਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਲਈ ਮੁਆਫ਼ੀ ਦੀ ਮੰਗ ਤਾਂ ਕੀਤੀ, ਆਪ੍ਰੇਸ਼ਨ ਬਲੂ ਸਟਾਰ ਬਾਰੇ ਉਨ੍ਹਾਂ ਦਾ ਗਾਂਧੀ ਪਰਿਵਾਰ ਬਾਰੇ ਕੀ ਵਿਚਾਰ ਹੈ। ਉਨ੍ਹਾਂ ਕੈਪਟਨ ਨੂੰ ਅਕਾਲ ਤਖ਼ਤ ‘ਤੇ ਟੈਂਕ ਚਾੜ੍ਹਨ ਬਾਰੇ ਕਾਂਗਰਸ ਦਾ ਪਾਪ ਮੰਨਵਾਉਣ ਦੀ ਚੁਣੌਤੀ ਵੀ ਪੇਸ਼ ਕੀਤੀ। ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਹਰਸਿਮਰਤ ਨੂੰ ਸਵਾਲ ਪੁੱਛਿਆ ‘ਕੀ ਤੁਸੀਂ, ਤੁਹਾਡੇ ਪਤੀ ਸੁਖਬੀਰ ਸਿੰਘ ਬਾਦਲ ਜਾਂ ਉਸ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਤੁਹਾਡੇ ਉਸ ਪੜਦਾਦੇ ਸੁੰਦਰ ਸਿੰਘ ਮਜੀਠੀਆ ਲਈ ਮੁਆਫ਼ੀ ਮੰਗੀ ਹੈ, ਜਿਸ ਨੇ ਜੱਲ੍ਹਿਆਂਵਾਲਾ ਬਾਗ਼ ’ਚ ਹੋਏ ਕਤਲੇਆਮ ਵਾਲੀ ਸ਼ਾਮ ਜਨਰਲ ਡਾਇਰ ਨੂੰ ਰਾਤ ਦਾ ਸ਼ਾਨਦਾਰ ਭੋਜਨ ਕਰਵਾਇਆ ਸੀ। ਬਾਅਦ ਵਿੱਚ ਅੰਗਰੇਜ਼ਾਂ ਨੇ ਇਸੇ ਵਫ਼ਾਦਾਰੀ ਦਾ ਇਨਾਮ ਵਜੋਂ ਉਨ੍ਹਾਂ ਨੂੰ ‘ਨਾਈਟਹੁੱਡ’ ਦਾ ਖ਼ਿਤਾਬ ਦਿੱਤਾ ਸੀ।’

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article