PUNJABMAILUSA.COM

ਟਵੰਟੀ-20 ਲੜੀ ਆਪਣੇ ਨਾਂ ਕਰਨ ਉਤਰੇਗਾ ਭਾਰਤ

ਟਵੰਟੀ-20 ਲੜੀ ਆਪਣੇ ਨਾਂ ਕਰਨ ਉਤਰੇਗਾ ਭਾਰਤ

ਟਵੰਟੀ-20 ਲੜੀ ਆਪਣੇ ਨਾਂ ਕਰਨ ਉਤਰੇਗਾ ਭਾਰਤ
December 21
21:56 2017

ਇੰਦੌਰ, 21 ਦਸੰਬਰ (ਪੰਜਾਬ ਮੇਲ)- ਭਾਰਤੀ ਟੀਮ ਨੂੰ ਭਲਕੇ ਇੱਥੇ ਹੋਣ ਵਾਲੇ ਟਵੰਟੀ-20 ਅੰਤਰਾਸ਼ਟਰੀ ਮੈਚ ਵਿੱਚ ਸ੍ਰੀਲੰਕਾ ਉੱਤੇ ਦਬਦਬਾ ਬਰਕਰਾਰ ਰੱਖਣ ਲਈ ਤਿੰਨ ਮੈਚਾਂ ਦੀ ਲੜੀ ਆਪਣੇ ਨਾਂ ਕਰਨ ਦੀ ਪੂਰੀ ਉਮੀਦ ਹੈ। ਸ੍ਰੀਲੰਕਾ ਦੀ ਟੀਮ ਦੀਆਂ ਮੁਸ਼ਕਿਲਾਂ ਮੁੱਕਣ ਦਾ ਨਾਂ ਨਹੀ ਲੈ ਰਹੀਆਂ। ਟੀਮ ਨੂੰ ਕਟਕ ਵਿੱਚ ਵੀ ਸ਼ੁਰੂਆਤੀ ਮੈਚ ’ਚ 93 ਦੌੜਾਂ ਦੀ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਹ ਨਤੀਜਾ ਇੱਕਤਰਫਾ ਹੀ ਰਿਹਾ ਜਿਸ ਨੇ ਕਈਆਂ ਨੂੰ ਇਹ ਸਵਾਲ ਪੁੱਛਣ ਲਈ ਮਜਬੂਰ ਕਰ ਦਿੱਤਾ ਕਿ ਭਾਰਤ ਦਾ ਕਮਜ਼ੋਰ ਟੀਮ ਨਾਲ ਖੇਡਣਾ ਕੀ ਜਾਇਜ਼ ਹੈ।
ਇਹ ਲੜੀ ਅਗਲੇ ਮਹੀਨੇ ਭਾਰਤ ਦੇ ਦੱਖਣੀ ਅਫਰੀਕਾ ਦੇ ਦੌਰੇ ਲਈ ਕੋਈ ਚੰਗੀ ਤਿਆਰੀ ਸਾਬਿਤ ਨਹੀ ਹੋਈ ਕਿਉਂਕਿ ਘਰੇਲੂ ਟੀਮ ਨੇ ਆਪਣੇ ਮਨਪਸੰਦ ਹਾਲਾਤ ਵਿੱਚ ਮਹਿਮਾਨ ਟੀਮ ਵਿਰੁੱਧ ਦਬਦਬਾ ਬਣਾਈ ਰੱਖਿਆ ਹੈ। ਭਾਰਤੀ ਬੱਲੇਬਾਜ਼ਾਂ ਨੇ ਕਮਜ਼ੋਰ ਗੇਂਦਬਾਜ਼ੀ ਹਮਲੇ ਵਿਰੁੱਧ ਵਧੀਆ ਪ੍ਰਦਰਸ਼ਨ ਕੀਤਾ। ਦੌੜਾਂ ਅਤੇ ਵਿਕਟ ਹਮੇਸ਼ਾਂ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਹਨ ਪਰ ਸਵਾਲ ਇਸ ਗੱਲ ਦਾ ਹੈ ਦੱਖਣੀ ਅਫਰੀਕਾ ਦੀਆਂ ਹਾਲਤਾਂ ਵਿੱਚ ਇਹ ਪ੍ਰਦਰਸ਼ਨ ਕਿੰਨਾ ਕੁ ਅਰਥ ਭਰਪੂਰ ਹੋਵੇਗਾ। ਨਿਯਮਿਤ ਕਪਤਾਨ ਵਿਰਾਟ ਕੋਹਲੀ ਅਤੇ ਸ਼ਿਖਰ ਧਵਨ ਅਤੇ ਭੁਵਨੇਸ਼ਵਰ ਕੁਮਾਰ ਦੀ ਗੈਰਹਾਜ਼ਰੀ ਵਿੱਚ ਵੀ ਸ੍ਰੀਲੰਕਾ ਦੇ ਖਿਡਾਰੀਆਂ ਨੂੰ ਕੋਈ ਰਾਹਤ ਨਹੀ ਮਿਲੀ ਜੋ ਆਪਣੇ ਸੀਨੀਅਰ ਐਂਜਲੋ ਮੈਥਿਊਜ਼ ਵਰਗਿਆਂ ਉੱਤੇ ਵਧੇਰੇ ਹੀ ਨਿਰਭਰ ਹਨ। ਸ੍ਰੀਲੰਕਾ ਦੇ ਵੱਡੇ ਖਿਡਾਰੀ ਭਾਰਤੀ ਗੇਂਦਬਾਜ਼ਾਂ ਅਤੇ ਬੱਲੇਬਾਜ਼ਾਂ ਅੱਗੇ ਜੂਝਦੇ ਰਹੇ ਪਰ ਆਈਪੀਐਲ ਵਰਗੇ ਮਜ਼ਬੂਤ ਢਾਂਚੇ ਦੇ ਮੇਜ਼ਬਾਨਾਂ ਨੇ ਕਾਫੀ ਗਿਣਤੀ ਵਿੱਚ ਖਿਡਾਰੀ ਤਿਆਰ ਕਰ ਦਿੱਤੇ ਹਨ।
ਕੁਲਦੀਪ ਯਾਦਵ ਅਤੇ ਯੂਜਵੇਂਦਰ ਚਾਹਲ ਵਰਗੇ ਖਿਡਾਰੀਆਂ ਨੇ ਅੰਤਰਾਸ਼ਟਰੀ ਪੱਧਰ ਉੱਤੇ ਆਪਣੇ ਕਰੀਅਰ ਦੀ ਸ਼ੁਰੂਆਤ ਕਰਦਿਆਂ ਤੁਰੰਤ ਹੀ ਸਫਲਤਾ ਹਾਸਲ ਕਰ ਲਈ। ਸ੍ਰੀਲੰਕਾ ਨੂੰ ਲੋੜ ਹੈ ਕਿ ਉਸਦੇ ਕਪਤਾਨ ਤਿਸਾਰਾ ਪਰੇਰਾ, ਉਪਲ ਥਰੰਗਾ ਅਤੇ ਮੈਥਿਊਜ਼ ਅਜਿਹਾ ਪ੍ਰਦਰਸ਼ਨ ਕਰਨ ਕਿ ਨਵੇਂ ਖਿਡਾਰੀਆਂ ਅੱਗੇ ਉਦਾਹਰਣ ਵਜੋਂ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਦਾ ਪ੍ਰਦਰਸ਼ਨ ਖਿਡਾਰੀਆਂ ਵਿੱਚ ਕੁੱਝ ਉਮੀਦ ਅਤੇ ਉਤਸ਼ਾਹ ਪੈਦਾ ਕਰ ਸਕਦਾ ਹੈ। ਸ੍ਰੀਲੰਕਾ ਦੀ ਇਸ ਟੀਮ ਉੱਤੇ ਦਬਦਬਾ ਬਣਾਉਣ ਲਈ ਭਾਰਤ ਨੂੰ ਆਪਣੀ ਸਰਵੋਤਮ ਟੀਮ ਦੀ ਲੋੜ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article