ਟਾਂਡਾ ‘ਚ ਸਾਈਨ ਬੋਰਡ ‘ਤੇ ਲਿਖੇ ਮਿਲੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

179
Share

ਟਾਂਡਾ ਉੜਮੁੜ, 2 ਨਵੰਬਰ (ਪੰਜਾਬ ਮੇਲ)- ਹੁਣ ਟਾਂਡਾ-ਸ੍ਰੀ ਹਰਗੋਬਿੰਦਪੁਰ ਦੇ ਰੜਾ ਮੋੜ ਨੇੜੇ ਸੜਕ ਕਿਨਾਰੇ ਅਣਪਛਾਤੇ ਵਿਅਕਤੀਆਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ। ਇਸ ਦੀ ਸੂਚਨਾ ਮਿਲਣ ‘ਤੇ ਟਾਂਡਾ ਪੁਲਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਪੇਂਟ ਨਾਲ ਲਿਖਤ ਨੂੰ ਮਿਟਾਇਆ ਗਿਆ ਹੈ। ਜਾਣਕਾਰੀ ਅਨੁਸਾਰ ਦੁਪਹਿਰ ਕਿਸੇ ਰਾਹਗੀਰ ਕੋਲੋਂ ਸੂਚਨਾ ਮਿਲਣ ‘ਤੇ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੀ ਅਗਵਾਈ ‘ਚ ਪਹੁੰਚੀ ਟੀਮ ਨੇ ਸਾਈਨ ਬੋਰਡ ਲਿਖੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਨੂੰ ਮਿਟਵਾਇਆ ਪਰ ਪੁਲਸ ਨੇ ਮੌਕੇ ‘ਤੇ ਮੀਡੀਆ ਨੂੰ ਕੁਝ ਵੀ ਕਹਿਣ ਤੋਂ ਕਹਿਣ ਤੋਂ ਮਨ੍ਹਾ ਕਰ ਦਿੱਤਾ। ਉਥੇ ਹੀ ਇਸ ਮਾਮਲੇ ਸਬੰਧੀ ਜਦੋਂ ਬੋਰਡ ਨੇੜੇ ਬੈਠੇ ਮੂੰਗਫਲੀ ਦੀ ਭੱਠੀ ਲਗਾਉਣ ਵਾਲੇ ਪ੍ਰਵਾਸੀ ਮਜ਼ਦੂਰ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਖ਼ਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰਿਆਂ ਬਾਰੇ ਉਸ ਨੂੰ ਸਵੇਰੇ ਜਾਣਕਾਰੀ ਮਿਲੀ। ਉਸ ਨੇ ਕਿਹਾ ਕਿ ਉਸ ਨੂੰ ਇੰਨਾ ਵੀ ਨਹੀਂ ਪਤਾ ਹੈ ਕਿ ਇਸ ਸਾਈਨ ਬੋਰਡ ‘ਤੇ ਅਣਪਛਾਤਿਆਂ ਵੱਲੋਂ ਕੀ ਲਿਖਿਆ ਗਿਆ ਹੈ। ਇਥੇ ਦੱਸਣਯੋਗ ਹੈ ਕਿ ਨਿਤ ਨਵੇਂ ਦਿਨ ਅਣਪਛਾਤਿਆਂ ਵੱਲੋਂ ਖ਼ਾਲਿਸਤਾਨ ਦੇ ਨਾਂ ‘ਤੇ ਪੰਜਾਬ ਦੇ ਜ਼ਿਲ੍ਹਿਆਂ ‘ਚ ਸਲੋਗਨ ਲਿਖੇ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਹੀ ਨਵਾਂਸ਼ਹਿਰ, ਮੋਗਾ, ਪਟਿਆਲਾ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਖ਼ਾਲਿਸਤਾਨੀ ਸਲੋਗਨ ਲਿਖਣ ਦੇ ਨਾਲ-ਨਾਲ ਖ਼ਾਲਿਸਤਾਨੀ ਝੰਡੇ ਲਹਿਰਾਉਣ ਦੀਆਂ ਵੀ ਖ਼ਬਰਾਂ ਸਾਹਮਣੇ ਆਈਆਂ ਸਨ।


Share