ਟਾਂਡਾ ਨੇੜੇ 25 ਏਕੜ ਕਣਕ ਦੀ ਫਸਲ ਅਤੇ ਸੈਂਕੜੇ ਏਕੜ ਨਾੜ ਸੜ ਕੇ ਸੁਆਹ

465
Share

ਟਾਂਡਾ, 30 ਅਪ੍ਰੈਲ (ਪੰਜਾਬ ਮੇਲ)- ਇਥੇ ਪਿੰਡ ਬੈਂਸ ਅਵਾਣ ਨੇੜੇ ਖੇਤਾਂ ਵਿੱਚ ਲੱਗੀ ਅੱਗ ਨਾਲ ਕਰੀਬ 25 ਕਣਕ ਦੀ ਫਸਲ ਅਤੇ ਸੈਂਕੜੇ ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਬਾਅਦ ਦੁਪਹਿਰ 1.30 ਵਜੇ ਦੇ ਕਰੀਬ ਲੱਗੀ ਅੱਗ ਨੇ ਤੇਜ਼ ਹਵਾ ਕਾਰਨ ਦੇਖਦੇ ਹੀ ਦੇਖਦੇ ਬੈਂਸ ਅਵਾਣ, ਮਿਆਣੀ, ਭੂਲਪੁਰ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਨੂੰ ਲਪੇਟ ਵਿੱਚ ਲੈ ਲਿਆ। ਪਿੰਡ ਵਾਸੀਆਂ ਨੇ ਬੜੀ ਮਿਹਨਤ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਭਿਆਨਕ ਅੱਗ ਅੱਗੇ ਉਹ ਬੇਬੱਸ ਦਿਸੇ। ਅੱਗ ਨੇ ਦੋ ਘੰਟਿਆਂ ਤੋਂ ਜ਼ਿਆਦਾ ਸਮੇਂ ਤੱਕ ਤਬਾਹੀ ਮਚਾਈ ਰੱਖੀ ਬਾਅਦ ਵਿੱਚ ਦਸੂਹਾ ਤੋਂ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਆ ਕੇ ਅੱਗ ‘ਤੇ ਕਾਬੂ ਪਾਇਆ। ਇਸ ਸਬੰਧੀ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਜਲਦ ਹੀ ਮੁਆਵਜ਼ਾ ਦਿਵਾਇਆ ਜਾਵੇਗਾ।


Share