PUNJABMAILUSA.COM

ਟਿਊਨੀਸ਼ੀਆ ‘ਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਦੇ ਕਈ ਸ਼ਹਿਰਾਂ ‘ਚ ਫੌਜ ਤਾਇਨਾਤ

ਟਿਊਨੀਸ਼ੀਆ ‘ਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਦੇ ਕਈ ਸ਼ਹਿਰਾਂ ‘ਚ ਫੌਜ ਤਾਇਨਾਤ

ਟਿਊਨੀਸ਼ੀਆ ‘ਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਦੇ ਕਈ ਸ਼ਹਿਰਾਂ ‘ਚ ਫੌਜ ਤਾਇਨਾਤ
January 12
06:38 2018

* ਬੇਰੋਜ਼ਗਾਰੀ, ਕਰਾਂ ਅਤੇ ਮਹਿੰਗਾਈ ਵਿਰੁੱਧ ਸੜਕਾਂ ‘ਤੇ ਉਤਰੇ ਲੋਕ
ਟਿਊਨਿਸ, 12 ਜਨਵਰੀ (ਪੰਜਾਬ ਮੇਲ)- ਸਰਕਾਰ ਖਿਲਾਫ਼ ਲੋਕ ਸੜਕਾਂ ‘ਤੇ ਆ ਗਏ ਹਨ। ਲੋਕਾਂ ਨੇ ਬੇਰੋਜ਼ਗਾਰੀ, ਕਰਾਂ ਅਤੇ ਮਹਿੰਗਾਈ ਖਿਲਾਫ਼ ਕਈ ਸ਼ਹਿਰਾਂ ‘ਚ ਹਿੰਸਕ ਪ੍ਰਦਰਸ਼ਨ ਕੀਤਾ। ਇਸ ਨੂੰ ਦੇਖਦੇ ਹੋਏ ਹਿੰਸਾ ਪ੍ਰਭਾਵਿਤ ਸ਼ਹਿਰਾਂ ‘ਚ ਫੌਜ ਤਾਇਨਾਤ ਕਰਨੀ ਪਈ ਹੈ। ਪ੍ਰਦਰਸ਼ਨਕਾਰੀ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਹਾਲੇ ਤਕ 330 ਪ੍ਰਦਰਸ਼ਨਕਾਰੀ ਗ੍ਰਿਫਤਾਰ ਕੀਤੇ ਗਏ ਹਨ।
ਚਸ਼ਮਦੀਦਾਂ ਦੇ ਮੁਤਾਬਕ, ਅਲਜੀਰੀਆਈ ਸਰਹੱਦ ਨਜ਼ਦੀਕ ਸਥਿਤ ਥਾਲਾ ਸ਼ਹਿਰ ‘ਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰੀ ਸੁਰੱਖਿਆ ਬਲ ਦੀ ਇਮਾਰਤ ‘ਚ ਅੱਗ ਲਾ ਦਿੱਤੀ। ਇਸ ਕਾਰਨ ਪੁਲਿਸ ਨੂੰ ਸ਼ਹਿਰ ਤੋਂ ਪਿੱਛੇ ਹਟਣਾ ਪਿਆ। ਇਸ ਘਟਨਾ ਦੇ ਬਾਅਦ ਉੱਥੇ ਫੌਜੀਆਂ ਨੂੰ ਭੇਜਿਆ ਗਿਆ ਹੈ। ਉੱਤਰੀ ਅਫਰੀਕੀ ਇਸ ਦੇਸ਼ ‘ਚ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀ ਪਿਛਲੇ ਸੋਮਵਾਰ ਤੋਂ ਦੇਸ਼ ਦੇ ਕੇਬਲੀ, ਬਿਜਰਤੇ ਸਮੇਤ ਕਈ ਸ਼ਹਿਰਾਂ ‘ਚ ਹਿੰਸਕ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਸੈਰ-ਸਪਾਟੇ ਵਾਲੇ ਸ਼ਹਿਰ ਸਾਸੇ ‘ਚ ਵੀ ਜ਼ਬਰਦਸਤ ਦੰਗਾ ਕੀਤਾ। ਸੈਰ-ਸਪਾਟੇ ਵਾਲੇ ਟਾਪੂ ਜੇਰਬ ਦੇ ਇਕ ਯਹੂਦੀ ਸਕੂਲ ‘ਤੇ ਵੀ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਪ੍ਰਧਾਨ ਮੰਤਰੀ ਯੂਸਫ ਚਾਹੇਡ ਨੇ ਵਿਰੋਧੀ ਧਿਰ ‘ਤੇ ਹਿੰਸਾ ਭੜਕਾਉਣ ਦਾ ਦੋਸ਼ ਲਾਇਆ ਹੈ।
ਕ੍ਰਾਂਤੀ ਦੇ ਬਾਅਦ ਵੀ ਨਹੀਂ ਬਦਲੀ ਤਸਵੀਰ
ਸਾਲ 2011 ‘ਚ ਟਿਊਨੀਸ਼ੀਆ ਤੋਂ ਹੀ ਅਰਬ ਕ੍ਰਾਂਤੀ ਦੀ ਸ਼ੁਰੂਆਤ ਹੋਈ ਸੀ। ਇਸ ਕਾਰਨ ਉਸ ਸਮੇਂ 24 ਸਾਲ ਤੋਂ ਸੱਤਾ ‘ਤੇ ਕਾਬਜ਼ ਰਾਸ਼ਟਰਪਤੀ ਜਾ ਇਨ ਅਲ-ਆਬਿਦੀਨ ਬੇਨ ਅਲੀ ਨੂੰ ਸਾਊਦੀ ਅਰਬ ਭੱਜਣਾ ਪਿਆ ਸੀ। ਉਹ 1987 ਤੋਂ ਦੇਸ਼ ‘ਤੇ ਸ਼ਾਸਨ ਕਰ ਰਹੇ ਸਨ। ਪਰ ਉਨ੍ਹਾਂ ਦੇ ਹਟਾਏ ਜਾਣ ਦੇ ਬਾਅਦ ਇਸ ਅਰਬ ਦੇਸ਼ ‘ਚ ਛੇ ਸਾਲ ‘ਚ ਨੌ ਪ੍ਰਧਾਨ ਮੰਤਰੀ ਬਦਲ ਚੁੱਕੇ ਹਨ। ਇਨ੍ਹਾਂ ‘ਚੋਂ ਕੋਈ ਵੀ ਦੇਸ਼ ਦੀ ਵਧਦੀ ਆਰਥਿਕ ਸਮੱਸਿਆਵਾਂ ਦਾ ਹੱਲ ਨਹੀਂ ਕੱਢ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article