PUNJABMAILUSA.COM

ਟਿਕਟਾਂ ਦੀ ਵੰਡ: ਕਾਂਗਰਸ ਦੇ ਉਮੀਦਵਾਰਾਂ ਦਾ ਰੇੜਕਾ ਬਰਕਰਾਰ

ਟਿਕਟਾਂ ਦੀ ਵੰਡ: ਕਾਂਗਰਸ ਦੇ ਉਮੀਦਵਾਰਾਂ ਦਾ ਰੇੜਕਾ ਬਰਕਰਾਰ

ਟਿਕਟਾਂ ਦੀ ਵੰਡ: ਕਾਂਗਰਸ ਦੇ ਉਮੀਦਵਾਰਾਂ ਦਾ ਰੇੜਕਾ ਬਰਕਰਾਰ
December 12
21:21 2016

congress-flag
ਚੰਡੀਗੜ੍ਹ, 12 ਦਸੰਬਰ (ਪੰਜਾਬ ਮੇਲ)- ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ 75 ਦੇ ਕਰੀਬ ਉਮੀਦਵਾਰਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਅਤੇ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਦੋ-ਤਿੰਨ ਦਿਨਾਂ ਵਿੱਚ ਆਉਣ ਦੀ ਉਮੀਦ ਹੈ। ਚੋਣ ਕਮੇਟੀ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ, ਪਰਗਟ ਸਿੰਘ ਨੂੰ ਆਪਣੀ ਮਰਜ਼ੀ ਦੇ ਹਲਕਿਆਂ ਤੋਂ ਚੋਣ ਲੜਨ ਦੀ ਖੁੱਲ੍ਹ ਦੇ ਦਿੱਤੀ ਹੈ ਪਰ ਦੂਜੀਆਂ ਪਾਰਟੀਆਂ ਵਿੱਚੋਂ ਆਏ ਆਗੂਆਂ ਸਰਵਣ ਸਿੰਘ ਫਿਲੌਰ, ਇੰਦਰਬੀਰ ਸਿੰਘ ਬੁਲਾਰੀਆ ਸਮੇਤ 35 ਤੋਂ 40 ਉਮੀਦਵਾਰਾਂ ਦੀਆਂ ਟਿਕਟਾਂ ਦਾ ਰੇੜਕਾ ਜਾਰੀ ਹੈ।
ਕਾਂਗਰਸ ਹਾਈਕਮਾਂਡ ਨੇ ਟਿਕਟਾਂ ਦੀ ਵੰਡ ਦੇ ਮਾਮਲੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਦਖ਼ਲ ਦੇਣਾ ਸ਼ੁਰੂ ਕਰ ਦਿਤਾ ਹੈ ਅਤੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਟੀਮ ਹਕੀਕੀ ਸਥਿਤੀ ਅਨੁਸਾਰ ਟਿਕਟਾਂ ਦਿਵਾਉਣ ਲਈ ਦਖ਼ਲ ਦੇ ਰਹੀ ਹੈ। ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਹਾਈਕਮਾਂਡ ਦੀ ਟੀਮ ਦੂਜੀਆਂ ਪਾਰਟੀਆਂ ਵਿੱਚੋਂ ਆਏ ਆਗੂਆਂ ਦੀ ਥਾਂ ਜਿੱਤ ਸਕਣ ਦੀ ਸਮਰੱਥਾ ਵਾਲੇ ਕਾਂਗਰਸ ਆਗੂਆਂ ਨੂੰ ਟਿਕਟਾਂ ਦੇਣ ਦੇ ਹੱਕ ਵਿੱਚ ਹੈ। ਇਸ ਮੁੱਦੇ ’ਤੇ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਕੈਪਟਨ ਦੀ ਗੱਲ ਪੂਰੀ ਤਰ੍ਹਾਂ ਮੰਨੇ ਜਾਣ ਦੀ ਸੰਭਾਵਨਾ ਮੱਠੀ ਪੈ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਚੋਣ ਕਮੇਟੀ ਵਿੱਚ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਟੀਮ ਦੇ ਚਾਰ ਆਗੂ, ਜਿਨ੍ਹਾਂ ਵਿੱਚ ਮਿਨਾਕਸ਼ੀ ਨਟਰਾਜਨ, ਕ੍ਰਿਸ਼ਨਾ, ਰਾਜੀਵ ਸਾਤਵ ਅਤੇ ਹਰੀਸ਼ ਚੌਧਰੀ ਸ਼ਾਮਲ ਹਨ। ਉਹ ਮੀਤ ਪ੍ਰਧਾਨ ਦੀ ਸਹਿਮਤੀ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿਵਾਉਣ ਲਈ ਪੈਰਵੀ ਕਰ ਰਹੇ ਹਨ। ਕਾਂਗਰਸ ਹਾਈਕਮਾਂਡ ਨੇ ਅਕਾਲੀ ਦਲ ਵਿੱਚੋਂ ਆਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਟਿਕਟ ਦੇਣ ਦੀ ਸਹਿਮਤੀ ਦੇ ਦਿਤੀ ਹੈ ਅਤੇ ਉਨ੍ਹਾਂ ਨੇ ਪਿਛਲੇ ਕਈ ਦਿਨਾਂ ਤੋਂ ਹਲਕੀ ਸਰਗਰਮੀ ਵੀ ਸ਼ੁਰੂ ਕੀਤੀ ਹੋਈ ਹੈ। ਇਸ ਤਰਾਂ ਡਾ. ਨਵਜੋਤ ਕੋਰ ਸਿੱਧੂ ਅਤੇ ਪਰਗਟ ਸਿੰਘ ਨੂੰ ਅੰਮ੍ਰਿਤਸਰ ਪੂਰਬੀ ਅਤੇ ਜਲੰਧਰ ਛਾਉਣੀ ਤੋਂ ਟਿਕਟਾਂ ਦੇਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੀਟਾਂ ਤੋਂ ਉਹ ਪਿਛਲੀ ਵਾਰ ਜਿੱਤੇ ਸਨ ਪਰ ਪਰਗਟ ਸਿੰਘ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਕੋਦਰ ਹਲਕੇ ਤੋਂ ਚੋਣ ਲੜਨ ਕਿਉਂਕਿ ਇਹ ਹਲਕਾ ਉਨ੍ਹਾਂ ਲਈ ਬਿਹਤਰ ਰਹੇਗਾ। ਪ੍ਰੰਤੂ ਇਸ ਹਲਕੇ ਤੋਂ ਜਗਬੀਰ ਸਿੰਘ ਬਰਾੜ ਵਿਧਾਇਕ ਰਹਿ ਚੁੱਕੇ ਹਨ ਅਤੇ ਮੁੜ ਟਿਕਟ ਦੇ ਤਕੜੇ ਦਾਅਵੇਦਾਰ ਹਨ।
ਪਿਛਲੇ ਦਿਨੀਂ ਕਾਂਗਰਸ ਵਿੱਚ ਸ਼ਾਮਲ ਹੋਏ ਆਗੂ ਸਰਵਣ ਸਿੰਘ ਫਿਲੌਰ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਟਿਕਟ ਦੇਣ ਦਾ ਰੇੜਕਾ ਜਾਰੀ ਹੈ। ਕੈਪਟਨ ਧੜੇ ਦੇ ਵਿਰੋਧੀ ਆਗੂ ਅੰਮ੍ਰਿਤਸਰ ਦੱਖਣੀ ਤੋਂ ਜਸਬੀਰ ਸਿੰਘ ਡਿੰਪਾ ਨੂੰ ਟਿਕਟ ਦਿਵਾਉਣ ਲਈ ਜ਼ੋਰ ਲਾ ਰਹੇ ਹਨ। ਜੇਕਰ ਇਸ ਹਲਕੇ ਤੋਂ ਬੁਲਾਰੀਆ ਨੂੰ ਟਿਕਟ ਦਿੱਤੀ ਗਈ ਤਾਂ ਡਿੰਪਾ ਨੂੰ ਕਿਸੇ ਹੋਰ ਹਲਕੇ ਤੋਂ ਅਡਜਸਟ ਕਰਨਾ ਪਵੇਗਾ ਤੇ ਇਸ ਸਥਿਤੀ ਵਿੱਚ ਉਸ ਨੂੰ ਤਰਨ ਤਾਰਨ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਬਣ ਸਕਦੀ ਹੈ। ਇਸ ਦੇ ਨਾਲ ਚਾਲੀ ਦੇ ਕਰੀਬ ਹੋਰ ਸੀਟਾਂ ਹਨ, ਜਿਨ੍ਹਾਂ ਵਿੱਚ ਦੋ ਜਾਂ ਦੋ ਤੋਂ ਵੱਧ ੳਮੀਦਵਾਰ ਮੈਦਾਨ ਵਿੱਚ ਹਨ ਪਰ ਕੇਂਦਰੀ ਚੋਣ ਕਮੇਟੀ ਨੇ ਸਕਰੀਨਿੰਗ ਕਮੇਟੀ ਨੂੰ ਕਿਹਾ ਹੈ ਕਿ ਉਹ ਇੱਕ ਹਲਕੇ ਤੋਂ ਇੱਕ ਹੀ ਨਾਂ ਤੈਅ ਕਰਕੇ ਲਿਆਉਣ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article