PUNJABMAILUSA.COM

ਟੀਮ ਇਨਸਾਫ ਦੇ ਮੁਖੀ ਅਤੇ ਸਾਥੀ 24 ਤੱਕ ਭੇਜੇ ਜੇਲ੍ਹ

ਟੀਮ ਇਨਸਾਫ ਦੇ ਮੁਖੀ ਅਤੇ ਸਾਥੀ 24 ਤੱਕ ਭੇਜੇ ਜੇਲ੍ਹ

ਟੀਮ ਇਨਸਾਫ ਦੇ ਮੁਖੀ ਅਤੇ ਸਾਥੀ 24 ਤੱਕ ਭੇਜੇ ਜੇਲ੍ਹ
May 11
09:37 2016

5
ਲੁਧਿਆਣਾ, 11 ਮਈ (ਪੰਜਾਬ ਮੇਲ)- ਲੁਧਿਆਣਾ ਪੁਲਿਸ ਵੱਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਟੀਮ ਇਨਸਾਫ ਦੇ ਮੁੱਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਪੁੱਤਰ ਅਤੇ 6 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਜੱਜ ਨੇ ਉਨ੍ਹਾਂ ਨੂੰ 24 ਮਈ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਪੁਲਿਸ ਵੱਲੋਂ ਸੋਮਵਾਰ ਦੀ ਦੁਪਹਿਰ ਟੀਮ ਇਨਸਾਫ ਦੇ ਮੁੱਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਪੁੱਤਰ ਅਜੈਬੀਰ ਸਿੰਘ ਅਤੇ 6 ਸਾਥੀਆਂ ਬਲਦੇਵ ਸਿੰਘ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਅਰਜਨ ਸਿੰਘ ਚੀਮਾ, ਕੁਲਤੇਜ ਸਿੰਘ ਗਿੱਲ ਅਤੇ ਰਣਜੀਤ ਸਿੰਘ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਇਹ ਸਾਰੇ ਵਿਅਕਤੀ ਫਿਰੋਜ਼ਪੁਰ ਸੜਕ ਸਥਿਤ ਗਰੈਂਡ ਵਾਕ ਮਾਲ ਦੇ ਬਾਹਰ ਫਾਸਟਵੇਅ ਕੰਪਨੀ ਖਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਫਾਸਟਵੇਅ ਕੰਪਨੀ ਵੱਲੋਂ ਜੀ ਪੰਜਾਬੀ ਨੂੰ ਬੀਤੇ ਦਿਨ ਬਲੈਕ ਲਿਸਟ ਕਰ ਦਿੱਤਾ ਸੀ ਅਤੇ ਟੀਮ ਇਨਸਾਫ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਵਿਧਾਇਕ ਬੈਂਸ ਉਨ੍ਹਾਂ ਦੇ ਪੁੱਤਰ ਅਜੈਬੀਰ ਸਿੰਘ ਅਤੇ ਉਨ੍ਹਾਂ ਦੇ 6 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਜੱਜ ਸ. ਜਾਪਇੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਵਿਧਾਇਕ ਬੈਂਸ ਦੇ ਵਕੀਲ ਸ. ਜਗਮੋਹਣ ਸਿੰਘ ਵੜੈਚ ਨੇ ਅਦਾਲਤ ਵਿਚ ਜ਼ੋਰਦਾਰ ਬਹਿਸ ਕੀਤੀ। ਉਨ੍ਹਾਂ ਨੇ ਅਦਾਲਤ ‘ਚ ਪੁਲਿਸ ਰਿਮਾਂਡ ਦੀ ਮੰਗ ਹੀ ਨਹੀਂ ਕੀਤੀ, ਜਿਸ ‘ਤੇ ਜੱਜ ਨੇ ਇਨ੍ਹਾਂ ਸਾਰਿਆਂ ਨੂੰ 24 ਮਈ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ, ਜਦਕਿ ਇਨ੍ਹਾਂ ਦੀ ਜ਼ਮਾਨਤ ਦੀ ਅਰਜੀ ‘ਤੇ ਸੁਣਵਾਈ ਕਰਨ ਦਾ ਹੁਕਮ ਸੁਣਾਇਆ।
ਜ਼ਿਕਰਯੋਗ ਹੈ ਕਿ ਪੰਜਾਬੀ ਚੈਨਲ ‘ਤੇ ਟੀਮ ਇਨਸਾਫ਼ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਇੰਟਰਵਿਊ ਤੋਂ ਬਾਅਦ ‘ਜ਼ੀ ਪੰਜਾਬੀ ਹਰਿਆਣਾ-ਹਿਮਾਚਲ’ ਚੈਨਲ ਦਾ ਪ੍ਰਸਾਰਨ ਕੇਬਲ ‘ਤੇ ਬੰਦ ਕੀਤੇ ਜਾਣ ਦੇ ਵਿਰੋਧ ‘ਚ ਸੋਮਵਾਰ ਨੂੰ ਟੀਮ ਇਨਸਾਫ਼ ਨੇ ਲੁਧਿਆਣਾ ਸਥਿਤ ਫਾਸਟਵੇਅ ਕੇਬਲ ਦਾ ਦਫ਼ਤਰ ਘੇਰਿਆ। ਇਸ ਮੌਕੇ ਪੁਲਿਸ ਨੇ ਦਫ਼ਤਰ ਵਿਚ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਟੀਮ ਇਨਸਾਫ਼ ਦੇ ਮੈਂਬਰਾਂ ‘ਤੇ ਲਾਠੀਚਾਰਜ ਕਰ ਦਿੱਤਾ। ਲਾਠੀਚਾਰਜ ਦੌਰਾਨ ਪੁਲਿਸ ਵੱਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕੀਤੀ ਗਈ ਖਿੱਚ-ਧੂਹ ਵਿਚ ਉਨ੍ਹਾਂ ਦੀ ਪੱਗ ਲਹਿ ਗਈ ਅਤੇ ਸਾਰੇ ਕੱਪੜੇ ਫਟ ਗਏ। ਪੁਲਿਸ ਲਾਠੀਚਾਰਜ ਤੋਂ ਬਾਅਦ ਕੁਝ ਸਮਰਥਕਾਂ ਨੇ ਪਥਰਾਅ ਵੀ ਕੀਤਾ। ਇਸ ਘਟਨਾ ਵਿਚ ਵਿਧਾਇਕ ਬੈਂਸ, ਕੌਂਸਲਰ ਪਰਮਿੰਦਰ ਸਿੰਘ ਸੋਮਾ ਅਤੇ ਦੋ ਦਰਜਨ ਤੋਂ ਵੱਧ ਟੀਮ ਇਨਸਾਫ਼ ਦੇ ਮੈਂਬਰ ਫੱਟੜ ਹੋ ਗਏ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਟੀਮ ਇਨਸਾਫ਼ ਦੀਆਂ ਔਰਤ ਮੈਂਬਰਾਂ ਨਾਲ ਵੀ ਕਾਫ਼ੀ ਧੱਕਾਮੁੱਕੀ ਹੋਈ। ਲਾਠੀਚਾਰਜ ਦੌਰਾਨ ਪੁਰਸ਼ ਪੁਲਿਸ ਮੁਲਾਜ਼ਮਾਂ ਨੇ ਵੀ ਔਰਤਾਂ ਨੂੰ ਧੱਕੇ ਮਾਰੇ, ਜਿਸ ਕਾਰਨ ਔਰਤਾਂ ਦੇ ਸੱਟਾਂ ਲੱਗੀਆਂ ਅਤੇ ਕੱਪੜੇ ਵੀ ਫਟੇ। ਪੁਲਿਸ ਨੇ ਇਸ ਮਾਮਲੇ ਸਬੰਧੀ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 15 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੈਨਲ ਦਾ ਪ੍ਰਸਾਰਨ ਬੰਦ ਕੀਤੇ ਜਾਣ ਖ਼ਿਲਾਫ਼ ਟੀਮ ਇਨਸਾਫ਼ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਉਹ ਸੋਮਵਾਰ ਨੂੰ ਫਾਸਟਵੇਅ ਕੇਬਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨਗੇ। ਇਸ ਕਾਰਨ ਸੋਮਵਾਰ ਸਵੇਰ ਤੋਂ ਹੀ ਫਿਰੋਜ਼ਪੁਰ ਰੋਡ ਸਥਿਤ ਫਾਸਟਵੇਅ ਕੇਬਲ ਦੇ ਦਫ਼ਤਰ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਕਰੀਬ 500 ਤੋਂ ਵੱਧ ਟੀਮ ਇਨਸਾਫ਼ ਸਮਰਥਕ ਮੌਕੇ ‘ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਨਾਲ ਪਹੁੰਚੇ, ਜਿਨ੍ਹਾਂ ਨੇ ਪਹਿਲਾਂ ਬੀ.ਆਰ.ਅੱੈਸ. ਨਗਰ ਸਥਿਤ ਸਕੂਲ ਦੇ ਬਾਹਰ ਫਾਸਟਵੇਅ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਵਿਧਾਇਕ ਸਿਮਰਜੀਤ ਸਿੰਘ ਬੈਂਸ ਕਿਸੇ ਦੀ ਨਿੱਜੀ ਕਾਰ ਵਿਚ ਉਥੇ ਪਹੁੰਚੇ। ਉਨ੍ਹਾਂ ਦੇ ਪਹੁੰਚਣ ਤੋਂ ਬਾਅਦ ਸਮਰਥਕ ਜੋਸ਼ ਵਿਚ ਆ ਗਏ ਅਤੇ ਉਨ੍ਹਾਂ ਨੇ ਦਫ਼ਤਰ ਦੇ ਅੰਦਰ ਜਾ ਕੇ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਫੋਰਸ ਨੇ ਬੈਂਸ ਸਮਰਥਕਾਂ ਨੂੰ ਰੋਕਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਧੱਕਾਮੁੱਕੀ ਸ਼ੁਰੂ ਹੋ ਗਈ। ਪਹਿਲਾਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਾਲ ਖਿੱਚ-ਧੂਹ ਕਰਦੇ ਹੋਏ ਏ.ਡੀ.ਸੀ.ਪੀ. ਪਰਮਜੀਤ ਪੰਨੂੰ ਥੱਲੇ ਡਿੱਗ ਗਏ। ਇਸ ਤੋਂ ਬਾਅਦ ਪੁਲਿਸ ਨੇ ਬੈਂਸ ਸਮਰਥਕਾਂ ‘ਤੇ ਲਾਠੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਦੌਰਾਨ ਵਿਧਾਇਕ ਬੈਂਸ ਦੀ ਪੱਗ ਲੱਥ ਗਈ ਅਤੇ ਉਨ੍ਹਾਂ ਦੇ ਸਾਰੇ ਕੱਪੜੇ ਫੱਟ ਗਏ। ਪੁਲਿਸ ਨੇ ਵਿਧਾਇਕ ਬੈਂਸ, ਉਨ੍ਹਾਂ ਦੇ ਪੁੱਤਰ ਅਤੇ ਇਕ ਦਰਜਨ ਬੈਂਸ ਸਮਰਥਕਾਂ ਨੂੰ ਮੌਕੇ ਤੋਂ ਹੀ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਸ਼ਾਮ ਨੂੰ ਪੁਲਿਸ ਨੇ ਥਾਣਾ ਸਰਾਭਾ ਨਗਰ ਵਿਚ ਇਨ੍ਹਾਂ ਖ਼ਿਲਾਫ਼ ਧਾਰਾ 323, 332, 334, 353, 354, 148, 149, 179 ਤਹਿਤ ਕੇਸ ਦਰਜ ਕਰ ਲਿਆ। ਏ.ਡੀ.ਸੀ.ਪੀ. ਕ੍ਰਾਈਮ ਬਲਕਾਰ ਸਿੰਘ ਦਾ ਕਹਿਣਾ ਹੈ ਕਿ ਵਿਧਾਇਕ ਬੈਂਸ ਸਮੇਤ 15 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ ਪੁਲਿਸ ਦੇ 10 ਤੋਂ ਵੱਧ ਮੁਲਾਜ਼ਮ ਫੱਟੜ ਹੋਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article