PUNJABMAILUSA.COM

ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਨੂੰ ਹਰਾ ਕੇ ਬੰਗਲਾਦੇਸ਼ ਪਹਿਲੀ ਵਾਰ ਬਣਿਆ ਚੈਂਪਿਅਨ

ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਨੂੰ ਹਰਾ ਕੇ ਬੰਗਲਾਦੇਸ਼ ਪਹਿਲੀ ਵਾਰ ਬਣਿਆ ਚੈਂਪਿਅਨ

ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਨੂੰ ਹਰਾ ਕੇ ਬੰਗਲਾਦੇਸ਼ ਪਹਿਲੀ ਵਾਰ ਬਣਿਆ ਚੈਂਪਿਅਨ
June 10
21:36 2018

ਕੁਆਲਾਲੰਪੁਰ, 10 ਜੂਨ (ਪੰਜਾਬ ਮੇਲ)- ਬੰਗਲਾਦੇਸ਼ ਨੇ ਛੇ ਵਾਰ ਦੀ ਚੈਂਪੀਅਨ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਇੱਥੇ ਤਿੰਨ ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਟੀ-20 ਏਸ਼ੀਆ ਕੱਪ ਖ਼ਿਤਾਬ ਜਿੱਤ ਲਿਆ ਹੈ। ਭਾਰਤ ਦੀ ਟੂਰਨਾਮੈਂਟ ਵਿੱਚ ਇਸ ਹਫ਼ਤੇ ਵਿੱਚ ਆਪਣੇ ਤੋਂ ਕਮਜ਼ੋਰ ਟੀਮ ਬੰਗਲਾਦੇਸ਼ ਹੱਥੋਂ ਇਹ ਦੂਜੀ ਨਮੋਸ਼ੀਜਨਕ ਹਾਰ ਹੈ। ਟੂਰਨਾਮੈਂਟ ਵਿੱਚ ਮਿਤਾਲੀ ਰਾਜ ਅਤੇ ਝੂਲਨ ਗੋਸਵਾਮੀ ਵਰਗੀਆਂ ਤਜਰਬੇਕਾਰ ਖਿਡਾਰਨਾਂ ’ਤੇ ਸਵਾਲ ਖੜ੍ਹੇ ਹੋ ਗਏ, ਜਿਨ੍ਹਾਂ ਨੇ ਨਮੋਸ਼ੀਜਨਕ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਵਿੱਚ ਬਿਹਤਰੀਨ ਪ੍ਰਦਰਸ਼ਨ ਕਾਰਨ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੂੰ ‘ਪਲੇਅਰ ਆਫ ਦਿ ਸੀਰੀਜ਼’ ਅਤੇ ਮੈਚ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਬੰਗਲਾਦੇਸ਼ ਦੀ ਰੂਮਾਨਾ ਅਹਿਮਦ ਨੂੰ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ।
ਬੰਗਲਾਦੇਸ਼ ਦੀ ਕਪਤਾਨ ਸਲਮਾ ਖਾਤੂਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਇਸ ਤੋਂ ਬਾਅਦ ਹਰਮਨਪ੍ਰੀਤ ਕੌਰ ਨੂੰ ਛੱਡ ਕੇ ਭਾਰਤ ਦੀ ਕੋਈ ਬੱਲੇਬਾਜ਼ ਵਿਰੋਧੀ ਗੇਂਦਬਾਜ਼ਾਂ ਸਾਹਮਣੇ ਟਿਕ ਨਹੀਂ ਸਕੀ। ਭਾਰਤ ਦਾ ਸਕੋਰ ਇੱਕ ਸਮੇਂ 62 ਦੌੜਾਂ ’ਤੇ ਪੰਜ ਵਿਕਟਾਂ ਸੀ ਅਤੇ ਜੇਕਰ ਹਰਮਨਪ੍ਰੀਤ ਪਾਰੀ ਨਾ ਸੰਭਾਲਦੀ ਤਾਂ ਟੀਮ 100 ਦੌੜਾਂ ਬਣਾਉਣ ਤੋਂ ਪਹਿਲਾਂ ਹੀ ਢੇਰ ਜਾਂਦੀ, ਪਰ ਅਖ਼ੀਰ ਵਿੱਚ ਨੌਂ ਵਿਕਟਾਂ ’ਤੇ 112 ਦੌੜਾਂ ਬਣਾਉਣ ਵਿੱਚ ਸਫਲ ਰਹੀ। ਭਾਰਤੀ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਖ਼ਰਾਬ ਰਿਹਾ। ਮਿਤਾਲੀ ਨੇ 18 ਗੇਂਦਾਂ ਵਿੱਚ 11, ਸਮ੍ਰਿਤੀ ਨੇ 12 ਗੇਂਦਾਂ ਵਿੱਚ ਸੱਤ ਦੌੜਾਂ ਅਤੇ ਦੀਪਤੀ ਸ਼ਰਮਾ ਨੇ 11 ਗੇਂਦਾਂ ਵਿੱਚ ਚਾਰ ਦੌੜਾਂ ਬਣਾਈਆਂ। ਭਾਰਤੀ ਟੀਮ ਪਾਵਰਪਲੇਅ ਵਿੱਚ 21 ਦੌੜਾਂ ਹੀ ਬਣਾ ਸਕੀ। ਵੇਦਾ ਕ੍ਰਿਸ਼ਨਾਮੂਰਤੀ ਵੀ 11 ਦੌੜਾਂ ਹੀ ਬਣਾ ਸਕੀ। ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਨੂੰ ਮੈਚ ਦੀ ਆਖ਼ਰੀ ਗੇਂਦ ’ਤੇ ਜਿੱਤ ਲਈ ਦੋ ਦੌੜਾਂ ਦੀ ਲੋੜ ਸੀ ਅਤੇ ਜਹਾਨਆਰਾ ਆਲਮ ਨੇ ਵਿਰੋਧੀ ਕਪਤਾਨ ਹਰਮਨਪ੍ਰੀਤ ਕੌਰ ਦੀ ਗੇਂਦ ’ਤੇ ਸ਼ਾਟ ਮਾਰ ਕੇ ਆਪਣੀ ਟੀਮ ਨੂੰ ਸੱਤ ਵਿਕਟਾਂ ਪਿੱਛੇ 113 ਦੌੜਾਂ ਦੇ ਟੀਚੇ ਤੱਕ ਪਹੁੰਚਾਇਆ ਅਤੇ ਮੈਚ ਤਿੰਨ ਵਿਕਟਾਂ ਨਾਲ ਜਿੱਤ ਲਿਆ। ਭਾਰਤ ਵੱਲੋਂ ਹਰਮਨਪ੍ਰੀਤ ਕੌਰ ਨੇ 42 ਗੇਂਦਾਂ ’ਤੇ 56 ਦੌੜਾਂ ਦੀ ਪਾਰੀ ਖੇਡਣ ਤੋਂ ਇਲਾਵਾ ਦੋ ਵਿਕਟਾਂ ਵੀ ਲਈਆਂ, ਜਦਕਿ ਲੈੱਗ ਸਪਿੰਨਰ ਪੂਨਮ ਯਾਦਵ ਨੇ ਨੌਂ ਦੌੜਾਂ ਦੇ ਕੇ ਚਾਰ ਵਿਕਟਾਂ ਹਾਸਲ ਕੀਤੀਆਂ। ਬੰਗਲਾਦੇਸ਼ ਵੱਲੋਂ ਰੂਮਾਨਾ ਅਹਿਮਦ ਨੇ 22, ਜਦਕਿ ਖਾਦਿਜ਼ਾ ਤੁਲ ਕੁਬਰਾ ਨੇ 23 ਦੌੜਾ ਦੇ ਕੇ ਦੋ-ਦੋ ਵਿਕਟਾਂ ਲਈਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article