PUNJABMAILUSA.COM

ਟੀ-20 ਟਰਾਫੀ: ਭਾਰਤ ਤੇ ਬੰਗਲਾਦੇਸ਼ ਵਿਚਾਲੇ ਖ਼ਿਤਾਬੀ ਮੁਕਾਬਲਾ ਅੱਜ

ਟੀ-20 ਟਰਾਫੀ: ਭਾਰਤ ਤੇ ਬੰਗਲਾਦੇਸ਼ ਵਿਚਾਲੇ ਖ਼ਿਤਾਬੀ ਮੁਕਾਬਲਾ ਅੱਜ

ਟੀ-20 ਟਰਾਫੀ: ਭਾਰਤ ਤੇ ਬੰਗਲਾਦੇਸ਼ ਵਿਚਾਲੇ ਖ਼ਿਤਾਬੀ ਮੁਕਾਬਲਾ ਅੱਜ
March 17
21:01 2018

ਕੋਲੰਬੋ, 17 ਮਾਰਚ (ਪੰਜਾਬ ਮੇਲ)- ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਨਿਧਾਸ ਟਰਾਫੀ ਟੀ-20 ਤ੍ਰਿਕੋਣੀ ਕ੍ਰਿਕਟ ਲਡ਼ੀ ਦਾ ਖ਼ਿਤਾਬੀ ਮੁਕਾਬਲਾ ਐਤਵਾਰ ਨੂੰ ਹੋਵੇਗਾ। ਭਾਰਤ ਦੀ ਦੂਜੇ ਪੱਧਰ ਦੀ ਟੀਮ ਨੇ ਸ੍ਰੀਲੰਕਾ ਖ਼ਿਲਾਫ਼ ਇੱਕ ਹਾਰ ਮਗਰੋਂ ਜਿੱਤ ਦੀ ਹੈਟ੍ਰਿਕ ਲਗਾਈ ਹੈ, ਜਦੋਂਕਿ ਬੰਗਲਾਦੇਸ਼ ਨੇ ਮੇਜ਼ਬਾਨ ਦੇਸ਼ ’ਤੇ ਦੋ ਨਾਟਕੀ ਜਿੱਤਾਂ ਮਗਰੋਂ ਫਾਈਨਲ ਵਿੱਚ ਥਾਂ ਬਣਾਈ ਹੈ। ਇਸ ਲਈ ਟੂਰਨਾਮੈਂਟ ’ਤੇ ਕਬਜ਼ਾ ਕਰਨ ਲਈ ਦੋਵਾਂ ਟੀਮਾਂ ਵਿਚਾਲੇ ਦਿਲਚਸਪ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਇਹ ਫਾਈਨਲ ਮੈਚ ਜਿੱਤਣ ਮਗਰੋਂ ਭਾਰਤ ਦਾ ਪੰਜ ਸਾਲ ਮਗਰੋਂ ਕਿਸੇ ਛੋਟੇ ਰੂਪ ਵਾਲੀ ਤ੍ਰਿਕੋਣੀ ਲਡ਼ੀ ’ਤੇ ਕਬਜ਼ਾ ਹੋ ਜਾਵੇਗਾ। ਬੰਗਲਾਦੇਸ਼ ਨੇ ਬੀਤੀ ਰਾਤ ਖੇਡੇ ‘ਕਰੋ ਜਾਂ ਮਰੋ’ ਮੈਚ ਵਿੱਚ ਸ੍ਰੀਲੰਕਾ ਨੂੰ ਮਹਿਮੂਦੁੱਲਾਹ ਵੱਲੋਂ ਆਖ਼ਰੀ ਓਵਰ ਵਿੱਚ ਲਾਏ ਛੱਕੇ ਦੀ ਮਦਦ ਨਾਲ ਹਰਾਇਆ, ਜਿਸ ਕਾਰਨ ਉਸ ਦਾ ਕਾਫ਼ੀ ਆਤਮ ਵਿਸ਼ਵਾਸ ਵਧਿਆ ਹੈ। ਹਾਲਾਂਕਿ ਇਸ ਮੈਚ ਦੌਰਾਨ ਉਦੋਂ ਵਿਵਾਦ ਪੈਦਾ ਹੋ ਗਿਆ ਸੀ ਜਦੋਂ ਅੰਪਾਇਰ ਵੱਲੋਂ ਦੋ ਬਾਉਂਸਰ ਗੇਂਦਾਂ ਨੂੰ ਨੋ ਬਾਲ ਨਾ ਦੇਣ ’ਤੇ ਗੁੱਸੇ ਵਿੱਚ ਆਏ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਆਪਣੇ ਬੱਲੇਬਾਜ਼ਾਂ ਨੂੰ ਮੈਦਾਨ ਤੋਂ ਬਾਹਰ ਆਉਣ ਦਾ ਇਸ਼ਾਰਾ ਕੀਤਾ। ਭਾਰਤ ਦੀ ਆਸਟਰੇਲੀਆ ਜਾਂ ਪਾਕਿਸਤਾਨ ਨਾਲ ਜਿਸ ਤਰ੍ਹਾਂ ਵਿਰੋਧਤਾ ਰਹੀ ਹੈ, ਹਾਲਾਂਕਿ ਬੰਗਲਾਦੇਸ਼ ਨਾਲ ਵਿਰੋਧਤਾ ਦਾ ਕੋਈ ਇਤਿਹਾਸ ਨਹੀਂ ਹੈ। ਵਿਸ਼ਵ ਕੱਪ 2015 ਦੌਰਾਨ ਮੈਲਬਰਨ ਵਿੱਚ ਖੇਡੇ ਕੁਆਰਟਰ ਫਾਈਨਲ ਮਗਰੋਂ ਹਾਲਤ ਬਦਲ ਗਈ ਹੈ ਜਦੋਂ ਅੰਪਾਇਰਾਂ ਦੇ ਫ਼ੈਸਲੇ ਬੰਗਲਾਦੇਸ਼ ਖ਼ਿਲਾਫ਼ ਹੋਏ ਸਨ। ਇਸ ਵਿੱਚ ਰੋਹਿਤ ਸ਼ਰਮਾ ਦਾ ਫੁੱਲਟਾਸ ’ਤੇ ਲਿਆ ਕੈਚ ਵੀ ਸ਼ਾਮਲ ਸੀ ਜਿਸ ਨੂੰ ਅੰਪਾਇਰ ਨੇ ਨੋਬਾਲ ਕਿਹਾ ਸੀ। ਬੰਗਲਾਦੇਸ਼ ਉਦੋਂ ਤੋਂ ਭਾਰਤ ਖ਼ਾਰ ਖਾਂਦਾ ਹੈ। ਬੰਗਲਾਦੇਸ਼ੀ ਟੀਮ ਅਤੇ ਪ੍ਰਸ਼ੰਸਕ ਇਸ ਘਟਨਾ ਨੂੰ ਹੁਣ ਤਕ ਨਹੀਂ ਭੁੱਲੇ। ਇਸ ਤੋਂ ਬਾਅਦ ਇੱਕ ਹੋਰ ਮਾਮਲੇ ਵਿੱਚ ਬੰਗਲਾਦੇਸ਼ ਨੇ ਭਾਰਤੀ ਖਿਡਾਰੀਆਂ ਦੀਆਂ ਗ਼ਲਤ ਤਸਵੀਰਾਂ ਛਾਪੀਆਂ ਸਨ। ਬੰਗਲਾਦੇਸ਼ੀ ਟੀਮ ਵਿੱਚ ਕਾਫ਼ੀ ਜਜ਼ਬਾ ਹੈ, ਪਰ ਇਹ ਉਸ ਦੇ ਹੁਨਰ ਨਾਲ ਮੇਲ ਨਹੀਂ ਖਾਂਦਾ ਹਾਲਾਂਕਿ ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ ਅਤੇ ਮਹਿਮੂਦੁੱਲਾਹ ਬਾਰੇ ਅਜਿਹਾ ਨਹੀਂ ਕਿਹਾ ਜਾ ਸਕਦਾ। -ਪੀਟੀਆਈ
ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਨੂੰ ਜੁਰਮਾਨਾ
ਕੋਲੰਬੋ: ਸ੍ਰੀਲੰਕਾ ਖ਼ਿਲਾਫ਼ ਟੀ-20 ਮੈਚ ਵਿੱਚ ਅੰਪਾਇਰ ਦੇ ਫ਼ੈਸਲੇ ਦਾ ‘ਵਿਰੋਧ ਕਰਨ’ ਕਾਰਨ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ’ਤੇ ਅੱਜ ਮੈਚ ਫ਼ੀਸ ਦਾ 25 ਫ਼ੀਸਦੀ ਜੁਰਮਾਨਾ ਲਗਾਇਆ ਗਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੇ ਖਾਤੇ ਵਿੱਚ ਇੱਕ ਡੀਮੈਰਿਟ ਅੰਕ ਜੋਡ਼ ਦਿੱਤਾ ਹੈ। ਸ਼ੁਕਰਵਾਰ ਨੂੰ ਖੇਡੇ ਮੈਚ ਨਾਲ ਜੁਡ਼ੀ ਇੱਕ ਹੋਰ ਘਟਨਾ ਵਿੱਚ ਨੁਰੂਲ ਹਸਨ ’ਤੇ ਵੀ ਆਈਸੀਸੀ ਜ਼ਾਬਤੇ ਦੀ ਉਲੰਘਣਾ ਕਰਨ ਕਾਰਨ ਇੱਕ ਡੀਮੈਰਿਟ ਅੰਕ ਅਤੇ ਮੈਚ ਫ਼ੀਸ ਦਾ 25 ਫ਼ੀਸਦੀ ਜੁਰਮਾਨਾ ਲਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article