PUNJABMAILUSA.COM

ਟੀ-20 – ਬਮਰਾਹ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਦੀ ਰੁਮਾਂਚਕ ਜਿੱਤ

ਟੀ-20 – ਬਮਰਾਹ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਦੀ ਰੁਮਾਂਚਕ ਜਿੱਤ

ਟੀ-20 – ਬਮਰਾਹ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਦੀ ਰੁਮਾਂਚਕ ਜਿੱਤ
January 29
21:19 2017

CRICKET-IND-ENG
ਨਾਗਪੁਰ, 29 ਜਨਵਰੀ (ਪੰਜਾਬ ਮੇਲ)- ਨਾਗਪੁਰ ’ਚ ਖੇਡੇ ਗਏ ਟੀ-20 ਮੈਚਾਂ ਦੀ ਲੜੀ ਦੇ ਦੂਜੇ ਮੈਚ ਵਿੱਚ ਅੱਜ ਭਾਰਤ ਨੇ ਇੰਗਲੈਂਡ ਨੂੰ 5 ਦੌੜਾਂ ਨਾਲ ਹਰਾ ਕੇ ਲੜੀ ਵਿੱਚ 1-1 ਦੀ ਬਰਾਬਰੀ ਹਾਸਲ ਕਰ ਲਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ਦੇ ਨੁਕਸਾਨ ’ਤੇ 144 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਇੰਗਲੈਂਡ ਨਿਰਧਾਰਤ 20 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 139 ਦੌੜਾਂ ਬਣਾਈਆਂ।
ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਜੇਸਨ ਰੌਏ ਅਤੇ ਸੈਮ ਬਿਲਿੰਗਜ਼ ਜਲਦੀ ਹੀ ਆਊਟ ਹੋ ਗਏ। ਰੌਏ ਨੇ 11 ਗੇਂਦਾਂ ’ਚ 10 ਜਦਕਿ ਬਿਲਿੰਗਜ਼ ਨੇ 9 ਗੇਂਦਾਂ ’ਚ 12 ਦੌੜਾਂ ਬਣਾਈਆਂ। ਇਸ ਮਗਰੋਂ ਜੋਅ ਰੂਟ ਨੇ ਪਾਰੀ ਸੰਭਾਲੀ। ਉਸ ਨੇ 38 ਗੇਂਦਾਂ ’ਚ 38 ਦੌੜਾਂ ਬਣਾਈਆਂ। ਇਓਨ ਮੋਰਗਨ ਨੇ 23 ਗੇਂਦਾਂ ’ਚ 17 ਦੌੜਾਂ ਬਣਾਈਆਂ। ਬੇਨ ਸਟੋਕਸ ਨੇ ਵੀ 38 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਭਾਰਤ ਵੱਲੋਂ ਨਹਿਰਾ ਨੇ ਤਿੰਨ, ਬੁਮਰਾਹ ਨੇ ਦੋ ਤੇ ਮਿਸ਼ਰਾ ਨੇ ਇੱਕ ਵਿਕਟ ਹਾਸਲ ਕੀਤੀ।
ਇਸ ਤੋਂ ਪਹਿਲਾਂ ਭਾਰਤ ਨੇ ਲੋਕੇਸ਼ ਰਾਹੁਲ ਦੇ ਅਰਧ ਸੈਂਕੜੇ ਦੀ ਮਦਦ ਨਾਲ ਅੱਠ ਵਿਕਟਾਂ ’ਤੇ 144 ਦੌੜਾਂ ਬਣਾਈਆਂ। ਰਾਹੁਲ ਨੇ 47 ਗੇਂਦਾਂ ’ਚ ਛੇ ਚੌਕਿਆਂ ਤੇ ਦੋ ਛੱਕਿਆਂ ਦੀ ਮਦਦ ਨਾਲ 71 ਦੌੜਾਂ ਬਣਾਈਆਂ, ਪਰ ਉਸ ਤੋਂ ਇਲਾਵਾ ਮੇਜ਼ਬਾਨ ਟੀਮ ਦਾ ਕੋਈ ਹੋਰ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕਿਆ, ਜਿਸ ਕਾਰਨ ਭਾਰਤ ਕਦੀ ਵੀ ਵੱਡੇ ਸਕੋਰ ਵੱਲ ਵਧਦਾ ਦਿਖਾਈ ਨਹੀਂ ਦਿੱਤਾ।
ਮਨੀਸ਼ ਪਾਂਡੇ 30 ਦੌੜਾਂ ਬਣਾ ਕੇ ਭਾਰਤ ਵੱਲੋਂ ਦੂਜਾ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਰਿਹਾ। ਕ੍ਰਿਸ ਜੋਰਡਨ ਦੀ ਅਗਵਾਈ ਹੇਠ ਇੰਗਲੈਂਡ ਦੇ ਗੇਂਦਬਾਜ਼ਾਂ ਨੇ ਇੱਕ ਵਾਰ ਫਿਰ ਬਿਹਤਰੀਨ ਗੇਂਦਬਾਜ਼ੀ ਕਰਦਿਆਂ ਭਾਰਤ ਨੂੰ ਵੱਡੇ ਸਕੋਰ ਤੋਂ ਮਹਿਰੂਮ ਰੱਖਿਆ। ਜੋਰਡਨ ਨੇ 22 ਦੌੜਾਂ ਦੇ ਕੇ ਤਿੰਨ ਵਿਕਟਾਂ ਹਾਸਲ ਕੀਤੀਆਂ। ਆਫ ਸਪਿੰਨਰ ਮੋਈਨ ਅਲੀ ਨੇ ਉਸ ਦਾ ਚੰਗਾ ਸਾਥ ਦਿੰਦਿਆਂ ਪੰਜ ਓਵਰਾਂ ਵਿੱਚ ਸਿਰਫ਼ 20 ਦੌੜਾਂ ਦੇ ਕੇ ਇੱਕ ਵਿਕਟ ਹਾਸਲ ਕੀਤੀ। ਇੰਗਲੈਂਡ ਦੇ ਕਪਤਾਨ ਇਯੋਨ ਮੋਰਗਨ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ, ਜਿਸ ਮਗਰੋਂ ਭਾਰਤ ਦੀ ਸ਼ੁਰੂਆਤ ਚੰਗੀ ਨਹੀਂ ਰਹੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article