PUNJABMAILUSA.COM

ਟੀ-20 ਵਿਸ਼ਵ ਕੱਪ ਲਈ ਪਾਕਿ ਟੀਮ ਨੂੰ ਹਰੀ ਝੰਡੀ

ਟੀ-20 ਵਿਸ਼ਵ ਕੱਪ ਲਈ ਪਾਕਿ ਟੀਮ ਨੂੰ ਹਰੀ ਝੰਡੀ

ਟੀ-20 ਵਿਸ਼ਵ ਕੱਪ ਲਈ ਪਾਕਿ ਟੀਮ ਨੂੰ ਹਰੀ ਝੰਡੀ
February 25
21:04 2016

afridi
ਕਰਾਚੀ, 25 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਸਰਕਾਰ ਨੇ ਅੱਜ ਆਪਣੀ ਸੀਨੀਅਰ ਕ੍ਰਿਕਟ ਟੀਮ ਨੂੰ 8 ਮਾਰਚ ਤੋਂ ਭਾਰਤ ਵਿੱਚ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਸ਼ਮੂਲੀਅਤ ਦੀ ਇਜਾਜ਼ਤ ਦੇ ਦਿੱਤੀ, ਪਰ ਇਸ ਦੇ ਨਾਲ ਹੀ ਨਵਾਜ਼ ਸਰਕਾਰ ਨੇ ਕੌਮਾਂਤਰੀ ਕ੍ਰਿਕਟ ਕੌਂਸਲ(ਆਈਸੀਸੀ) ਨੂੰ ਟੀਮ ਦੀ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਕਰਨ ਲਈ ਕਿਹਾ ਹੈ। ਪਾਕਿ ਟੀਮ ਦੇ ਭਾਰਤ ਵਿੱਚ ਖੇਡੇ ਜਾਣ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੀਆਂ ਕਿਆਸ ਅਰਾਈਆਂ ਦਾ ਭੋਗ ਪਾਉਂਦਿਆਂ ਪਾਕਿਸਤਾਨ ਕ੍ਰਿਕਟ ਬੋਰਡ ਦੇ ਮੁਖੀ ਸ਼ਹਰਯਾਰ ਖ਼ਾਨ ਨੇ ਕਿਹਾ ਕਿ ਸਰਕਾਰ ਨੇ ਅੱਜ ਅੱਠ ਮਾਰਚ ਤੋਂ ਸ਼ੁਰੂ ਹੋ ਰਹੇ ਟੂਰਨਾਮੈਂਟ ਲਈ ਭਾਰਤ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸ਼ਹਰਯਾਰ ਨੇ ਇਸ ਫੈਸਲੇ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ੳੁਨ੍ਹਾਂ ਆੲੀਸੀਸੀ ਨੂੰ ਪਾਕਿ ਟੀਮ ਲਈ ਭਾਰਤ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਹੈ। ਯਾਦ ਰਹੇ ਕਿ ਪਾਕਿਸਤਾਨ ਦੇ ਟੂਰਨਾਮੈਂਟ ਤੋਂ ਨਾਂ ਵਾਪਸ ਲੈਣ ਦੀ ਸੂਰਤ ਵਿੱਚ ਉਸ ਨੂੰ ਆਈਸੀਸੀ ਨੂੰ ਭਾਰੀ ਜੁਰਮਾਨਾ ਤਾਰਨਾ ਪੈਣਾ ਸੀ। ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨੀ ਟੀਮ ਆਪਣਾ ਪਹਿਲਾ ਮੁਕਾਬਲਾ 16 ਮਾਰਚ ਨੂੰ ਕੁਆਲੀਫਾਇਰ ਟੀਮ ਖਿਲਾਫ਼ ਖੇਡੇਗੀ ਜਦੋਂਕਿ ਰਵਾਇਤੀ ਵਿਰੋਧੀ ਭਾਰਤ ਨਾਲ ਉਸ ਦਾ ਟਾਕਰਾ 19 ਮਾਰਚ ਨੂੰ ਧਰਮਸ਼ਾਲਾ ਵਿੱਚ ਹੋਵੇਗਾ।
ਗੌਰਤਲਬ ਹੈ ਕਿ ੲਿਸ ਤੋਂ ਪਹਿਲਾਂ ਬੀਸੀਸੀਆੲੀ ਦੇ ਸਕੱਤਰ ਅਨੁਰਾਗ ਠਾਕੁਰ ਨੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਸਮੇਤ ਹੋਰਨਾਂ ਟੀਮਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਸੀ। ਅਨੁਰਾਗ ਨੇ ਕਿਹਾ ਸੀ ਕਿ ਭਾਰਤ ਪਹਿਲਾਂ ਵੀ ਵਿਸ਼ਵ ਕੱਪ ਤੇ ਕੌਮਾਂਤਰੀ ਮੈਚਾਂ ਦੀ ਮੇਜ਼ਬਾਨੀ ਕਰ ਚੁੱਕਾ ਹੈ ਤੇ ਕਿਸੇ ਵੀ ਟੀਮ ਨੂੰ ੲਿਥੇ ਅਸੁਰੱਖਿਅਤ ਮਹਿਸੂਸ ਕਰਨ ਦੀ ਲੋਡ਼ ਨਹੀਂ। ਉਨ੍ਹਾਂ ਕਿਹਾ ਬੋਰਡ ਵਿਸ਼ਵ ਕੱਪ ਦੀ ਬਿਹਤਰੀਨ ਮੇਜ਼ਬਾਨੀ ਕਰੇਗਾ ਤੇ ਉਹ ਹਰ ਟੀਮ ਨੂੰ ਸੁਰੱਖਿਆ ਦੇਣ ਲਈ ਵਚਨਬੱਧ ਹਨ।
ਅਫ਼ਰੀਦੀ ਦੇ ਯੂ-ਟਰਨ ਤੋਂ ਪੀਸੀਬੀ ਹੈਰਾਨ
ਭਾਰਤ ਵਿੱਚ ਟੀ-20 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ ’ਤੇ ਮੁਡ਼ ਵਿਚਾਰ ਕਰਨ ਦੇ ਟੀ-20 ਟੀਮ ਦੇ ਕਪਤਾਨ ਸ਼ਾਹਿਦ ਅਫ਼ਰੀਦੀ ਦੇ ਫੈਸਲੇ ਤੋਂ ਪਾਕਿ ਕ੍ਰਿਕਟ ਬੋਰਡ ਤੇ ਚੋਣਕਾਰ ਹੈਰਾਨ ਹਨ। ਦੁਬਈ ਵਿੱਚ ਪਾਕਿਸਤਾਨ ਸੁਪਰ ਲੀਗ ਦੀ ਸਮਾਪਤੀ ਮੌਕੇ 36 ਸਾਲਾ ਅਫ਼ਰੀਦੀ ਨੇ ਕਿਹਾ ਕਿ ਉਸ ’ਤੇ ਪਰਿਵਾਰ, ਦੋਸਤਾਂ ਤੇ ਬਜ਼ੁਰਗਾਂ ਦਾ ਕਾਫੀ ਦਬਾਅ ਹੈ, ਜਿਨ੍ਹਾਂ ਦਾ ਮੰਨਣਾ ਹੈ ਕਿ ੳੁਸ ਵੱਲੋਂ ਟੀ-20 ਫਾਰਮੈੱਟ ਤੋਂ ਸੰਨਿਆਸ ਲੈਣ ਦਾ ਇਹ ਸਹੀ ਵੇਲਾ ਨਹੀਂ। ਉਂਜ ਇਹ ਪਹਿਲਾ ਮੌਕਾ ਨਹੀਂ ਜਦੋਂ ਅਫ਼ਰੀਦੀ ਨੇ ਸੰਨਿਆਸ ਦੇ ਮੁੱਦੇ ’ਤੇ ਯੂ-ਟਰਨ ਲਿਆ ਹੈ।
ਸਾਬਕਾ ਕ੍ਰਿਕਟਰਾਂ ਵੱਲੋਂ ਫ਼ੈਸਲੇ ਦਾ ਸਵਾਗਤ
ਪਾਕਿਸਤਾਨ ਦੇ ਸਾਬਕਾ ਕ੍ਰਿਕਟਰਾਂ ਨੇ ਵਿਸ਼ਵ ਕੱਪ ਟੀ-20 ਲਈ ਕੌਮੀ ਟੀਮ ਨੂੰ ਭਾਰਤ ਵਿੱਚ ਖੇਡਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸਾਬਕਾ ਖਿਡਾਰੀਆਂ ਮੁਤਾਬਕ ਇਸ ਨਾਲ ਦੋਵਾਂ ਮੁਲਕਾਂ ਦੇ ਸਬੰਧ ਸੁਧਾਰਨ ਵਿੱਚ ਮਦਦ ਮਿਲੇਗੀ। ਪਾਕਿ ਟੀਮ ਦੇ ਸਾਬਕਾ ਕਪਤਾਨ ਰਾਸ਼ਿਦ ਲਤੀਫ਼ ਨੇ ੲਿਸ ਫੈਸਲੇ ਨੂੰ ਭਾਰਤ ਪਾਕਿ ਸਬੰਧਾਂ ਦੀ ਦਿਸ਼ਾ ਵਿੱਚ ਸਕਾਰਾਤਮਕ ਕਦਮ ਦੱਸਿਆ ਹੈ। ਸਾਬਕਾ ਕਪਤਾਨ ਮੁਹੰਮਦ ਯੂਸਫ਼ ਨੇ ਆਸ ਜਤਾਈ ਕਿ ਹੁਣ ਭਾਰਤ ਸਰਕਾਰ ਤੇ ਬੋਰਡ ਵੀ ਸਕਾਰਾਤਮਕ ਰਵੱਈਆ ਅਖ਼ਤਿਆਰ ਕਰਨਗੇ। ਮੋਹਸਿਨ ਖ਼ਾਨ ਨੇ ਇਸ ਫ਼ੈਸਲੇ ਨੂੰ ਚੰਗਾ ਸੰਕੇਤ ਦੱਸਿਆ ਹੈ। ਸਾਬਕਾ ਟੈਸਟ ਸਪਿੰਨਰ ਦਾਨਿਸ਼ ਕਨੇਰੀਅਾ ਨੇ ਕਿਹਾ ਕਿ ਭਾਰਤੀ ਚੰਗੀ ਮਹਿਮਾਨਨਿਵਾਜ਼ੀ ਲੲੀ ਮਕਬੂਲ ਹਨ ਤੇ ਉਹ ਪਾਕਿਸਤਾਨੀ ਟੀਮ ਨੂੰ ਬਣਦਾ ਮਾਣ ਤਾਣ ਦੇਣਗੇ। ਸਾਬਕਾ ਕਪਤਾਨ ਤੇ ਕੁਮੈਂਟੇਟਰ ਰਮੀਜ਼ ਰਾਜਾ ਨੇ ਇਸ ਫੈਸਲੇ ਲਈ ਪੀਸੀਬੀ ਤੇ ਸਰਕਾਰ ਨੂੰ ਵਧਾਈ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article