ਟੂਲਕਿੱਟ ਮਾਮਲਾ: ਦਿਸ਼ਾ ਰਵੀ ਨੂੰ ਮਿਲੀ ਜ਼ਮਾਨਤ ਮਿਲੀ

68
Share

ਅਦਾਲਤ ਨੇ ਕਿਹਾ: ਦਿਸ਼ਾ ਤੇ ਖਾਲਿਸਤਾਨ ਸਮਰਥਕ ਜਥੇਬੰਦੀ ਵਿਚਾਲੇ ਸਿੱਧੇ ਤੌਰ ’ਤੇ ਕੋਈ ਸੰਬਧ ਨਹੀਂ
ਨਵੀਂ ਦਿੱਲੀ, 23 ਫਰਵਰੀ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਟੂਲਕਿੱਟ ਮਾਮਲੇ ’ਚ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਨੂੰ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਜ਼ਮਾਨਤ ਇਕ ਲੱਖ ਰੁਪਏ ਦੇ ਮੁਚੱਲਕੇ ’ਤੇ ਮਿਲੀ। ਦਿੱਲੀ ਪੁਲਿਸ ਨੇ ਉਸ ਦਾ ਚਾਰ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਉਸ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਦਿਸ਼ਾ ਰਵੀ ਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਵਿਚਾਲੇ ਸਿੱਧੇ ਤੌਰ ’ਤੇ ਕੋਈ ਸੰਬਧ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਟੂਲਕਿੱਟ ਮਾਮਲੇ ’ਚ ਦਿਸ਼ਾ ਅੱਜ ਦਿੱਲੀ ਪੁਲਿਸ ਸਾਈਬਰ ਸੈੱਲ ਦੇ ਦਫਤਰ ਪਹੁੰਚੀ। ਉਸ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ ‘‘ਟੂਲਕਿੱਟ ਗੂਗਲ ਡੌਕ’’ ਦੀ ਜਾਂਚ ਸਬੰਧੀ ਪੁੱਛ ਪੜਤਾਲ ਕੀਤੀ ਗਈ। ਕੁੱਝ ਘੰਟਿਆਂ ਦੀ ਪੁੱਛ ਪੜਤਾਲ ਬਾਅਦ ਉਸ ਨੂੰ ਪੁਲਿਸ ਉਥੋਂ ਲੈ ਗਈ।

Share