PUNJABMAILUSA.COM

ਟੈਕਸਾਸ ‘ਚ ਹੜ੍ਹ ਤੇ ਤੂਫ਼ਾਨ ਦਾ ਕਹਿਰ, 14 ਲੋਕਾਂ ਦੀ ਮੌਤ

ਟੈਕਸਾਸ ‘ਚ ਹੜ੍ਹ ਤੇ ਤੂਫ਼ਾਨ ਦਾ ਕਹਿਰ, 14 ਲੋਕਾਂ ਦੀ ਮੌਤ

ਟੈਕਸਾਸ ‘ਚ ਹੜ੍ਹ ਤੇ ਤੂਫ਼ਾਨ ਦਾ ਕਹਿਰ, 14 ਲੋਕਾਂ ਦੀ ਮੌਤ
May 01
10:17 2017

texas
ਟੈਕਸਾਸ, 1 ਮਈ (ਪੰਜਾਬ ਮੇਲ)- ਅਮਰੀਕਾ ਦੇ ਸਾਊਥ ਅਤੇ ਵੈਸਟ ਇਲਾਕੇ ਵਿਚ ਆਏ ਤੂਫਾਨ ਅਤੇ ਹੜ੍ਹ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਬਚਾਅ ਟੀਮਾਂ ਨੇ ਕਈ ਜਗ੍ਹਾ ‘ਤੇ ਘਰ ਘਰ ਜਾ ਕੇ ਰੈਸਕਿਊ ਆਪਰੇਸ਼ਨ ਚਲਾਇਆ।ਐਤਵਾਰ ਨੂੰ ਆਏ ਤੂਫਾਨ ਨੇ ਈਸਟ ਟੈਕਸਾਸ ਵਿਚ ਕਈ ਛੋਟੇ ਇਲਾਕਿਆਂ ਵਿਚ ਤਬਾਹੀ ਮਚਾਈ। ਇੱਥੇ 4 ਲੋਕਾਂ ਦੀ ਮੌਤ ਹੋ ਗਈ। ਅਰਕੰਸਾਸ ਵਿਚ ਤੇਜ਼ ਹਵਾਵਾਂ ਦੇ ਚਲਦਿਆਂ 3 ਦੀ ਮੌਤ ਹੋ ਗਈ। ਅਫ਼ਸਰਾਂ ਮੁਤਾਬਕ 2 ਲੋਕ ਲਾਪਤਾ ਹਨ। ਮਿਸੀਸਿਪੀ ਅਤੇ ਮਿਸੌਰੀ ਵਿਚ ਹਾਲਾਤ ਖਰਾਬ ਹਨ। ਇੱਥੇ ਹੜ੍ਹ ਦੇ ਚਲਦਿਆਂ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੈਸਟਰਨ ਕੰਸਾਸ ਦੇ ਇੰਟਰਸਟੇਟ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ ਇੱਥੇ 3-4 ਇੰਚ ਬਰਫ਼ਬਾਰੀ ਹੋਈ । ਅਰਕੰਸਾਸ ਵਿਚ ਰੈਸਕਿਊ ਆਪਰੇਸ਼ਨ ਵਿਚ ਕੰਮ ਕਰਨ ਦੌਰਾਨ ਇਕ ਫਾਇਰ ਬ੍ਰਿਗੇਡ ਵਲੰਟੀਅਰ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਟਵਿਟਰ ‘ਤੇ ਦੱਸਿਆ ਕਿ ਟੈਨੇਂਸੀ ਵਿਚ ਫੁੱਟਬਾਲ ਗੋਲਪੋਸਟ ਦਾ ਖੰਭਾ ਡਿੱਗਣ ਕਾਰਨ ਇਕ ਦੋ ਸਾਲ ਦੀ ਬੱਚੀ ਦੀ ਮੌਤ ਹੋ ਗਈ। ਹੜ੍ਹ ਵਿਚ ਫਸੇ ਲੋਕਾਂ ਨੂੰ ਕੱਢਣ ਦੇ ਲਈ ਬਚਾਅ ਕਰਮਚਾਰੀ ਤੇਜ਼ੀ ਨਾਲ ਰੈਸਕਿਊ ਆਪਰੇਸ਼ਨ ਚਲਾ ਰਹੇ ਹਨ। ਨਾਰਥ ਵੈਸਟ ਅਰਕੰਸਾਸ ਵਿਚ ਇਕ 18 ਮਹੀਨੇ ਦੀ ਬੱਚੀ ਅਤੇ 4 ਸਾਲ ਦੇ ਬੱਚੇ ਨੂੰ ਹੜ੍ਹ ਵਿਚੋਂ ਕੱਢਿਆ ਗਿਆ। ਇਸ ਤੋਂ ਇਲਾਵਾ ਪਾਣੀ ਵਿਚ ਰੁੜ੍ਹਦੇ ਹੋਏ ਦਸ ਸਾਲ ਦੇ ਬੱਚੇ ਨੂੰ ਵੀ ਬਚਾਇਆ ਗਿਆ। ਅਰਕੰਸਾਸ ਦੇ ਡੇਵਿਟ ਵਿਚ ਘਰ ‘ਤੇ ਦਰੱਖਤ ਡਿੱਗਣ ਨਾਲ 64 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ। ਬਚਾਅ ਵਿਚ ਜੁਟੀ ਟੀਮਾਂ ਘਰ ਘਰ ਜਾ ਕੇ ਹਾਲਾਤ ਦਾ ਜਾਇਜ਼ਾ ਲੈ ਰਹੀਆਂ ਹਨ। ਦਰੱਖਤਾਂ ਦੇ ਘਰਾਂ ਤੇ ਗੱਡੀਆਂ ‘ਤੇ ਡਿੱਗਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਂਟਨ ਦੀ ਮੇਅਰ ਮੁਤਾਬਕ ਤੂਫਾਨ ਤੋਂ ਬਾਅਦ ਨਜ਼ਾਰਾ ਦਿਲ ਦਹਿਲਾਉਣ ਵਾਲਾ ਹੈ। ਇਸ ਦੇ ਚਲਦੇ 56 ਕਿਲੋਮੀਟਰ ਦੇ ਹਾਈਵੇ ‘ਤੇ ਨੁਕਸਾਨ ਹੋਇਆ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article