PUNJABMAILUSA.COM

ਟੈਡ ਕਰੂਜ਼ ਨੂੰ ਅਮਰੀਕੀ ਰਾਸ਼ਟਰਪਤੀ ਚੋਣ ਲੜਨ ਦੀ ਮਿਲੀ ਆਗਿਆ

ਟੈਡ ਕਰੂਜ਼ ਨੂੰ ਅਮਰੀਕੀ ਰਾਸ਼ਟਰਪਤੀ ਚੋਣ ਲੜਨ ਦੀ ਮਿਲੀ ਆਗਿਆ

ਟੈਡ ਕਰੂਜ਼ ਨੂੰ ਅਮਰੀਕੀ ਰਾਸ਼ਟਰਪਤੀ ਚੋਣ ਲੜਨ ਦੀ ਮਿਲੀ ਆਗਿਆ
April 15
04:00 2016

t
ਕੈਨੇਡਾ ‘ਚ ਜਨਮੇ ਹਨ ਟੈਡ ਕਰੂਜ਼
ਨਿਊਯਾਰਕ, 14 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ‘ਚ ਜਨਮੇ ਟੈਡ ਕਰੂਜ਼ ਨੂੰ ਅਮਰੀਕੀ ਰਾਸ਼ਟਰਪਤੀ ਚੋਣ ਲੜਨ ਦੀ ਆਗਿਆ ਮਿਲ ਗਈ ਹੈ। ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਟਿਕਟ ਦੀ ਦੌੜ ਵਿਚ ਦੂਜੇ ਨੰਬਰ ਉੱਤੇ ਚੱਲ ਰਹੇ ਟੈਡ ਕਰੂਜ਼ ਕੈਨੇਡੀਅਨ ਨਾਗਰਿਕ ਹੋਣ ਦੇ ਬਾਵਜੂਦ ਅਮਰੀਕਾ ਦੇ ਨਾਗਰਿਕ ਹਨ, ਇਸ ਲਈ ਉਹ ਅਮਰੀਕੀ ਰਾਸ਼ਟਰਪਤੀ ਚੋਣ ਲੜ ਸਕਦੇ ਹਨ। ਨਿਊਜਰਸੀ ਦੀ ਅਦਾਲਤ ਦੇ ਜੱਜ ਜੈਫ ਮੇਸਿਨ ਨੇ 26 ਪੇਜ ਦੇ ਫੈਸਲੇ ਵਿਚ ਇਹ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਟੈੱਡ ਕਰੂਜ਼ ਨੂੰ ਅਮਰੀਕੀ ਰਾਸ਼ਟਰਪਤੀ ਚੋਣਾਂ ਲੜਨ ਲਈ ਸਿਧਾਂਤਕ ਮਨਜ਼ੂਰੀ ਮਿਲ ਗਈ ਹੈ। ਨਿਊਜਰਸੀ ਅਦਾਲਤ ਨੇ ਕਰੂਜ਼ ਨੂੰ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਨ ਲਈ ਹਰੀ ਝੰਡੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ ਸ਼ਾਮਲ ਟੈਡ ਕਰੂਜ਼ ਦਾ ਜਨਮ ਕੈਨੇਡਾ ਵਿਚ ਹੋਇਆ ਹੈ ਅਤੇ ਇਸ ਦੇ ਬਾਵਜੂਦ ਉਹ ਅਮਰੀਕਾ ਦੇ ‘ਜਨਮਜਾਤ ਨਾਗਰਿਕ’ ਹਨ। ਇੱਥੇ ਵਰਣਨਯੋਗ ਹੈ ਕਿ ਨਿਊਜਰਸੀ ਦੇ ਇਕ ਵਰਗ ਨੇ ਕਰੂਜ਼ ਦੇ ਰਾਸ਼ਟਰਪਤੀ ਬਣਨ ਦੀ ਯੋਗਤਾ ਉੱਤੇ ਸਵਾਲੀਆ ਨਿਸ਼ਾਨ ਲਾਇਆ ਸੀ। ਨਿਊਜਰਸੀ ਵਾਸੀਆਂ ਦਾ ਕਹਿਣਾ ਸੀ ਕਿ ਕਰੂਜ਼ ਦੀ ਮਾਂ ਅਮਰੀਕੀ ਅਤੇ ਉਸ ਦੇ ਪਿਤਾ ਕੈਨੇਡਾ ਨਾਲ ਸਬੰਧਤ ਹਨ ਅਤੇ ਉਸ ਦਾ ਜਨਮ ਕੈਨੇਡਾ ਵਿਚ ਹੋਇਆ ਸੀ, ਇਸ ਲਈ ਉਹ ਅਮਰੀਕੀ ਨਾਗਰਿਕ ਨਹੀਂ ਹਨ ਅਤੇ ਅਮਰੀਕਾ ਦਾ ਰਾਸ਼ਟਰਪਤੀ ਬਣਨ ਦੇ ਯੋਗ ਨਹੀਂ ਹਨ। ਸੱਤ ਜੂਨ ਨੂੰ ਨਿਊਜਰਸੀ ਵਿਚ ਵੋਟਾਂ ਹੋਣ ਜਾ ਰਹੀਆਂ ਹਨ। ਅਦਾਲਤ ਦਾ ਇਹ ਫੈਸਲਾ ਟੈਡ ਕਰੂਜ਼ ਲਈ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜੱਜ ਨੇ ਕਿਹਾ ਕਿ ਕਰੂਜ਼ ਦੀ ਮਾਂ ਅਮਰੀਕੀ ਹੈ, ਇਸ ਲਈ ਉਹ ਵੀ ਅਮਰੀਕਾ ਦਾ ਜਮਾਂਦਰੂ ਨਾਗਰਿਕ ਹੈ। ਟੈਡ ਵਿਰੁੱਧ ਇਕ ਪਟੀਸ਼ਨ ਪੇਨਸਿਲਵੇਨੀਆ ਵਿਚ ਵੀ ਰੱਦ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਕਰੂਜ਼ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਰਿਪਬਲਿਕਨ ਉਮੀਦਵਾਰੀ ਦੇ ਦਾਅਵੇਦਾਰ ਹਨ। ਡੋਨਾਲਡ ਟਰੰਪ ਤੋਂ ਬਾਅਦ ਉਹ ਦੂਜੇ ਨੰਬਰ ਉੁੱਤੇ ਚੱਲ ਰਹੇ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਡੋਨਾਲਡ ਟਰੰਪ ਨੂੰ ਪਛਾੜ ਕੇ ਰਿਪਬਲਿਕਨ ਉਮੀਦਵਾਰ ਬਣ ਕੇ ਸਕਦੇ ਹਨ ਅਤੇ ਅਮਰੀਕੀ ਰਾਸ਼ਟਰਪਤੀ ਚੋਣ ਵਿਚ ਡੈਮੋਕ੍ਰੇਟਿਕ ਉਮੀਦਵਾਰ ਨੂੰ ਸਖਤ ਟੱਕਰ ਦੇ ਸਕਦੇ ਹਨ। ਇੱਥੇ ਵਰਣਨਯੋਗ ਹੈ ਕਿ ਡੋਨਾਲਡ ਟਰੰਪ ਨੇ ਵੀ ਟੈਡ ਕਰੂਜ਼ ਦੀ ਨਾਗਰਿਕਤਾ ਉੱਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਕਰੂਜ਼ ਨੇ ਹਾਲੇ ਤੱਕ ਆਪਣੀ ਕੈਨੇਡੀਅਨ ਨਾਗਰਿਕਤਾ ਨਹੀਂ ਛੱਡੀ ਹੈ, ਜਦੋਂ ਉਹ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਖੜੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿਚ ਸ਼ਾਮਲ ਹੋਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article