PUNJABMAILUSA.COM

ਟੋਰਾਂਟੋ ‘ਚ ਹਵਾਈ ਜਹਾਜ਼ ਦੀ ਸੁਰੱਖਿਆ ਨੂੰ ਖ਼ਤਰੇ ‘ਚ ਪਾਉਣ ਵਾਲਾ ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ ‘ਚ ਹਵਾਈ ਜਹਾਜ਼ ਦੀ ਸੁਰੱਖਿਆ ਨੂੰ ਖ਼ਤਰੇ ‘ਚ ਪਾਉਣ ਵਾਲਾ ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ ‘ਚ ਹਵਾਈ ਜਹਾਜ਼ ਦੀ ਸੁਰੱਖਿਆ ਨੂੰ ਖ਼ਤਰੇ ‘ਚ ਪਾਉਣ ਵਾਲਾ ਪੰਜਾਬੀ ਗ੍ਰਿਫ਼ਤਾਰ
December 31
04:21 2015

toronto
ਟੋਰਾਂਟੋ, 30 ਦਸੰਬਰ (ਪੰਜਾਬ ਮੇਲ) ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਲਈ ਰਵਾਨਾ ਹੋਏ ਏਅਰ ਕੈਨੇਡਾ ਦੇ ਹਵਾਈ ਜਹਾਜ਼ ਨੂੰ ਬੁੱਧਵਾਰ ਸਵੇਰੇ ਉਸ ਸਮੇਂ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਉੱਤੇ ਵਾਪਸ ਪਰਤਣਾ ਪਿਆ, ਜਦੋਂ ਪੰਜਾਬੀ ਮੂਲ ਦੇ ਇਕ ਵਿਅਕਤੀ ਨੇ ਅਮਲੇ ਦੇ ਇਕ ਮੈਂਬਰ ਉੱਤੇ ਹਮਲਾ ਕਰ ਦਿੱਤਾ। ਪੀਲ ਪੁਲਿਸ ਨੇ ਇਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬੀ ਮੂਲ ਦੇ ਜਸਕਰਨ ਸਿੱਧੂ (47) ਨਾਂ ਦੇ ਮੁਸਾਫਿਰ ਦੇ ਅਪਰਾਧਕ ਰਵੱਈਏ ਦੇ ਚੱਲਦਿਆਂ ਏਅਰ ਕੈਨੇਡਾ ਦੇ ਹਵਾਈ ਜਹਾਜ਼ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 12.42 ਵਜੇ ਵਾਪਸ ਮੁੜਨਾ ਪਿਆ। ਪੁਲਿਸ ਨੇ ਦੱਸਿਆ ਕਿ ਹਾਲਾਂਕਿ ਜਹਾਜ਼ ਨਾਲ ਕੋਈ ਵੀ ਅਣਸੁਖਾਵੀ ਘਟਨਾ ਨਹੀਂ ਵਾਪਰੀ ਹੈ ਪਰ ਹਵਾਈ ਜਹਾਜ਼ ਦੇ ਕਰਮਚਾਰੀ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਮੈਡੀਕਲ ਮਦਦ ਮੁਹੱਈਆ ਕਰਵਾਈ ਗਈ ਹੈ। ਕਥਿਤ ਦੋਸ਼ੀ ਸਿੱਧੂ ਅਲਬਰਟਾ ਦਾ ਰਹਿਣ ਵਾਲਾ ਹੈ। ਉਸ ਵਿਰੁੱਧ ਅਮਲਾ ਮੈਂਬਰ ਨਾਲ ਦੁਰਵਿਵਹਾਰ, ਹਮਲਾ ਕਰਕੇ ਸਰੀਰਕ ਨੁਕਸਾਨ ਪਹੁੰਚਾਉਣ ਅਤੇ ਹਵਾਈ ਜਹਾਜ਼ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਨਾਲ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਇਹ ਹਵਾਈ ਜਹਾਜ਼ ਦੂਜੀ ਵਾਰ ਟੋਰਾਂਟੋ ਹਵਾਈ ਅੱਡੇ ਉੱਤੇ ਵਾਪਸ ਪਰਤਿਆ ਹੈ। ਜਹਾਜ਼ ਨੇ ਮੰਗਲਵਾਰ ਨੂੰ ਉਡਾਨ ਭਰਨੀ ਸੀ ਪਰ ਖਰਾਬ ਮੌਸਮ ਕਾਰਨ ਰਨਵੇ ਉੱਤੇ ਲੈ ਕੇ ਜਾਣ ਤੋਂ ਬਾਅਦ ਇਸ ਉਡਾਨ ਨੂੰ ਰੱਦ ਕਰ ਦਿੱਤਾ ਗਿਆ ਸੀ। ਸਿੱਧੂ ਨੂੰ ਓਨਟਾਰੀਓ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article