PUNJABMAILUSA.COM

ਟੋਲ ਪਲਾਜ਼ਾ ‘ਤੇ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਹੋਵੇਗਾ ਖਾਤਮਾ

ਟੋਲ ਪਲਾਜ਼ਾ ‘ਤੇ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਹੋਵੇਗਾ ਖਾਤਮਾ

ਟੋਲ ਪਲਾਜ਼ਾ ‘ਤੇ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਹੋਵੇਗਾ ਖਾਤਮਾ
May 31
16:22 2018

ਪੰਜਾਬ ਸਰਕਾਰ ਵੱਲੋਂ ਨਿਗਰਾਨੀ ਲਈ ਡ੍ਰੋਨ ਦੀ ਵਰਤੋਂ ਤੇ ਵਿਚਾਰ : ਵਿਜੈ ਇੰਦਰ ਸਿੰਗਲਾ
ਟੋਲ ਪਲਾਜ਼ਾ ਆਪਰੇਟਰਾਂ ਨੂੰ 30 ਦਿਨਾਂ ਵਿੱਚ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਕਿਹਾ
ਵਿਭਾਗ ਨੇ ਲਾਡੋਵਾਲ ਟੋਲ ਪਲਾਜ਼ਾ ਦੇ ਵਿਰੁੱਧ ਕਾਰਵਾਈ ਲਈ ਐਨ.ਐਚ.ਏ.ਆਈ. ਨੂੰ ਲਿਖਿਆ

ਚੰਡੀਗੜ੍ਹ, 31 ਮਈ (ਪੰਜਾਬ ਮੇਲ)- ਟੋਲ ਪਲਾਜ਼ਿਆਂ ‘ਤੇ ਲੋਕਾਂ ਨੂੰ ਪੇਸ਼ ਆਉਂਦਿਆਂ ਟਰੈਫਿਕ ਸਬੰਧੀ ਮੁਸ਼ਕਿਲਾਂ ਅਤੇ ਵਾਹਨਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਵੀਡੀਓ ਨਿਗਰਾਨੀ ਕਰਨ ਲਈ ਡ੍ਰੋਨ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਵੱਡੇ ਟੋਲ ਪਲਾਜ਼ਿਆਂ ‘ਤੇ ਵਾਹਨਾਂ ਦੇ ਭੀੜ-ਭੜੱਕੇ ਨੂੰ ਨਿਯੰਤਰਿਤ ਕਰਨ ਲਈ ਮੈਪਿੰਗ ਤਕਨੀਕ ਦਾ ਸਹਾਰਾ ਵੀ ਲਿਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਸਿੰਗਲਾ ਨੇ ਕਿਹਾ ਕਿ ਤਕਨੀਕੀ ਰੂਪ ਵਿੱਚ ਕਿਸੇ ਵੀ ਟੋਲ ਪਲਾਜ਼ਾ ਦੀ ਸਮਰੱਥਾ ਦਾ ਅਨੁਮਾਨ ਉੱਥੇ ਲੱਗਣ ਵਾਲੀ ਕਤਾਰ ਅਤੇ ਇੰਤਜ਼ਾਰ ਕਰਨ ਦੇ ਸਮੇਂ ਤੋਂ ਲਾਇਆ ਜਾਂਦਾ ਹੈ । ਕਈ ਵਾਰ ਜਦੋਂ ਵਾਹਨਾਂ ਦੀ ਗਿਣਤੀ ਬਹੁਤ ਵੱਧ ਜਾਂਦੀ ਹੈ ਤਾਂ ਇਸਦੇ ਕਾਰਨ ਵਧੀਆ ਸੜਕਾਂ ਹੋਣ ਦੇ ਬਾਵਜੂਦ ਵੀ ਟੋਲ ਪਲਾਜ਼ਿਆਂ ‘ਤੇ ਆਵਾਜਾਈ ਦੀ ਗਤੀ ਮੱਧਮ ਹੋ ਜਾਂਦੀ ਹੈ।

ਇਸ ਕਾਰਨ ਡ੍ਰੋਨ ਤਕਨੀਕ ਦੀ ਵਰਤੋਂ ਨਾਲ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਦੀ ਕੋਸ਼ਿਸ਼ ਕਰਨ ‘ਤੇ ਗੰਭੀਰ ਵਿਚਾਰ ਕੀਤਾ ਜਾ ਰਿਹਾ ਹੈ। ਇਸਦਾ ਮਕਸਦ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨਾ ਅਤੇ ਰਾਜ ਮਾਰਗਾਂ ‘ਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਕਰਨਾ ਹੈ।
ਟੋਲ ਪਲਾਜ਼ਿਆਂ ‘ਤੇ ਲੰਬੀਆਂ ਕਤਾਰਾਂ ਅਤੇ ਟੋਲ ਪਲਾਜ਼ਿਆਂ ਦੇ ਕਰਮਚਾਰੀਆਂ ਵੱਲੋਂ ਦੁਰ-ਵਿਹਾਰ ਸਬੰਧੀ ਸ਼ਿਕਾਇਤਾਂ ਦੇ ਸੁਝਾਅ ਲਈ ਸੂਬੇ ਦੇ ਟੋਲ ਪਲਾਜ਼ਾ ਆਪਰੇਟਰਾਂ ਅਤੇ ਕੌਮੀ ਰਾਜ ਮਾਰਗ ਅਥਾਰਟੀ ਦੇ ਅਧਿਕਾਰੀਆਂ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ ਸੀ । ਇਸ ਵਿੱਚ ਹਿੱਸਾ ਲੈਣ ਵਾਲੇ ਟੋਲ ਪਲਾਜ਼ਾ ਆਪਰੇਟਰ ਕੌਮੀ ਰਾਜ ਮਾਰਗਾਂ ‘ਤੇ 15 ਅਤੇ ਸੂਬੇ ਦੀਆਂ ਸੜਕਾਂ ‘ਤੇ 23 ਟੋਲ ਪਲਾਜ਼ਿਆਂ ਦਾ ਸੰਚਾਲਨ ਕਰਦੇ ਹਨ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਲੰਬੀਆਂ ਕਤਾਰਾਂ ਅਤੇ ਭੀੜ-ਭੜੱਕੇ ਦੇ ਕਾਰਨ ਟੋਲ ਪਲਾਜ਼ਿਆਂ ‘ਤੇ ਲੋਕਾਂ ਨੂੰ ਹੋਣ ਵਾਲੀ ਦੇਰੀ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਦੀ ਬਰਬਾਦੀ ‘ਤੇ ਚਿੰਤਾ ਜ਼ਾਹਿਰ ਕਰਦਿਆਂ ਸੂਬੇ ਦੇ ਟੋਲ ਪਲਾਜ਼ਾ ਆਪਰੇਟਰਾਂ ਨੂੰ 30 ਦਿਨਾਂ ਵਿੱਚ ਆਪਣੀਆਂ ਸੇਵਾਵਾਂ ਵਿੱਚ ਵਿਆਪਕ ਸੁਧਾਰ ਕਰਨ ਅਤੇ ਆਪਣੇ ਸਮਝੌਤੇ ਦੀਆਂ ਸ਼ਰਤਾਂ ਦੇ ਅਨੁਸਾਰ ਟੋਲ ਪਲਾਜ਼ਿਆਂ ‘ਤੇ ਸਮੁੱਚੀ ਜਨ-ਹਿਤਕਾਰੀ ਸਹੂਲਤਾਂ ਦੇਣ ਦਾ ਆਦੇਸ਼ ਦਿੱਤਾ ਜਿਸ ਵਿੱਚ ਸਾਰੀਆਂ ਸਹੂਲਤਾਵਾਂ ਨਾਲ ਲੈਸ ਐਂਬੂਲੈਂਸ, ਰਿਕਵਰੀ ਵੈਨ, ਪੀਣ ਦਾ ਪਾਣੀ, ਰੌਸ਼ਨੀ ਦੀ ਵਿਵਸਥਾ, ਦਿਸ਼ਾ ਸੂਚਕ ਬੋਰਡ ਅਤੇ ਪਖਾਨੇ ਦੀਆਂ ਸੁਵਿਧਾਵਾਂ ਸ਼ਾਮਿਲ ਹਨ।
ਇਸ ਦੌਰਾਨ ਟੋਲ ਪਲਾਜ਼ਾ ਕਰਮਚਾਰੀਆਂ ਦੇ ਨਿਮਰਤਾਪੂਰਵਕ ਵਿਵਹਾਰ, ਯਾਤਰੀਆਂ ਲਈ ਵਧੀਆ ਸਹੂਲਤਾਵਾਂ, ਜਿੱਥੋਂ ਤੱਕ ਸੰਭਵ ਹੋਵੇ ਹੋਰ ਲੇਨਾਂ ਦਾ ਨਿਰਮਾਣ, ਬੀ.ਓ.ਟੀਂ ਸੜਕਾਂ ਦਾ ਨਿਰੰਤਰ ਨਿਰਮਾਣ, ਪੌਦੇ ਲਗਾਉਣ ਤੋਂ ਇਲਾਵਾ ਕਈ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਲੁਧਿਆਣਾ ਦੇ ਨੇੜੇ ਐਨ.ਐੱਚ -1 ਲਾਡੋਵਾਲ ਟੋਲ ਪਲਾਜ਼ਾ ਦੇ ਸੰਚਾਲਨ ਲਈ ਉੱਤਰਦਾਈ ਮੈਸਰਜ਼ ਸੋਨਾ ਇੰਟਰਪ੍ਰਾਈਜਿਜ਼ ਦੇ ਨੁਮਾਇੰਦੇ ਦੀ ਮੀਟਿੰਗ ਵਿਚ ਗੈਰ-ਹਾਜ਼ਰੀ ਅਤੇ ਆਪਣੀਆਂ ਸੇਵਾਵਾਂ ਵਿੱਚ ਸੁਧਾਰ ਦੀਆਂ ਸ਼ਿਕਾਇਤਾਂ ‘ਤੇ ਵਿਭਾਗ ਨੇ ਟੋਲ ਪਲਾਜ਼ਾ ਆਪਰੇਟਰ ਦੇ ਖਿਲਾਫ਼ ਐਨ.ਐੱਚ.ਆਈ.ਏ. ਨੂੰ ਜ਼ਰੂਰੀ ਕਾਰਵਾਈ ਲਈ ਲਿਖਿਆ ਅਤੇ ਜਦੋਂ ਤੱਕ ਆਪਰੇਟਰ ਆਪਣੇ ਤਰੀਕਿਆਂ ਵਿੱਚ ਸੋਧ ਅਤੇ ਸੁਧਾਰਾਤਮਕ ਉਪਾਅ ਨਹੀਂ ਕਰਦਾ ਉਦੋਂ ਤੱਕ ਆਰਜ਼ੀ ਤੌਰ ਤੇ ਟੋਲ ਪਲਾਜ਼ਾ ਤੋਂ ਆਵਾਜਾਈ ਨੂੰ ਮੁਫ਼ਤ ਆਉਣ-ਜਾਣ ਦੀ ਮੰਗ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article