PUNJABMAILUSA.COM

ਟ੍ਰਾਈਸਿਟੀ ਪਲਾਨਿੰਗ ਬੋਰਡ ਸਥਾਪਤ ਕਰਨ ਬਾਰੇ ਖੱਟਰ ਦਾ ਸੁਝਾਅ ਮੁੱਖ ਮੰਤਰੀ ਵੱਲੋਂ ਰੱਦ

ਟ੍ਰਾਈਸਿਟੀ ਪਲਾਨਿੰਗ ਬੋਰਡ ਸਥਾਪਤ ਕਰਨ ਬਾਰੇ ਖੱਟਰ ਦਾ ਸੁਝਾਅ ਮੁੱਖ ਮੰਤਰੀ ਵੱਲੋਂ ਰੱਦ

ਟ੍ਰਾਈਸਿਟੀ ਪਲਾਨਿੰਗ ਬੋਰਡ ਸਥਾਪਤ ਕਰਨ ਬਾਰੇ ਖੱਟਰ ਦਾ ਸੁਝਾਅ ਮੁੱਖ ਮੰਤਰੀ ਵੱਲੋਂ ਰੱਦ
July 11
10:07 2018

-ਚੰਡੀਗੜ੍ਹ ਸਿਰਫ ਪੰਜਾਬ ਨਾਲ ਸਬੰਧਤ, ਹਰਿਆਣਾ ਨੂੰ ਨਵੀਂ ਰਾਜਧਾਨੀ ਮਿਲੇ
ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਵੱਲੋਂ ਚੰਡੀਗੜ੍ਹ ਅਤੇ ਨਾਲ ਲੱਗਦੇ ਸ਼ਹਿਰਾਂ ਪੰਚਕੂਲਾ ਤੇ ਮੋਹਾਲੀ ਲਈ ਟ੍ਰਾਈਸਿਟੀ ਯੋਜਨਬੰਦੀ ਬੋਰਡ ਸਥਾਪਤ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਚੰਡੀਗੜ੍ਹ ਯਕੀਨੀ ਤੌਰ ‘ਤੇ ਪੰਜਾਬ ਦਾ ਹਿੱਸਾ ਹੈ।
ਇਸ ਮੁੱਦੇ ‘ਤੇ ਮੁੱਖ ਮੰਤਰੀ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਸ਼੍ਰੀ ਖੱਟਰ ਦੇ ਪ੍ਰਸਤਾਵ ਨਾਲ ਸਹਿਮਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਮਾਮਲੇ ‘ਤੇ ਪੰਜਾਬ ਦੇ ਰਾਜਪਾਲ ਵੀ.ਪੀ.ਐੱਸ. ਬਦਨੌਰ ਨੇ ਵੀ ਇਹ ਕਹਿੰਦਿਆਂ ਹਮਾਇਤ ਕੀਤੀ ਕਿ ਤਿੰਨਾਂ ਸ਼ਹਿਰਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ‘ਤੇ ਪਹਿਲਾਂ ਹੀ ਤਾਲਮੇਲ ਹੁੰਦਾ ਰਹਿੰਦਾ ਹੈ।
ਮੁੱਖ ਮੰਤਰੀ ਨੇ ਇੱਥੇ ਇਕ ਸਮਾਗਮ ਵਿਚ ਸਵਾਲਾਂ ਦੇ ਜਵਾਬ ਦਿੰਦਿਆਂ ਇਹ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੀ ਬਦਨੌਰ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਐੱਮ.ਐੱਲ. ਖੱਟਰ, ਇੰਸਟੀਚਿਊਟ ਫਾਰ ਡਿਵੈਲਮੈਂਟ ਐਂਡ ਕਮਿਊਨੀਕੇਸ਼ਨ ਦੇ ਚੇਅਰਮੈਨ ਪ੍ਰਮੋਦ ਕੁਮਾਰ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੰਚ ਸਾਂਝਾ ਕੀਤਾ।
ਰਾਜਪਾਲ ਨੇ ਇਹ ਨੁਕਤਾ ਉਭਾਰਿਆ ਕਿ ਇਹ ਖਿੱਤਾ ਚੁਫੇਰਿਓਂ ਜ਼ਮੀਨ ਨਾਲ ਘਿਰਿਆ ਹੋਣ ਕਰਕੇ ਚੰਡੀਗੜ੍ਹ ਦਾ ਵਿਸਤਾਰ ਹੋਣ ਦੀ ਕੋਈ ਗੁਜਾਇਸ਼ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ, ਰਾਜਧਾਨੀ ਤੋਂ ਬਿਨਾਂ ਇਕੱਲਾ ਸੂਬਾ ਹੋਣ ਕਰਕੇ ਇਸ ਦਾ ਚੰਡੀਗੜ੍ਹ੍ਹ ‘ਤੇ ਇਤਿਹਾਸਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ‘ਚ ਵੱਖ-ਵੱਖ ਸਮੇਂ ਹੋਏ ਇਕਰਾਰਨਾਮਿਆਂ ਵਿਚ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਗਿਆ ਪਰ ਬਦਕਿਸਮਤੀ ਨਾਲ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ।
ਪੰਜਾਬ ਲਈ ਰਾਜਧਾਨੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਭਵ ਤੌਰ ‘ਤੇ ਵਿਸ਼ਵ ਵਿਚ ਪੰਜਾਬ ਹੀ ਇਕ ਅਜਿਹਾ ਸੂਬਾ ਹੈ, ਜਿਸ ਦੀ ਆਪਣੀ ਰਾਜਧਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਇਕ ਨਵਾਂ ਸੂਬਾ ਹੋਣ ਕਰਕੇ ਆਪਣੀ ਰਾਜਧਾਨੀ ਸਥਾਪਤ ਕਰਨ ਵਿਚ ਉਸ ਦੀ ਸਹਾਇਤਾ ਕੀਤੀ ਜਾਣੀ ਚਾਹੀਦੀ ਹੈ ਅਤੇ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਨੂੰ ਦੇ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੀ ਬਦਨੌਰ ਨੇ ਸਮੁੱਚੀ ਟ੍ਰਾਈਸਿਟੀ ਨੂੰ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਵਜੋਂ ਨੈਸ਼ਨਲ ਕੈਪੀਟਲ ਰੀਜ਼ਨ (ਐੱਨ.ਸੀ.ਆਰ.) ਵਾਂਗ ਗਰੇਟਰ ਚੰਡੀਗੜ੍ਹ ਮੈਟਰੋਪੋਲੀਟਨ ਰੀਜ਼ਨ ਬਣਾਉਣ ਦੇ ਸੁਝਾਅ ਨੂੰ ਵੀ ਰੱਦ ਕਰ ਦਿੱਤਾ। ਸ਼੍ਰੀ ਬਦਨੌਰ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਨੇ ਕਿਹਾ ਕਿ ਦੋਵਾਂ ਸੂਬਿਆਂ ਅਤੇ ਯੂ.ਟੀ. ਦਰਮਿਆਨ ਵੱਖ-ਵੱਖ ਮੁੱਦਿਆਂ ‘ਤੇ ਪਹਿਲਾਂ ਹੀ ਤਾਲਮੇਲ ਹੁੰਦਾ ਹੈ ਅਤੇ ਮੋਹਾਲੀ ਅਤੇ ਪੰਚਕੂਲਾ ਤੋਂ ਹੋਰ ਲੋਕਾਂ ਦੀ ਭਾਈਵਾਲੀ ਵਧਾ ਕੇ ਸਲਾਹਕਾਰੀ ਕੌਂਸਲ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੋਰ ਮੁੱਦੇ ਚੁੱਕਣ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਦਰਮਿਆਨ ਖੇਤਰੀ ਅਤੇ ਪਾਣੀਆਂ ਦੇ ਮੁੱਦੇ ਹੱਲ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਪਾਣੀਆਂ ਦਾ ਮੁੱਦਾ ਬਹੁਤ ਗੰਭੀਰ ਹੈ ਕਿਉਂ ਜੋ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਦੋਵਾਂ ਸੂਬਿਆਂ ਦੀ ਸਿਰਫ 40 ਫੀਸਦੀ ਜ਼ਮੀਨ ਹੋਣ ਦੇ ਬਾਵਜੂਦ ਵੱਧ ਪਾਣੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਦੀ ਵੰਡ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਵੰਡ ਨੇ ਪੰਜਾਬ ਦਾ ਬੇਹਿਸਾਬਾ ਨੁਕਸਾਨ ਕੀਤਾ ਹੈ, ਜਿਸ ਕਰਕੇ ਅੱਜ ਸੂਬਾ ਪਾਣੀ ਅਤੇ ਨਸ਼ਿਆਂ ਸਮੇਤ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਮਾਗਮ ਵਿਚ ਇਕ ਦਰਸ਼ਕ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਰੱਖੇ ਸੁਝਾਅ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਯੂਨੀਵਰਸਿਟੀ ਨੂੰ ਚਲਾਉਣ ਲਈ ਸ਼੍ਰੀ ਖੱਟਰ ਵੱਲੋਂ ਯੋਗਦਾਨ ਪਾਉਣ ਦੀ ਕੀਤੀ ਪੇਸ਼ਕਸ਼ ਵੀ ਠੁਕਰਾ ਦਿੱਤੀ। ਉਨ੍ਹਾਂ ਤਾਹਨਾ ਮਾਰਦਿਆਂ ਕਿਹਾ, ”ਪੰਜਾਬ ਦੇ ਹਿੱਸੇ ਕੀ ਰਹਿ ਜਾਵੇਗਾ।” ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੋਵਾਂ ਸੂਬਿਆਂ ਦਰਮਿਆਨ ਪਿਛਲੇ ਸਮੇਂ ਵਿਚ ਹੋਈ ਵਸੀਲਿਆਂ ਦੀ ਵੰਡ ਦਾ ਖਮਿਆਜ਼ਾ ਪਹਿਲਾਂ ਹੀ ਭੁਗਤਨਾ ਪਿਆ ਹੈ, ਜਿਸ ਕਰਕੇ ਹਰਿਆਣਾ ਨੂੰ ਹੋਰ ਸਰੋਤ ਨਹੀਂ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਚੰਡੀਗੜ੍ਹ ਯੂ.ਟੀ. ਵੱਲੋਂ ਪ੍ਰਸ਼ਾਸਨ ਵਿਚ ਪੰਜਾਬ ਦੀ 60 ਫੀਸਦੀ ਹਿੱਸੇਦਾਰੀ ਨੂੰ ਖੋਰਾ ਲਾ ਕੇ ਆਪਣਾ ਕਾਡਰ ਕਾਇਮ ਕਰਨ ਦਾ ਮੁੱਦਾ ਵੀ ਚੁੱਕਿਆ। ਇਸ ਸੰਦਰਭ ਵਿਚ ਰਾਜਪਾਲ ਨੇ ਚੰਡੀਗੜ੍ਹ ਵਿਚ ਮੁਲਾਜ਼ਮਾਂ ਦੇ ਆਡਿਟ ਕਰਨ ਦੇ ਹੁਕਮ ਦੇਣ ਦੀ ਪੇਸ਼ਕਸ਼ ਕੀਤੀ, ਤਾਂ ਕਿ ਪੰਜਾਬ ਤੇ ਹਰਿਆਣਾ ਦਰਮਿਆਨ 60:40 ਦੇ ਅਨੁਪਾਤ ਨੂੰ ਯਕੀਨੀ ਬਣਾਇਆ ਜਾ ਸਕੇ।
ਦੁੱਵਲੇ ਹਿੱਤ ਵਾਲੇ ਇਲਾਕਿਆਂ ਵਿਚ ਦੋਵਾਂ ਸੂਬਿਆਂ ਦਰਮਿਆਨ ਸਹਿਯੋਗ ਵਧਾਉਣ ਦੀ ਵਕਾਲਤ ਕਰਦਿਆਂ ਰਾਜਪਾਲ ਨੇ ਇਕ ਇੰਡੀਆ ਇੰਟਰਨੈਸ਼ਨਲ ਸੈਂਟਰ ਵਰਗਾ ਸੈਂਟਰ ਚੰਡੀਗੜ੍ਹ ਵਿਚ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਤੇ ਹਰਿਆਣਾ ਪਾਸੋਂ ਵੀ ਯੋਗਦਾਨ ਪਾਉਣ ਦੀ ਮੰਗ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article