ਜਨੇਵਾ, 1 ਜਨਵਰੀ (ਪੰਜਾਬ ਮੇਲ)- ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਨੇ ਕਰੋਨਾ ਵਾਇਰਸ ਤੋਂ ਬਚਾਅ ਲਈ ਫਾਈਜ਼ਰ-ਬਾਇਓਨਟੈੱਕ ਟੀਕੇ ਦੀ ਐਮਰਜੰਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਇਹ ਟੀਕੇ ਗਰੀਬ ਦੇਸ਼ਾਂ ਨੂੰ ਵੀ ਮੁਹੱਈਆ ਹੋ ਸਕਣਗੇ। ਹੁਣ ਤੱਕ ਇਹ ਟੀਕੇ ਸਿਰਫ ਯੂਰਪ ਅਤੇ ਉੱਤਰੀ ਅਮਰੀਕਾ ਵਿਚ ਉਪਲਬੱਧ ਸਨ।