PUNJABMAILUSA.COM

ਡਰੱਗ ਤਸਕਰਾਂ ਦੀ ਕਾਲੀ ਕਮਾਈ ਨੇ ਵਧਾਈਆਂ ਵੈਨਕੂਵਰ ‘ਚ ਘਰਾਂ ਦੀਆਂ ਕੀਮਤਾਂ

ਡਰੱਗ ਤਸਕਰਾਂ ਦੀ ਕਾਲੀ ਕਮਾਈ ਨੇ ਵਧਾਈਆਂ ਵੈਨਕੂਵਰ ‘ਚ ਘਰਾਂ ਦੀਆਂ ਕੀਮਤਾਂ

ਡਰੱਗ ਤਸਕਰਾਂ ਦੀ ਕਾਲੀ ਕਮਾਈ ਨੇ ਵਧਾਈਆਂ ਵੈਨਕੂਵਰ ‘ਚ ਘਰਾਂ ਦੀਆਂ ਕੀਮਤਾਂ
February 21
11:05 2018

ਵੈਨਕੂਵਰ, 21 ਫਰਵਰੀ (ਪੰਜਾਬ ਮੇਲ)-ਕੈਨੇਡਾ ਦੀ ਪ੍ਰਮੁੱਖ ਅਖ਼ਬਾਰ ‘ਚ ਛਪੀ ਤੱਥ ਖੋਜ ਰਿਪੋਰਟ ਨੇ ਬੀ.ਸੀ. ਵਿਚ ਘਰਾਂ ਦੀਆਂ ਕੀਮਤਾਂ ‘ਚ ਪਿਛਲੇ ਇੱਕ ਸਾਲ ‘ਚ ਆਏ ਵੱਡੇ ਉਛਾਲ ਦੇ ਕਾਰਨਾਂ ਦਾ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਇਹ ਸਾਰਾ ਕੁਝ ਨਸ਼ਾ ਤਸਕਰੀ ਦਾ ਪੈਸਾ ਮਨੀ ਲਾਂਡਰਿੰਗ ਕਰਕੇ ਘਰਾਂ ਤੇ ਖੇਤੀ ਜ਼ਮੀਨਾਂ ਦੀ ਖ਼ਰੀਦ ਕੀਤੇ ਜਾਣ ਕਾਰਨ ਹੋਇਆ ਹੈ। ਅਖ਼ਬਾਰ ਨੇ ਉਨ੍ਹਾਂ ਕਾਰਨਾਂ ਦਾ ਵੀ ਜ਼ਿਕਰ ਕੀਤਾ ਹੈ, ਜਿਸ ਕਾਰਨ ਸੂਬਾਈ ਤੇ ਸਥਾਨਕ ਸਰਕਾਰਾਂ (ਨਗਰ ਪ੍ਰੀਸ਼ਦਾਂ) ਨੇ ਇਸ ਗੱਲ ਨੂੰ ਨਜ਼ਰਅੰਦਾਜ਼ ਕੀਤਾ। ਜਾਣਕਾਰੀ ਅਨੁਸਾਰ ਨਸ਼ਾ ਤਸਕਰ ਕਾਲੀ ਕਮਾਈ ਨੂੰ ਚਿੱਟਾ ਕਰਨ ਲਈ ਕਾਨੂੰਨੀ ਮਾਹਰਾਂ ਤੇ ਪੈਸੇ ਦਾ ਲੈਣ-ਦੇਣ ਕਰਨ ਵਾਲੇ ਕੁਝ ਲੋਕਾਂ ਨੂੰ ਵੀ ਹਿੱਸੇਦਾਰ ਬਣਾ ਕੇ ਆਪਣਾ ਕੰਮ ਕਰ ਰਹੇ ਹਨ। ਬੇਸ਼ੱਕ ਰਿਪੋਰਟ ਵਿਚ ਨਸ਼ਾ ਤਸਕਰੀ ‘ਚ ਸਰਗਨੇ ਦੇ ਤੌਰ ‘ਤੇ ਵਿਸ਼ੇਸ਼ ਭਾਈਚਾਰੇ ਦਾ ਨਾਂ ਲੈਣ ਤੋਂ ਗੁਰੇਜ਼ ਕੀਤਾ ਗਿਆ ਹੈ, ਪਰ ਮਨੀ ਲਾਂਡਰਿੰਗ ਦੀ ਸੂਈ ਚੀਨੀ ਭਾਈਚਾਰੇ ‘ਤੇ ਸੇਧਿਤ ਹੈ। ਅਖ਼ਬਾਰ ਨੇ ਕੁਝ ਅਦਾਲਤੀ ਕੇਸਾਂ ਦੇ ਹਵਾਲਿਆਂ ਸਮੇਤ ਕੁਝ ਵੱਡੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਲਿਖਿਆ ਕਿ ਨਸ਼ਾ ਤਸਕਰੀ ਦੀ ਕਾਲੀ ਕਮਾਈ ਨੂੰ ਸੰਭਾਲਣ ਲਈ ਇਸ ਨੂੰ ਅਚੱਲ ਜਾਇਦਾਦਾਂ ‘ਚ ਨਿਵੇਸ਼ ਕਰਨਾ ਤਸਕਰਾਂ ਨੂੰ ਕਾਫ਼ੀ ਰਾਸ ਆਇਆ ਹੈ। ਜਾਣਕਾਰੀ ‘ਚ ਵੀ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਮਹਿੰਗਾਈ ਨਾਲ ਜੂਝ ਰਹੇ ਕਾਮਿਆਂ ਕੋਲ ਨਿਵੇਸ਼ ਦੀ ਗੁੰਜਾਇਸ਼ ਨਾ ਹੋਣ ਦੇ ਬਾਵਜੂਦ ਘਰਾਂ ਦੀਆਂ ਕੀਮਤਾਂ ਦੇ ਅਸਮਾਨੀ ਜਾਣ ਪਿੱਛੇ ਇਹੀ ਕਾਰਣ ਹਨ। ਬੀ.ਸੀ. ਦੇ ਕਾਨੂੰਨ ਮੰਤਰੀ ਨੇ ਡੇਵਿਡ ਐਬੀ ਨੇ ਅਖ਼ਬਾਰੀ ਖੁਲਾਸੇ ਤੋਂ ਬਾਅਦ ਕਿਹਾ ਕਿ ਮਾਮਲਾ ਕਾਫ਼ੀ ਚਿੰਤਾਜਨਕ ਹੈ। ਉਨ੍ਹਾਂ ਮੰਨਿਆ ਕਿ ਅਖ਼ਬਾਰੀ ਸਟੋਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਮਨੀ ਲਾਂਡਰਿੰਗ, ਨਸ਼ਾ ਤਸਕਰੀ ਤੇ ਹੋਰ ਅਪਰਾਧਾਂ ਦੇ ਖਾਤਮੇ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਹੈ। ਅਖ਼ਬਾਰ ਦੀ ਤੱਥ ਖੋਜ ਰਿਪੋਰਟ ‘ਚ ਇਹ ਖੁਲਾਸਾ ਵੀ ਕੀਤਾ ਗਿਆ ਹੈ ਕਿ ਨਸ਼ਾ ਤਸਕਰ ਕਾਲੀ ਕਮਾਈ, ਆਪਣੇ ਹੀ ਬਣਾਏ ਨਿੱਜੀ ਫਾਈਨੈਂਸਰਾਂ (ਸ਼ਾਹੂਕਾਰਾਂ) ਕੋਲ ਢੇਰੀ ਕਰਦੇ ਹਨ। ਉਹ ਸ਼ਾਹੂਕਾਰ ਅੱਗੋਂ ਲੋਕਾਂ ਨੂੰ ਘਰ ਦਿਵਾ ਕੇ ਆਪਣੇ ਨਾਂ ਰਹਿਣ ਲਈ ਕਰ ਲੈਂਦੇ ਹਨ। ਇੰਜ, ਨਸ਼ਾ ਤਸਕਰੀ ਦੀ ਕਾਲੀ ਕਮਾਈ ਚਿੱਟੀ ‘ਚ ਬਦਲ ਕੇ ਵਿਆਜ ਕਮਾਉਣ ਯੋਗ ਹੋ ਜਾਂਦੀ ਹੈ। ਅਖ਼ਬਾਰ ਨੇ ਹੋਰ ਵੱਡੇ ਖੁਲਾਸੇ ਕੀਤੇ ਹਨ, ਜਿਸ ਕਾਰਨ ਨਸ਼ਾ ਤਸਕਰਾਂ ਤੇ ਕਾਲੀ ਕਮਾਈ ਨੂੰ ਸਕਾਰਥ ਕਰਨ ਲਈ ਬਣੇ ਹਿੱਸੇਦਾਰਾਂ ‘ਚ ਹੜਕੰਪ ਮੱਚਿਆ ਹੋਇਆ ਹੈ। ਵਿਧਾਨ ਸਭਾ ਦਾ ਸੈਸ਼ਨ ਚੱਲਦਾ ਹੋਣ ਕਾਰਣ ਸਰਕਾਰੀ ਸਖ਼ਤੀ ਹੋਣ ਦੀਆਂ ਕਿਆਸ-ਅਰਾਈਆਂ ਵੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article