PUNJABMAILUSA.COM

ਡਰੱਗ ਤਸਕਰੀ ਮਾਮਲੇ ਵਿਚ ਭੋਲਾ ਸਮੇਤ 5 ਬਰੀ

ਡਰੱਗ ਤਸਕਰੀ ਮਾਮਲੇ ਵਿਚ ਭੋਲਾ ਸਮੇਤ 5 ਬਰੀ

ਡਰੱਗ ਤਸਕਰੀ ਮਾਮਲੇ ਵਿਚ ਭੋਲਾ ਸਮੇਤ 5 ਬਰੀ
August 11
21:05 2016

bhola
ਜਲੰਧਰ, 11 ਅਗਸਤ (ਪੰਜਾਬ ਮੇਲ)- ਨਸ਼ਿਆਂ ਦੇ ਧੰਦੇ ਵਿੱਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਲੈਣ ਵਾਲੇ ਜਗਦੀਸ਼ ਭੋਲਾ ਨੂੰ ਅੱਜ ਅਦਾਲਤ ਵੱਲੋਂ ਹੈਰੋਇਨ ਨਾਲ ਸਬੰਧਤ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਨਸ਼ੀਲੇ ਪਦਾਰਥਾਂ ਦੇ ਧੰਦੇ ਵਿੱਚ ਨਾਮਜ਼ਦ ਕੀਤੇ ਜਗਦੀਸ਼ ਭੋਲਾ ਸਮੇਤ 5 ਵਿਅਕਤੀਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ ਜਦਕਿ ਅਦਾਲਤ ਨੇ ਇਸ ਕੇਸ ਵਿੱਚ ਦੋ ਤਸਕਰਾਂ ਨੂੰ 12 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਥਾਣਾ ਲਾਂਬੜਾ ਦੀ ਪੁਲੀਸ ਵਲੋਂ 23 ਦਸੰਬਰ 2013 ਨੂੰ ਤਰਮੇਸ ਸਿੰਘ ਤੇ ਦਲਬੀਰ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਨ੍ਹਾਂ ਤੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਸੀ। ਇਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਦੇ ਬਿਆਨਾਂ ’ਤੇ ਡੀ.ਐੱਸ.ਪੀ ਜਗਦੀਸ਼ ਭੋਲਾ ਅਤੇ 4 ਹੋਰਨਾਂ ਖਿਲਾਫ ਕੇਸ ਦਰਜ ਕੀਤਾ ਸੀ।
ਅਦਾਲਤ ਨੇ ਜਗਦੀਸ਼ ਭੋਲਾ ਦੇ ਨਾਲ ਅਕਾਲੀ ਆਗੂ ਮਨਜਿੰਦਰ ਸਿੰਘ ਬਿੱਟੂ ਵਾਸੀ ਅੰਮ੍ਰਿਤਸਰ, ਕਾਰੋਬਾਰੀ ਜਗਜੀਤ ਸਿੰਘ ਚਾਹਲ ਵਾਸੀ ਬਾਬਾ ਬਕਾਲਾ, ਹੌਲਦਾਰ ਧਰਮਵੀਰ ਅਤੇ ਸੰਦੀਪ ਨੂੰ ਬਰੀ ਕੀਤਾ ਹੈ। ਧਰਮਵੀਰ ਪੁਲੀਸ ਸਟੇਸ਼ਨ ਰਾਮਬਾਗ ਵਿੱਚ ਤਾਇਨਾਤ ਸੀ ਜਦਕਿ ਸੰਦੀਪ ਯੂਨੀਵਰਸਿਟੀ ਵਿੱਚ ਜੂਡੋ ਕੋਚ ਸੀ। ਨਸ਼ੇ ਦੇ ਤਸਕਰ ਤਰਸੇਮ ਸਿੰਘ ਵਾਸੀ ਅੰਮ੍ਰਿਤਸਰ ਅਤੇ ਦਲਬੀਰ ਸਿੰਘ ਵਾਸੀ ਕਪੂਰਥਲਾ ਇਸ ਕੇਸ ਵਿੱਚ ਦੋਸ਼ੀ ਪਾਏ ਗਏ ਹਨ, ਜਿਨ੍ਹਾਂ ਨੂੰ ਅਦਾਲਤ ਨੇ 12 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਪੁਲੀਸ ਨੇ ਸਭ ਤੋਂ ਪਹਿਲਾਂ ਧਰਮਵੀਰ ਅਤੇ ਸੰਦੀਪ ਨੂੰ ਇਸ ਕੇਸ ਫੜਿਆ ਸੀ ਜੋ ਕਿ ਹੈਰੋਇਨ ਲੈਣ ਲਈ ਤਰਸੇਮ ਸਿੰਘ ਅਤੇ ਦਲਬੀਰ ਸਿੰਘ ਦੀ ਉਡੀਕ ਕਰ ਰਹੇ ਹਨ ਤੇ ਇਨ੍ਹਾਂ ਪਾਸੋਂ 70,000 ਰੁਪਏ ਵੀ ਬਰਾਮਦ ਹੋਏ ਸਨ। ਪੁਲੀਸ ਨੇ ਅਦਾਲਤ ਵਿੱਚ ਦੱਸਿਆ ਸੀ ਕਿ ਤਰਮੇਸ ਸਿੰਘ ਤੇ ਦਲਬੀਰ ਨੇ ਦੱਸਿਆ ਕਿ ਉਹ ਜਗਦੀਸ਼ ਭੋਲਾ ਤੋਂ ਨਸ਼ੇ ਦੀ ਖਰੀਦ ਕਰਦੇ ਸਨ ਤੇ ਇਸ ਸਬੰਧ ਵਿੱਚ ਭੋਲੇ ਨੇ ਪੁਲੀਸ ਦੇ ਸਾਹਮਣੇ ਮੰਨਿਆ ਸੀ ਕਿ ਉਸ ਨੇ ਨਸ਼ਾ ਵੇਚ ਕੇ ਗੋਆ, ਗੰਗਾਨਗਰ, ਦਿੱਲੀ ਅਤੇ ਹੋਰ ਥਾਵਾਂ ’ਤੇ ਜਾਇਦਾਦ ਬਣਾਈ ਹੈ। ਭੋਲੇ ਵੱਲੋਂ ਪੁਲੀਸ ਅੱਗੇ ਕੀਤੇ ਖੁਲਾਸੇ ਤੋਂ ਬਾਅਦ ਪੁਲੀਸ ਨੇ ਇਨ੍ਹਾਂ ਥਾਵਾਂ ’ਤੇ ਛਾਪੇ ਵੀ ਮਾਰੇ ਸਨ ਪਰ ਪੁਲੀਸ ਦੇ ਹੱਥ ਕੁੱਝ ਵੀ ਨਹੀਂ ਲੱਗਾ, ਜਿਸ ਕਾਰਨ ਅਦਾਲਤ ਨੇ ਭੋਲਾ ਅਤੇ 4 ਹੋਰ ਵਿਅਕਤੀਆਂ ਨੂੰ ਇਸ ਕੇਸ ਵਿੱਚ ਬਰੀ ਕਰ ਦਿੱਤਾ ਹੈ। ਇਸ ਸਬੰਧ ਵਿੱਚ ਪਹਿਲਵਾਨ ਜਗਦੀਸ਼ ਭੋਲਾ ਨੇ ਕਿਹਾ ਕਿ ਰਾਜ ਸਰਕਾਰ ਨੇ ਕਿਸੇ ਸਾਜ਼ਿਸ਼ ਕਾਰਨ ਉਸ ਉੱਤੇ ਨਸ਼ਿਆਂ ਦਾ ਝੂਠਾ ਕੇਸ ਦਰਜ ਕੀਤਾ ਸੀ ਜਦਕਿ ਉਸ ਤੋਂ ਕੋਈ ਵੀ ਚੀਜ਼ ਬਰਾਮਦ ਨਹੀਂ ਹੋਈ ਸੀ। ਜ਼ਿਕਰਯੋਗ ਹੈ ਕਿ ਭੋਲਾ ਵਲੋਂ ਇਸ ਕੇਸ ਵਿੱਚ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਿਆ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article