PUNJABMAILUSA.COM

ਡਾਇਮੰਡ ਕਲੱਬ ਆਫ ਕੈਲੀਫੋਰਨੀਆ ਵੱਲੋਂ ਛਣਕਾਟਾ-2016 ਕਾਮਯਾਬੀ ਨਾਲ ਕਰਵਾਇਆ ਗਿਆ

ਡਾਇਮੰਡ ਕਲੱਬ ਆਫ ਕੈਲੀਫੋਰਨੀਆ ਵੱਲੋਂ ਛਣਕਾਟਾ-2016 ਕਾਮਯਾਬੀ ਨਾਲ ਕਰਵਾਇਆ ਗਿਆ

ਡਾਇਮੰਡ ਕਲੱਬ ਆਫ ਕੈਲੀਫੋਰਨੀਆ ਵੱਲੋਂ ਛਣਕਾਟਾ-2016 ਕਾਮਯਾਬੀ ਨਾਲ ਕਰਵਾਇਆ ਗਿਆ
May 25
10:10 2016

3
ਸੈਕਰਾਮੈਂਟੋ, 25 ਮਈ (ਪੰਜਾਬ ਮੇਲ)- ਡਾਇਮੰਡ ਕਲੱਬ ਆਫ ਕੈਲੀਫੋਰਨੀਆ ਵੱਲੋਂ ਸਾਲਾਨਾ ਪੰਜਾਬੀ ਮੇਲਾ ਛਣਕਾਟਾ-2016 ਬੜੀ ਹੀ ਸਫਲਤਾ ਨਾਲ ਕਰਵਾਇਆ ਗਿਆ। ਐਲਕ ਗਰੋਵ ਪਾਰਕ ਵਿਚ ਕਰਵਾਏ ਗਏ ਇਸ ਮੇਲੇ ਵਿਚ ਇਸ ਵਾਰ ਦਰਸ਼ਕਾਂ ਦਾ ਰਿਕਾਰਡ ਤੋੜ ਇਕੱਠ ਹੋਇਆ। ਦੁਪਹਿਰ ਤੋਂ ਰਾਤ ਤੱਕ ਚੱਲੇ ਇਸ ਸੱਭਿਆਚਾਰਕ ਮੇਲੇ ਵਿਚ ਹਰ ਤਰ੍ਹਾਂ ਦੇ ਰੰਗ ਦੇਖਣ ਨੂੰ ਮਿਲੇ। ਇਸ ਮੇਲੇ ਦਾ ਉਦਘਾਟਨ ਚੂੜ ਸੰਘੇੜਾ ਅਤੇ ਹਰਜੀਤ ਸੰਘੇੜਾ ਵੱਲੋਂ ਕੀਤਾ ਗਿਆ। ਗਿੱਧੇ, ਭੰਗੜੇ, ਗੀਤ-ਸੰਗੀਤ ਤੋਂ ਇਲਾਵਾ ਹੋਰ ਵੀ ਵੱਖ-ਵੱਖ ਸੱਭਿਆਚਾਰਕ ਸਰਗਰਮੀਆਂ ਵੇਖਣ ਨੂੰ ਮਿਲੀਆਂ। ਇਨ੍ਹਾਂ ਕਲਾਕਾਰਾਂ ਵਿਚੋਂ ਬਹੁਤੇ ਕਲਾਕਾਰ ਅਮਰੀਕਾ ਜੰਮਪਲ ਸਨ। ਅਜਿਹੇ ਸਮਾਗਮਾਂ ਨਾਲ ਬੱਚਿਆਂ ਨੂੰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਮਿਲਦੀ ਹੈ। ਕਲੱਬ ਵੱਲੋਂ ਪੰਜਾਬੀਆਂ ਦੀ ਸ਼ਾਨ ਭੰਗੜਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਬਹੁਤ ਸਾਰੀਆਂ ਚੋਟੀ ਦੀਆਂ ਟੀਮਾਂ ਨੇ ਹਿੱਸਾ ਲਿਆ। ਡਾਇਮੰਡ ਕਲੱਬ ਵੱਲੋਂ ਸੱਭਿਆਚਾਰਕ ਸਮਾਗਮ ਦੇ ਨਾਲ-ਨਾਲ ਵਾਲੀਬਾਲ ਦੀ ਟੂਰਨਾਮੈਂਟ ਵੀ ਕਰਵਾਈ ਗਈ। ਟੂਰਨਾਮੈਂਟ ਦਾ ਉਦਘਾਟਨ ਨਛੱਤਰ ਸਿੰਘ ਗਰੇਵਾਲ ਵੱਲੋਂ ਕੀਤਾ ਗਿਆ। ਦੂਰੋਂ-ਨੇੜਿਓਂ ਆਣ ਕੇ ਬਹੁਤ ਸਾਰੀ ਟੀਮਾਂ ਨੇ ਇਸ ਵਿਚ ਹਿੱਸਾ ਲਿਆ। ਜੇਤੂਆਂ ਨੂੰ ਦਿਲਕਸ਼ ਇਨਾਮ ਦਿੱਤੇ ਗਏ। ਸ਼ਾਮ ਦੇ ਦੌਰ ਵਿਚ ਪੰਜਾਬੀ ਗਾਇਕ ਮਨਮੋਹਨ ਵਾਰਿਸ, ਕਮਲ ਹੀਰ ਅਤੇ ਸੰਗਤਾਰ ਨੇ ਖੂਬ ਰੌਣਕਾਂ ਲਾਈਆਂ। ਪ੍ਰੋਗਰਾਮ ਦੇ ਸ਼ੁਰੂ ਵਿਚ ਉਨ੍ਹਾਂ ਇਕੱਠਿਆਂ ਗੀਤ ਗਾਏ। ਫਿਰ ਵਾਰੋ-ਵਾਰੀ ਪੰਜਾਬੀ ਸੱਭਿਆਚਾਰਕ ਪੌਸ਼ਾਕਾਂ ਪਹਿਨ ਕੇ ਉਨ੍ਹਾਂ ਨੇ ਨਵੇਂ-ਪੁਰਾਣੇ ਗੀਤਾਂ ਦੀ ਛਹਿਬਰ ਲਾ ਦਿੱਤੀ। ਦਰਸ਼ਕਾਂ ਨੇ ਇਸਦਾ ਭਰਪੂਰ ਆਨੰਦ ਮਾਣਿਆ।
ਸਮੁੱਚੇ ਮੇਲੇ ਲਈ ਸਟੇਜ ਸਕੱਤਰ ਦੀ ਭੂਮਿਕਾ ਆਸ਼ਾ ਸ਼ਰਮਾ ਨੇ ਬਾਖੂਬੀ ਨਿਭਾਈ। ਹਰ ਕਲਾਕਾਰ ਨੂੰ ਉਨ੍ਹਾਂ ਬੜੇ ਹੀ ਸੁਚੱਜੇ ਢੰਗ ਨਾਲ ਸਟੇਜ ‘ਤੇ ਪੇਸ਼ ਕੀਤਾ। ਡਾਇਮੰਡ ਕਲੱਬ ਆਫ ਕੈਲੀਫੋਰਨੀਆ ਦੇ ਸਮੁੱਚੇ ਅਹੁਦੇਦਾਰ ਅਤੇ ਮੈਂਬਰ ਵਧਾਈ ਦੇ ਹੱਕਦਾਰ ਹਨ, ਜਿਨ੍ਹਾਂ ਦੀ ਬਦੌਲਤ ਨਵੀਂ ਪੀੜ੍ਹੀ ਪੰਜਾਬੀ ਸੱਭਿਆਚਾਰ ਨਾਲ ਜੁੜੀ ਰਹਿੰਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article