PUNJABMAILUSA.COM

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

 Breaking News

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ
July 17
10:17 2019

ਸੈਕਰਾਮੈਂਟੋ, 17 ਜੁਲਾਈ (ਪੰਜਾਬ ਮੇਲ)- ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਇਕ ਅਹਿਮ ਮੀਟਿੰਗ ਸਿਟੀ ਹਾਲ ਵਿਖੇ ਹੋਈ, ਜਿਸ ਵਿਚ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ, ਅਰਜੁਮੰਡ ਅਜ਼ੀਮੀ, ਜਿੰਕੀ ਡਾਲਰ, ਮਹਿੰਦਰ ਸਿੰਘ, ਜੈਸਿਕਾ ਕਾਰਟਰ, ਡਾ. ਅਸ਼ੋਕ ਸ਼ੰਕਰ, ਡਾ. ਭਾਵਿਨ ਪਾਰਿਖ, ਡਾ. ਰੇਅਮੰਡ ਹੈਸ, ਸਕਾਟ ਮੈਤਸੂਮੋਟੋ ਅਤੇ ਕ੍ਰਿਸਟੋਫਰ ਟੈਨ ਸ਼ਾਮਲ ਸਨ। ਮੀਟਿੰਗ ਦੌਰਾਨ ਚਾਇਨਾ ਦੇ ਇਕ ਸ਼ਹਿਰ ਗੁਆਂਗਜੋਊ ਨੂੰ ਐਲਕ ਗਰੋਵ ਨਾਲ ਸਿਸਟਰ ਸਿਟੀ ਬਣਾਉਣ ਦੀ ਤਜਵੀਜ਼ ਪੇਸ਼ ਕੀਤੀ ਗਈ ਅਤੇ ਇਸ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰੇ ਹੋਏ। ਗੁਆਂਗਜੋਊ ਦੇ ਗਵਰਨਰ ਜਲਦ ਹੀ ਐਲਕ ਗਰੋਵ ਆਣ ਕੇ ਇਸ ਕਮਿਸ਼ਨ ਨਾਲ ਮੁਲਾਕਾਤ ਕਰਨਗੇ ਅਤੇ ਆਉਣ ਵਾਲੇ ਸਮੇਂ ਵਿਚ ਦੋਵਾਂ ਸ਼ਹਿਰਾਂ ਦਰਮਿਆਨ ਆਦਾਨ-ਪ੍ਰਦਾਨ ਬਾਰੇ ਗੱਲਾਂਬਾਤਾਂ ਹੋਣਗੀਆਂ। ਮੀਟਿੰਗ ਦੌਰਾਨ ਅਗਲੇ ਮਹੀਨੇ 24 ਅਗਸਤ ਨੂੰ ਸਿਟੀ ਵੱਲੋਂ ਕਰਵਾਏ ਜਾਣ ਵਾਲੇ ਸਾਲਾਨਾ ਮਲਟੀਕਲਚਰਲ ਮੇਲੇ ਬਾਰੇ ਵਿਚਾਰਾਂ ਹੋਈਆਂ ਅਤੇ ਉਸ ਨੂੰ ਕਾਮਯਾਬ ਕਰਨ ਲਈ ਕਮਿਸ਼ਨਰਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੀਟਿੰਗ ਦੌਰਾਨ ਆਮ ਜਨਤਾ ਵੀ ਹਾਜ਼ਰ ਸੀ, ਜਿਨ੍ਹਾਂ ਨੇ ਕਮਿਸ਼ਨਰਾਂ ਸਾਹਮਣੇ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਨੂੰ ਐਲਕ ਗਰੋਵ ਸਿਟੀ ਵੱਲੋਂ ਡਾਇਵਰਸਿਟੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ