PUNJABMAILUSA.COM

ਡਾਕਾ: ਟਰੰਪ ਖਿ਼ਲਾਫ਼ 15 ਅਮਰੀਕੀ ਸੂਬਿਆਂ ਵੱਲੋਂ ਮੁਕੱਦਮਾ

ਡਾਕਾ: ਟਰੰਪ ਖਿ਼ਲਾਫ਼ 15 ਅਮਰੀਕੀ ਸੂਬਿਆਂ ਵੱਲੋਂ ਮੁਕੱਦਮਾ

ਡਾਕਾ: ਟਰੰਪ ਖਿ਼ਲਾਫ਼ 15 ਅਮਰੀਕੀ ਸੂਬਿਆਂ ਵੱਲੋਂ ਮੁਕੱਦਮਾ
September 07
21:53 2017

ਨਿਊਯਾਰਕ, 7 ਸਤੰਬਰ (ਪੰਜਾਬ ਮੇਲ)- ਨੌਜਵਾਨ ਇਮੀਗਰਾਂਟਾਂ ਨੂੰ ਅਮਰੀਕਾ ਤੋਂ ਬਾਹਰ ਕੱਢਣ ਦੇ ਅਮਰੀਕੀ ਸਦਰ ਡੋਨਲਡ ਟਰੰਪ ਦੇ ਫ਼ੈਸਲੇ ਖ਼ਿਲਾਫ਼ ਮੁਲਕ ਦੇ 15 ਸੂਬਿਆਂ ਅਤੇ ਕੋਲੰਬੀਆ ਜ਼ਿਲ੍ਹੇ ਨੇ ਮੁਕੱਦਮਾ ਦਾਇਰ ਕੀਤਾ ਹੈ। ਨਿਊਯਾਰਕ ਸੂਬੇ ਦੇ ਅਟਾਰਨੀ ਜਨਰਲ ਨੇ ਇਨ੍ਹਾਂ ਪਰਵਾਸੀਆਂ ਨੂੰ ‘ਅਮਰੀਕਾ ਲਈ ਬਹੁਤ ਵਧੀਆ’ ਕਰਾਰ ਦਿੱਤਾ ਹੈ।
ਸ੍ਰੀ ਟਰੰਪ ਨੇ ਅਮਰੀਕਾ ਵਿੱਚ ਬੱਚਿਆਂ ਵਜੋਂ ਗ਼ੈਰਕਾਨੂੰਨੀ ਢੰਗ ਲਿਆਂਦੇ ਗਏ ਜਾਂ ਆਪਣੇ ਮਾਪਿਆਂ ਨਾਲ ਪੁੱਜੇ ਪਰਵਾਸੀਆਂ ਨੂੰ ਕਾਰਵਾਈ ਤੋਂ ਛੋਟ ਦਿੰਦੇ ਪ੍ਰੋਗਰਾਮ ‘ਡੀਏਸੀਏ’ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਬਰੂਕਲਿਨ ਦੀ ਫੈਡਰਲ ਅਦਾਲਤ ਵਿੱਚ ਦਾਇਰ ਮੁਕੱਦਮੇ ਵਿੱਚ ਇਸ ਗ਼ੈਰਕਾਨੂੰਨੀ ਫ਼ੈਸਲੇ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਹ ਸ੍ਰੀ ਟਰੰਪ ਦੇ ‘ਪਹਿਲੇ ਐਲਾਨਾਂ ਦਾ ਸਿੱਟਾ ਹੈ… ਤਾਂ ਕਿ ਮੈਕਸੀਕਨ ਪਿਛੋਕੜ ਵਾਲੇ ਲੋਕਾਂ ਨੂੰ ਸਜ਼ਾ ਦਿੱਤੀ ਜਾ ਸਕੇ।’’ ਇਹ ਮੁਕੱਦਮਾ ਦਾਇਰ ਕਰਨ ਵਾਲੇ ਸਾਰੇ ਸੂਬੇ ਡੈਮੋਕ੍ਰੈਟਿਕ ਪਾਰਟੀ ਦੀ ਹਕੂਮਤ ਵਾਲੇ ਹਨ, ਜਿਥੇ ਅਜਿਹੇ ਪਰਵਾਸੀਆਂ ਦੀ ਗਿਣਤੀ ਹਜ਼ਾਰਾਂ ਤੋਂ ਲੱਖਾਂ ਤੱਕ ਵਿੱਚ ਹੈ।
ਨਿਊਯਾਰਕ ਦੇ ਅਟਾਰਨੀ ਜਨਰਲ ਐਰਿਕ ਟੀ. ਸ਼ਨਾਈਡਰਮੈਨ ਨੇ ਫ਼ੈਸਲੇ ਨੂੰ ‘ਜ਼ਾਲਮਾਨਾ, ਕਾਹਲੀ ਵਿੱਚ ਲਿਆ ਤੇ ਗ਼ੈਰਇਨਸਾਨੀ’ ਅਤੇ ਲਾਤੀਨੀ ਤੇ ਮੈਕਸੀਕਨ ਲੋਕਾਂ ਖ਼ਿਲਾਫ਼ ਸ੍ਰੀ ਟਰੰਪ ਦੀ ਨਿਜੀ ਕਿੜਬਾਜ਼ੀ ਦਾ ਸਿੱਟਾ ਕਰਾਰ ਦਿੱਤਾ ਹੈ। ਇਨ੍ਹਾਂ ਸੂਬਿਆਂ ਵਿੱਚ ਨਿਊਯਾਰਕ ਤੋਂ ਇਲਾਵਾ ਮੈਸਾਚਿਊਸੈਟਸ, ਵਾਸ਼ਿੰਗਟਨ, ਕਨੈਕਟੀਕਟ, ਡੈਲਾਵੇਅਰ, ਕੋਲੰਬੀਆ ਜ਼ਿਲ੍ਹਾ, ਹਵਾਈ, ਇਲੀਨੋਇਸ, ਨਿਊ ਮੈਕਸਿਕੋ, ਉਤਰੀ ਕੈਰੋਲਾਈਨਾ, ਇਓਵਾ, ਓਰੇਗੌਨ, ਪੈਨਸਿਲਵੇਨੀਆ, ਰੋਡ ਆਈਲੈਂਡ, ਵਰਮੌਂਟ ਤੇ ਵਰਜੀਨੀਆ ਸ਼ਾਮਲ ਹਨ।
ਭਾਰਤੀ ਮੂਲ ਦੇ ਕਾਨੂੰਨਸਾਜ਼ਾਂ ਵੱਲੋਂ ਵੀ ਨਿਖੇਧੀ
ਵਾਸ਼ਿੰਗਟਨ: ਭਾਰਤੀ-ਅਮਰੀਕੀ ਕਾਨੂੰਨਸਾਜ਼ਾਂ ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਮੁਲਕ ਵਿੱਚ ਬੱਚਿਆਂ ਵਜੋਂ ਆਏ ਪਰਵਾਸੀਆਂ ਨੂੰ ਮਿਲੀ ਹੋਈ ਛੋਟ ਖ਼ਤਮ ਕੀਤੇ ਜਾਣ ਦੇ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਪੰਜ ਭਾਰਤੀ ਮੂਲ ਦੇ ਕਾਨੂੰਨਸਾਜ਼ਾਂ ਨੇ ਇਸ ਸਬੰਧੀ ਜਾਰੀ ਆਪਣੇ ਵੱਖੋ-ਵੱਖਰੇ ਬਿਆਨਾਂ ਵਿੱਚ ਇਸ ਫ਼ੈਸਲੇ ਨੂੰ ‘ਘਾਤਕ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੇ ਸਿੱਟੇ ਬਹੁਤ ਮਾੜੇ ਨਿਕਲਣਗੇ। ਇਨ੍ਹਾਂ ਵਿੱਚ ਸੈਨੇਟਰ ਕਮਲਾ ਹੈਰਿਸ, ਪ੍ਰਤੀਨਿਧ ਸਭਾ ਮੈਂਬਰਾਨ ਪ੍ਰਮਿਲਾ ਜੈਪਾਲ, ਰਾਜਾ ਕ੍ਰਿਸ਼ਨਾਮੂਰਤੀ, ਡਾ. ਐਮੀ ਬੇਰਾ ਤੇ ਰੋ ਖੰਨਾ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article