PUNJABMAILUSA.COM

ਡਾਲਰ ਦਾ ਮੁੱਲ ਵਧਣ ਕਾਰਨ ਅਮਰੀਕਾ ‘ਚ ਰਹਿ ਰਹੇ ਭਾਰਤੀ ਹੋ ਰਹੇ ਨੇ ਪ੍ਰਭਾਵਿਤ

 Breaking News

ਡਾਲਰ ਦਾ ਮੁੱਲ ਵਧਣ ਕਾਰਨ ਅਮਰੀਕਾ ‘ਚ ਰਹਿ ਰਹੇ ਭਾਰਤੀ ਹੋ ਰਹੇ ਨੇ ਪ੍ਰਭਾਵਿਤ

ਡਾਲਰ ਦਾ ਮੁੱਲ ਵਧਣ ਕਾਰਨ  ਅਮਰੀਕਾ ‘ਚ ਰਹਿ ਰਹੇ ਭਾਰਤੀ ਹੋ ਰਹੇ ਨੇ ਪ੍ਰਭਾਵਿਤ
May 09
10:29 2018

ਸੈਕਰਾਮੈਂਟੋ, 9 ਮਈ (ਪੰਜਾਬ ਮੇਲ)-ਭਾਰਤ ਦੀ ਕਰੰਸੀ- ਰੁਪਈਆ, ਅਮਰੀਕੀ ਡਾਲਰ ਦੇ ਮੁਕਾਬਲੇ ਲਗਾਤਾਰ ਕਮਜ਼ੋਰ ਪੈਂਦੀ ਜਾ ਰਹੀ ਹੈ। ਡਾਲਰ ਦੀ ਕੀਮਤ 67 ਰੁਪਏ ਤੋਂ ਵਧ ਗਈ ਹੈ। 15 ਮਹੀਨਿਆਂ ਬਾਅਦ, ਰੁਪਏ ਦੇ ਮੁਕਾਬਲੇ ਡਾਲਰ ਏਨਾ ਮਜ਼ਬੂਤ ਹੋਇਆ ਹੈ। ਅਰਥ ਸ਼ਾਸਤਰੀ ਇਹ ਕਿਆਫ਼ੇ ਲਾਉਣ ਲੱਗੇ ਹਨ ਕਿ ਰੁਪਈਆ ਅਜੇ ਹੋਰ ਤਿਲਕੇਗਾ ਅਤੇ ਡਾਲਰ ਅਗਲੇ ਕੁਝ ਦਿਨਾਂ ਦੌਰਾਨ 70 ਰੁਪਏ ਦਾ ਹੋ ਜਾਵੇਗਾ। ਅਜਿਹੀ ਸੋਚ ਮਹਿਜ਼ ਅਨੁਮਾਨਾਂ ਜਾਂ ਖ਼ਦਸ਼ਿਆਂ ‘ਤੇ ਆਧਾਰਿਤ ਨਹੀਂ। ਇਸ ਦੇ ਕੁਝ ਨਿੱਗਰ ਆਧਾਰ ਮੌਜੂਦ ਹਨ। ਪਹਿਲਾ ਆਧਾਰ ਹੈ ਕੱਚੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਦਾ ਰੁਝਾਨ। ਦੂਜਾ, ਅਮਰੀਕੀ ਫੈੱਡ ਰਿਜ਼ਰਵ ਵੱਲੋਂ ਅਗਲੇ ਮਹੀਨੇ ਵਿਆਜ ਦਰਾਂ ਵਧਾਏ ਜਾਣ ਦੇ ਸੰਕੇਤ ਅਤੇ ਤੀਜਾ ਆਧਾਰ ਹੈ ਕੌਮਾਂਤਰੀ ਭੂਗੋਲਿਕ-ਸਿਆਸੀ ਸਥਿਤੀ ਵਿਚ ਹੋਰ ਨਿਘਾਰ ਆਉਣ ਵਾਲੀਆਂ ਸੰਭਾਵਨਾਵਾਂ। ਇਹ ਤਿੰਨੋਂ ਗੱਲਾਂ ਭਾਰਤੀ ਅਰਥਚਾਰੇ ਲਈ ਵੱਡੀ ਚੁਣੌਤੀ ਖੜ੍ਹੀ ਕਰ ਸਕਦੀਆਂ ਹਨ।
ਵੱਡੀ ਗਿਣਤੀ ਵਿਚ ਭਾਰਤੀ ਅਮਰੀਕਾ ਵਿਚ ਰਹਿ ਰਹੇ ਹਨ। ਬਹੁਤ ਘੱਟ ਲੋਕ ਅਜਿਹੇ ਹਨ, ਜੋ ਭਾਰਤ ਨੂੰ ਡਾਲਰ ਭੇਜਦੇ ਹਨ। ਅਮਰੀਕਾ ਵਿਚ ਰਹਿੰਦੇ ਭਾਰਤੀਆਂ ਨੂੰ ਡਾਲਰ ਮੁੱਲ ਵਧਣ ਦਾ ਫਾਇਦਾ ਉਨ੍ਹਾਂ ਲੋਕਾਂ ਨੂੰ ਹੈ, ਜਿਨ੍ਹਾਂ ਦਾ ਕੰਮ ਭਾਰਤ ਵਿਚ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਡਾਲਰ ਕਰੰਸੀ ਵਿਚ ਉਥੇ ਨਿਵੇਸ਼ ਕਰਨਾ ਹੈ। ਅਤੇ ਇਸ ਦੇ ਨਾਲ-ਨਾਲ ਉਨ੍ਹਾਂ ਲੋਕਾਂ ਨੂੰ ਵੀ ਇਸ ਦਾ ਫਾਇਦਾ ਮਿਲਦਾ ਹੈ, ਜਿਹੜੇ ਲੋਕ ਉਥੇ ਥੋੜ੍ਹੇ-ਬਹੁਤੇ ਪੈਸੇ ਭੇਜਦੇ ਹਨ। ਪਰ ਜਿਨ੍ਹਾਂ ਲੋਕਾਂ ਨੇ ਭਾਰਤ ਵਿਚ ਆਪਣੀਆਂ ਜਾਇਦਾਦਾਂ ਵੇਚ ਕੇ ਅਮਰੀਕਾ ਵਿਚ ਉਹ ਰਕਮ ਮੰਗਵਾਉਣੀ ਹੈ, ਉਨ੍ਹਾਂ ਲਈ ਇਸ ਵਕਤ ਇਹ ਘਾਟੇ ਦਾ ਸੌਦਾ ਹੈ। ਜਿਨ੍ਹਾਂ ਲੋਕਾਂ ਨੇ ਪਿਛਲੇ ਦਿਨਾਂ ਵਿਚ ਉਥੇ ਅਮਰੀਕੀ ਡਾਲਰਾਂ ਨਾਲ ਜਾਇਦਾਦਾਂ ਖਰੀਦੀਆਂ ਸਨ, ਉਨ੍ਹਾਂ ਨੂੰ ਹੁਣ ਘਾਟਾ ਸਹਿਣਾ ਪਏਗਾ। ਕਿਉਂਕਿ ਹੁਣ ਡਾਲਰ ਦਾ ਮੁੱਲ ਭਾਰਤੀ ਰੁਪਏ ਤੋਂ ਕਿਤੇ ਵਧ ਗਿਆ ਹੈ। ਇਸ ਦੇ ਨਾਲ-ਨਾਲ ਜਿਨ੍ਹਾਂ ਅਮਰੀਕੀਆਂ ਨੇ ਭਾਰਤ ਦੇ ਬੈਂਕਾਂ ਵਿਚ ਡਾਲਰ ਜਮ੍ਹਾਂ ਕਰਵਾਏ ਸਨ, ਉਨ੍ਹਾਂ ਨੂੰ ਵੀ ਹੁਣ ਡਾਲਰ ਦਾ ਮੁੱਲ ਵਧਣ ਕਾਰਨ ਘਾਟਾ ਪਿਆ ਹੈ। ਕਿਉਂਕਿ ਬੈਂਕਾਂ ਵਿਚ ਜਮ੍ਹਾਂ ਕਰਵਾਉਣ ਵੇਲੇ ਡਾਲਰ ਦਾ ਮੁੱਲ ਹੁਣ ਨਾਲੋਂ ਕਿਤੇ ਘੱਟ ਸੀ। ਜੇ ਉਹ ਪੈਸਾ ਵਾਪਸ ਅਮਰੀਕਾ ਲਿਆਇਆ ਜਾਂਦਾ ਹੈ, ਤਾਂ ਰਕਮ ਪਹਿਲਾਂ ਨਾਲੋਂ ਘੱਟ ਮਿਲੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article