PUNJABMAILUSA.COM

ਡਾ. ਐਮ ਐਸ ਰੰਧਾਵਾ ਯਾਦਗਾਰੀ ਕਲਾ ਤੇ ਸਾਹਿਤ ਮੇਲਾ

ਡਾ. ਐਮ ਐਸ ਰੰਧਾਵਾ ਯਾਦਗਾਰੀ ਕਲਾ ਤੇ ਸਾਹਿਤ ਮੇਲਾ

ਡਾ. ਐਮ ਐਸ ਰੰਧਾਵਾ ਯਾਦਗਾਰੀ ਕਲਾ ਤੇ ਸਾਹਿਤ ਮੇਲਾ
February 06
17:12 2018

ਪ੍ਰੋਫੈਸਰ ਬੀ ਐੱਨ ਗੋਸਵਾਮੀ ਦੀ ਭਾਰਤੀ ਚਿੱਤਰਕਲਾ ਬਾਬਤ ਪੇਸ਼ਕਾਰੀ ਨੇ ਕਲਾ ਪ੍ਰੇਮੀਆਂ ਦਾ ਮਨ ਮੋਹਿਆ
ਪ੍ਰੋਫੈਸਰ ਗੋਸਵਾਮੀ ਨੂੰ ਪੰਜਾਬ ਗੌਰਵ ਸਨਮਾਨ ਨਾਲ ਨਵਾਜ਼ਿਆ

ਚੰਡੀਗੜ੍ਹ, 6 ਫਰਵਰੀ (ਪੰਜਾਬ ਮੇਲ)-ਪੰਜਾਬ ਕਲਾ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਡਾ. ਐਮ ਐਸ ਰੰਧਾਵਾ ਯਾਦਗਾਰੀ ਕਲਾ ਅਤੇ ਸਾਹਿਤ ਮੇਲੇ 2018 (2 ਫਰਵਰੀ ਤੋਂ 8 ਫਰਵਰੀ ) ਦੌਰਾਨ ਅੱਜ ਪ੍ਰੋਫੈਸਰ ਬੀ ਐੱਨ ਗੋਸਵਾਮੀ ਦੁਆਰਾ ਡਾ. ਐਮ ਐਸ ਰੰਧਾਵਾ ਯਾਦਗਾਰੀ ਭਾਸ਼ਣ ਅਤੇ ਆਡੀਓ ਵਿਜ਼ੂਅਲ ਪੇਸ਼ਕਾਰੀ – ਭਾਰਤੀ ਚਿੱਤਰਕਲਾ ਵਿਚ ਸਮੇਂ ਦੇ ਪਹਿਲੂ : ਕਾਲ, ਸਮਯ, ਵਕਤ- ਦਿੱਤੀ ਗਈ ਜਿਸਨੇ ਕਲਾ ਪ੍ਰੇਮੀਆਂ ਦਾ ਮਨ ਮੋਹ ਲਿਆ। ਪੰਜਾਬ ਕਲਾ ਭਵਨ, ਸੈਕਟਰ 16 ਵਿਖੇ ਕਰਵਾਏ ਜਾ ਰਹੇ ਇਸ ਮੇਲੇ ਦੌਰਾਨ ਪ੍ਰੋਫੈਸਰ ਗੋਸਵਾਮੀ ਨੂੰ ਪੰਜਾਬ ਗੌਰਵ ਸਨਮਾਨ ਨਾਲ ਨਵਾਜ਼ਿਆ ਵੀ ਗਿਆ।
ਇਸ ਮੌਕੇ ਖਾਸ ਕਰਕੇ ਸਜਾਇਆ ਗਿਆ ਪੰਜਾਬ ਕਲਾ ਭਵਨ ਦਾ ਵੇਹੜਾ ਸਰੋਤਿਆਂ ਨਾਲ ਨੱਕੋ ਨੱਕ ਭਰਿਆ ਹੋਇਆ ਸੀ। ਸ੍ਰੀ ਗੋਸਵਾਮੀ ਦਾ ਭਾਸ਼ਣ ਮਿਨੀਏਚਰ ਚਿੱਤਰਾਂ ਦੀ ਪ੍ਰੋਜੇਕਸ਼ਨ ਨਾਲ ਹੋਰ ਵੀ ਪ੍ਰਭਾਵਸ਼ਾਲੀ ਰੰਗ ਅਖਤਿਆਰ ਕਰ ਗਿਆ ਅਤੇ ਕਲਾ ਪ੍ਰੇਮੀਆਂ ਨੇ ਇਸਦਾ ਖੂਬ ਆਨੰਦ ਮਾਣਿਆ। ਇਸ ਮੌਕੇ ਪ੍ਰੋ. ਗੋਸਵਾਮੀ ਨੇ ਪੁਰਾਤਨ ਸਮਿਆਂ ਦੇ ਭਾਰਤੀ ਚਿੱਤਰਕਾਰਾਂ ਦੀ ‘ਸਮੇਂ’ ਨੂੰ ਪ੍ਰਗਟ ਕਰਨ ਦੀ ਤਕਨੀਕ ਬਾਰੇ ਵੀ ਚਾਨਣਾ ਪਾਇਆ।
ਇਸ ਮੌਕੇ ‘ਤੇ ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਅਤੇ ÀÎੁੱਘੇ ਕਲਾਕਾਰ ਦੀਵਾਨ ਮੰਨਾ ਨੇ ਪ੍ਰੋਫੈਸਰ ਗੋਸਵਾਮੀ ਬਾਰੇ ਦੱਸਿਆ ਕਿ ਪਿਛਲੀ ਸਦੀ ਵਿਚ ਆਨੰਦ ਕੁਮਾਰਸਵਾਮੀ ਤੋਂ ਬਾਅਦ ਪ੍ਰੋਫੈਸਰ ਗੋਸਵਾਮੀ ਹੀ ਅਜਿਹੇ ਵਿਦਵਾਨ ਹਨ ਜਿਨ੍ਹਾਂ ਦੇ ਕਲਾ ਇਤਿਹਾਸ ਵਿਚ ਪਾਏ ਯੋਗਦਾਨ ਨੂੰ ਪੂਰੀ ਦੁਨੀਆਂ ਅੰਦਰ ਆਦਰ ਅਤੇ ਮਾਣ ਨਾਲ ਦੇਖਿਆ ਜਾਂਦਾ ਹੈ। ਸ੍ਰੀ ਗੋਸਵਾਮੀ ਨੇ ਭਾਰਤੀ ਕਲਾ ਦੀਆਂ ਬਾਰੀਕੀਆਂ ਬਾਰੇ ਵਿਸਥਾਰ ਨਾਲ ਲਿਖੇ ਆਪਣੇ ਲੇਖਾਂ ਰਾਹੀਂ ਭਾਰਤੀ ਕਲਾਕਾਰਾਂ ਦਾ ਰੁਤਬਾ ਪੂਰੇ ਸੰਸਾਰ ਵਿਚ ਉÎੱਚਾ ਕਰਵਾਇਆ ਹੈ ਅਤੇ ਉਨ੍ਹਾਂ ਦੀ ਵੱਖਰੀ ਪਹਿਚਾਣ ਬਣਾਉਣ ਵਿਚ ਮਦਦ ਕੀਤੀ ਹੈ।
ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ Àੁੱਘੇ ਕਵੀ ਡਾ. ਸੁਰਜੀਤ ਪਾਤਰ ਨੇ ਪ੍ਰੋਫੈਸਰ ਗੋਸਵਾਮੀ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਪੰਜਾਬ ਗੌਰਵ ਸਨਮਾਨ ਨਾਲ ਸਨਮਾਨਤ ਕੀਤਾ।
ਦੱਸਣਯੋਗ ਹੈ ਕਿ ਪ੍ਰੋਫੈਸਰ ਗੋਸਵਾਮੀ ਇਸ ਵੇਲੇ ਭਾਰਤ ਦੇ ਸਭ ਤੋਂ ਮਸ਼ਹੂਰ ਕਲਾ ਇਤਿਹਾਸਕਾਰ ਹਨ ਅਤੇ ਕਲਾ ਇਤਿਹਾਸ ਦੇ ਖੇਤਰ ਵਿਚ ਉਨ੍ਹਾਂ ਨੇ ਮੌਲਿਕ ਖੋਜ ਲਈ ਵਿਦਵਾਨਾਂ ਦੀਆਂ ਅਨੇਕਾਂ ਪੀੜ੍ਹੀਆਂ ਨੂੰ ਪ੍ਰਭਾਵਤ ਕੀਤਾ ਹੈ ਅਤੇ ਇਸ ਸਮੇਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕਲਾ ਇਤਿਹਾਸ ਦੇ ਪ੍ਰੋਫੈਸਰ ਐਮੀਰੇਟਸ ਵਜੋਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਨੂੰ ਪਦਮ ਸ਼੍ਰੀ , ਪਦਮ ਭੂਸ਼ਣ , ਟੈਗੋਰ ਨੈਸ਼ਨਲ ਫੈਲੋਸ਼ਿਪ ਅਤੇ ਹੋਰ ਅਨੇਕਾਂ ਸਨਮਾਨਾਂ ਨਾਲ ਨਵਾਜ਼ਿਆ ਜਾ ਚੁੱਕਿਆ ਹੈ। ਉਹ ਭਾਰਤੀ ਕਲਾ ਅਤੇ ਸੱਭਿਆਚਾਰ ਬਾਰੇ 25 ਤੋਂ ਵੱਧ ਕਿਤਾਬਾਂ ਰਚ ਚੁੱਕੇ ਹਨ।
ਇਸ ਮੌਕੇ ਰੰਗ ਮੰਚ ਦੀ ਨਿਰਦੇਸ਼ਕ ਨੀਲਮ ਮਾਨ ਸਿੰਘ ਚੌਧਰੀ ਤੋਂ ਇਲਾਵਾ ਕਲਾ, ਸਾਹਿਤ, ਸੰਗੀਤ, ਨਾਟਕ ਅਤੇ ਪ੍ਰਸ਼ਾਸਨ ਦੀਆਂ ਅਹਿਮ ਹਸਤੀਆਂ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article