PUNJABMAILUSA.COM

ਡਾ.ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ 24 ਸਾਲਾ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ

ਡਾ.ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ 24 ਸਾਲਾ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ

ਡਾ.ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ 24 ਸਾਲਾ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
June 14
17:37 2019

ਹੁਣ ਤੱਕ ਟਰੱਸਟ 117 ਬਦਨਸੀਬ ਨੌਜੁਆਨਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਤੱਕ ਪਹੁਚਾ ਚੁੱਕਾ- ਸੰਧੂ, ਘਈ
ਅੰਮ੍ਰਿਤਸਰ, 14 ਜੂਨ (ਪੰਜਾਬ ਮੇਲ)- ਰੋਜੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਪੁੱਜੇ 24 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ ਸੀ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਫਿਰੋਜਪੁਰ ਜ਼ਿਲ੍ਹੇ ਨਾਲ ਸੰਬੰਧਿਤ ਮ੍ਰਿਤਕ ਗੁਰਭੇਜ ਸਿੰਘ ਹਾਲੇ ਢਾਈ ਸਾਲ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ ‘ਚ ਸਮੋਈ ਤੇ ਬਜੁਰਗ ਮਾਂ-ਪਿਉ ਦੀ ਢਰਾਸ ਬਨਣ ਲਈ ਮਜਦੂਰੀ ਕਰਨ ਦੁਬਈ ਗਿਆ ਸੀ ਕਿ ਅਚਾਨਕ ਬੀਤੀ 29 ਮਈ ਨੂੰ ਪਤਾ ਲੱਗਾ ਕਿ ਉਸਦੀ ਮੌਤ ਹੋ ਗਈ ਹੈ।
14 ਮਈ ਨੂੰ ਹੋਈ ਮੌਤ 19 ਨੂੰ ਮਿਲਿਆ ਮ੍ਰਿਤਕ ਸਰੀਰ ਤੇ 29 ਮਈ ਨੂੰ ਹੋਈ ਸ਼ਨਾਖਤ
ਜਦ ਭਾਰਤ ਰਹਿੰਦੇ ਉਸਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਦੁਬਈ ਰਹਿੰਦੇ ਉਸਦੇ ਰਿਸ਼ਤੇਦਾਰਾਂ ਨੂੰ ਗੁਰਭੇਜ ਸਿੰਘ ਦੀ ਮੌਤ ਦੇ ਆਏ ਸੁਨੇਹੇ ਤੋਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਪਤਲੀ ਆਰਥਿਕ ਹਾਲਤ ਦਾ ਵਾਸਤਾ ਪਾਉਂਦਿਆਂ ਟਰੱਸਟ ਦੇ ਸਰਪ੍ਰਸਤ ਡਾ: ਓਬਰਾਏ ਨਾਲ ਸੰਪਰਕ ਕਰਕੇ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸਤੇ ਕਾਰਵਾਈ ਕਰਦਿਆਂ ਡਾ: ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।
ਰੁਜਗਾਰ ਦੀ ਭਾਲ ‘ਚ ਵਿਦੇਸ਼ ਗਏ ਨੌਜੁਆਨ ਦੇ ਮਾਪਿਆਂ ‘ਤੇ ਕਹਿਰ
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ, ਪਰਮਿੰਦਰ ਸਿੰਘ ਕੜਿਆਲ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੇ ਸਮੇਤ ਟਰੱਸਟ ਵਲੋਂ ਹੁਣ ਤੱਕ 117 ਬਦਨਸੀਬ ਨੌਜੁਆਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਨੌਜੁਆਨ ਦੇ ਮਾਸੜ ਬਲਵਿੰਦਰ ਸਿੰਘ ਨੇ ਜਿਥੇ ਦੱਸਿਆ ਕਿ ਗੁਰਭੇਜ ਸਿੰਘ ਦੀ ਮੌਤ 14 ਮਈ ਨੂੰ ਹੋ ਚੁੱਕੀ ਸੀ ਜਦਕਿ ਮ੍ਰਿਤਕ ਸਰੀਰ 19 ਮਈ ਨੂੰ ਮਿਲਿਆ ਅਤੇ ਉਸਦੀ ਸਨਾਖਤ 29 ਮਈ ਨੂੰ ਹੋਈ।
ਡਾ: ਓਬਰਾਏ ਵਲੋਂ ਕੀਤਾ ਪਰਉਪਕਾਰ ਹਮੇਸ਼ਾਂ ਯਾਦ ਰਹੇਗਾ- ਪੀੜ੍ਹਤ ਪਰਿਵਾਰ
ਇਸ ਸਮੇਂ ਬਲਵਿੰਦਰ ਸਿੰਘ ਤੋਂ ਇਲਾਵਾ ਮਾਮਾ ਭੁਪਿੰਦਰ ਸਿੰਘ, ਚਾਚਾ ਬਖਸੀਸ਼ ਸਿੰਘ, ਭਰਾ ਗੁਰਜੀਤ ਸਿੰਘ, ਦਲਜਿੰਦਰ ਸਿੰਘ, ਸਤਨਾਮ ਸਿੰਘ, ਜੀਜਾ ਸੁਖਵਿੰਦਰ ਸਿੰਘ ਤੇ ਅਮਰਬੀਰ ਸਿੰਘ ਆਦਿ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ। ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ: ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜਿੰਦਗੀ ਰਿਣੀ ਰਹੇਗਾ। ਇਥੇ ਇਹ ਵੀ ਜਿਕਰਯੋਗ ਹੈ ਕਿ ਮ੍ਰਿਤਕ ਗੁਰਭੇਜ ਸਿੰਘ ਦਾ ਸਰੀਰ ਬਹੁਤ ਦੇਰ ਦੂਰ ਦੁਰਾਡੇ ਰੇਤ ਵਿੱਚ ਪਿਆ ਰਹਿਣ ਕਾਰਨ ਪੂਰੀ ਤਰਾਂ ਖਰਾਬ ਹੋ ਚੁੱਕਾ ਹੈ ਤੇ ਵਾਰਿਸਾਂ ਅਨੁਸਾਰ ਉਸਦਾ ਸੰਸਕਾਰ ਬੰਦ ਬਕਸੇ ਸਮੇਤ ਹੀ ਕਰ ਦਿਤਾ ਜਾਵੇਗਾ ਜਦਕਿ ਉਸਦੇ ਪਰਿਵਾਰਿਕ ਮੈਂਬਰ ਕੇਵਲ ਉਸਦਾ ਮੂੰਹ ਬਕਸੇ ਤੇ ਲੱਗੇ ਸ਼ੀਸੇ ਰਾਹੀਂ ਹੀ ਦੇਖ ਸਕਣਗੇ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article