ਰਾਜਾਸਾਂਸੀ, 13 ਜੁਲਾਈ (ਪੰਜਾਬ ਮੇਲ)- ਕੋਰੋਨਾ ਵਾਇਰਸ ਦੇ ਕਹਿਰ ਕਾਰਨ ਦੁਬਈ ਵਿਖੇ ਆਪਣੇ ਕੰਮਾਂ ਕਾਜਾਂ ਤੋਂ ਆਤਰ ਹੋ ਚੁੱਕੇ ਪੰਜਾਬੀ ਨੌਜਵਾਨਾਂ ਨੂੰ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਆਪਣੇ ਨਿੱਜੀ ਖਰਚੇ ਰਾਹੀਂ ਉਨ੍ਹਾਂ ਦੇ ਘਰੋਂ ਘਰੀਂ ਪਹੁੰਚਾਉਣ ਲਈ ਕੀਤੀ ਗਈ ਨਿਵੇਕਲੀ ਪਹਿਲ ਕਦਮੀ ਤਹਿਤ ਅੱਜ ਦੂਜੀ ਸਾਲਮ (ਚਾਰਟਰਡ) ਉਡਾਣ 177 ਪੰਜਾਬੀਆਂ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਪਹੁੰਚੇਗੀ।