PUNJABMAILUSA.COM

ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਖਾੜੀ ਦੇਸ਼ਾਂ ਦੇ ਮੀਡੀਆ ਨੇ ਸੇਵੀਓਰ ਸਿੰਘ (Saviour Singh) ਦੇ ਨਾਂ ਨਾਲ ਨਿਵਾਜਿਆ

ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਖਾੜੀ ਦੇਸ਼ਾਂ ਦੇ ਮੀਡੀਆ ਨੇ ਸੇਵੀਓਰ ਸਿੰਘ (Saviour Singh) ਦੇ ਨਾਂ ਨਾਲ ਨਿਵਾਜਿਆ

ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਖਾੜੀ ਦੇਸ਼ਾਂ ਦੇ ਮੀਡੀਆ ਨੇ ਸੇਵੀਓਰ ਸਿੰਘ (Saviour Singh) ਦੇ ਨਾਂ ਨਾਲ ਨਿਵਾਜਿਆ
April 05
09:57 2017

16
ਪਟਿਆਲਾ, 5 ਅਪ੍ਰੈਲ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ.ਐੱਸ.ਪੀ. ਸਿੰਘ ਓਬਰਾਏ ਦਾ ਨਾਮ ਵਿਸ਼ਵ ਪ੍ਰਸਿੱਧ ਹੈ। ਜਿੱਥੇ ਉਨ੍ਹਾਂ ਦਾ ਨਾਮ 2011 ਵਿਚ ਉਨ੍ਹਾਂ 17 ਭਾਰਤੀਆਂ ਨੂੰ ਫਾਂਸੀ ਦੀ ਸਜ਼ਾ ਮਾਫ ਕਰਵਾਉਣ ਵਿਚ ਚਰਚਾ ‘ਚ ਆਇਆ ਸੀ, ਉਥੇ ਉਹ ਉਨ੍ਹਾਂ ਲੋਕਾਂ ਲਈ ਮਸੀਹਾ ਬਣ ਕੇ ਉਭਰੇ, ਜਿਨ੍ਹਾਂ ਦੀ ਫ਼ਾਂਸੀ ਦੀ ਸਜ਼ਾ ਉਨ੍ਹਾਂ ਨੇ ਆਪਣੇ ਵੱਲੋਂ ਰਕਮ ਦੇ ਕੇ ਮੁਆਫ ਕਰਵਾਈ। ਉਸ ਤੋਂ ਬਾਅਦ ਉਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਥਾਪਨਾ ਕਰਕੇ ਲੋੜਵੰਦਾਂ ਦੀ ਮਦਦ ਕਰ ਰਹੇ ਹਨ ।
ਅੱਜਕੱਲ੍ਹ ਡਾ. ਓਬਰਾਏ ਦਾ ਨਾਮ ਮੁੜ ਚਰਚਾ ਵਿਚ ਹੈ ਕਿਉਂਕਿ ਉਨ੍ਹਾਂ ਵਲੋਂ 22 ਮਾਰਚ ਨੂੰ ਆਬੂਧਾਬੀ ਦੀ ਅਲ ਐਨ ਅਦਾਲਤ ‘ਚ 10 ਪੰਜਾਬੀ ਨੌਜਵਾਨਾਂ ਨੂੰ ਇੱਕ ਵਾਰ ਫਿਰ 2 ਲੱਖ ਦਿਰਾਹਮ ਦੇ ਕੇ ਫਾਂਸੀ ਦੀ ਸਜ਼ਾ ਤੋਂ ਬਚਾਇਆ ਗਿਆ ਹੈ।
ਡਾ. ਓਬਰਾਏ ਜਿੱਥੇ ਇਨ੍ਹਾਂ 10 ਪੰਜਾਬੀ ਪਰਿਵਾਰਾਂ ਲਈ ਮਸੀਹਾ ਬਣ ਕੇ ਉਬਰੇ ਹਨ, ਉਥੇ ਡਾ. ਓਬਰਾਏ ਦੇ ਇਸ ਕੰਮ ਦੀ ਚਾਰ-ਚੁਫੇਰੇ ਸ਼ਲਾਘਾ ਵੀ ਹੀ ਰਹੀ ਹੈ। ਜਦੋਂ ਅਲ ਐਨ ਦੀ ਅਦਾਲਤ ਵਲੋਂ ਪੇਸ਼ਾਵਰ ਦੇ ਮੋਹੰਮਦ ਰਿਆਜ਼ ਦਾ ਮੁਆਫੀਨਾਮਾ ਸਵੀਕਾਰ ਕਰ ਲਿਆ ਅਤੇ ਡਾ. ਓਬਰਾਏ ਨੂੰ ਮੁਆਫੀ ਦੀ ਰਕਮ (ਬਲੱਡ ਮਨੀ) ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ। ਉਸ ਦਿਨ ਤੋਂ ਭਾਰਤੀ ਅਤੇ ਅੰਤਰਰਾਸ਼ਟਰੀ ਮੀਡੀਆ ਵਿਚ ਡਾ. ਓਬਰਾਏ ਸੰਬੰਧੀ ਇਹ ਖ਼ਬਰ ਪ੍ਰਮੁੱਖਤਾ ‘ਚ ਨਸ਼ਰ ਹੋਣ ਲੱਗੀ।
ਜਿੱਥੇ ਮੀਡੀਆ ਵਲੋਂ ਡਾ. ਓਬਰਾਏ ਨੂੰ ਮਸੀਹਾ ਦਾ ਖਿਤਾਬ ਦਿੱਤਾ ਜਾਣ ਲੱਗਾ, ਉਥੇ ਦੁਬਈ ਤੋਂ ਪ੍ਰਕਾਸ਼ਿਤ ਗਲਫ਼ ਨਿਊਜ਼ ਵਿਚ ਡਾ. ਓਬਰਾਏ ਨੂੰ ਸੇਵੀਓਰ ਸਿੰਘ (Saviour Singh) ਦੇ ਨਾਮ ਨਾਲ ਨਿਵਾਜਿਆ ਗਿਆ।
ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਗਲਫ਼ ਨਿਊਜ਼ ਵਲੋਂ ਸੇਵੀਓਰ ਸਿੰਘ (Saviour Singh) ਦੇ ਨਾਮ ਨਾਲ ਅਲੰਕ੍ਰਿਤ ਕਰਨ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਵਿਭਾਗ ਦੇ ਮੁੱਖੀ ਡਾ. ਹਰਜਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਡਾ. ਓਬਰਾਏ ਵਲੋਂ ਗੁਰੂਆਂ ਵਲੋਂ ਦੱਸੇ ਗਏ ਮਾਰਗ ‘ਤੇ ਚਲਦੇ ਹੋਏ ਮਜ਼ੂਲਮਾਂ ਦੀ ਮਦਦ ਕਰਨਾ ਅਤੇ ਮੁਸ਼ਕਿਲ ਵਿਚ ਫਸੇ ਹੋਏ ਲੋਕਾਂ ਦੀ ਜਾਨ ਬਚਾਉਣਾ ਆਪਣੇ ਆਪ ਵਿਚ ਹੀ ਇੱਕ ਬਹੁਤ ਵੱਡਾ ਕੰਮ ਹੈ।
ਉਨ੍ਹਾਂ ਕਿਹਾ ਕਿ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਹੁਣ ਤੱਕ 88 ਵਿਅਕਤੀਆਂ ਨੂੰ ਬਲੱਡ ਮਨੀ ਦੀ ਰਕਮ ਦੇ ਕੇ ਛੁਡਾਇਆ ਜਾ ਚੁੱਕਾ ਹੈ ਅਤੇ ਗਲਫ਼ ਨਿਊਜ਼ ਵਲੋਂ ਡਾ. ਓਬਰਾਏ ਨੂੰ ਸੇਵੀਓਰ ਸਿੰਘ (Saviour Singh) ਦੇ ਨਾਮ ਨਾਲ ਕਿਹਾ ਜਾਣਾ ਬਹੁਤ ਹੀ ਢੁੱਕਵਾਂ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article