PUNJABMAILUSA.COM

ਡਾ: ਓਬਰਾਏ ਵੱਲੋਂ ਅੰਮ੍ਰਿਤਸਰ ਜੇਲ੍ਹ ‘ਚ ਆਟਾ ਗੁੰਨਣ ਵਾਲੀ ਮਸ਼ੀਨ ਤੇ ਮੈਡੀਕਲ ਲੈਬੌਰਟਰੀ ਦਾ ਉਦਘਾਟਨ

ਡਾ: ਓਬਰਾਏ ਵੱਲੋਂ ਅੰਮ੍ਰਿਤਸਰ ਜੇਲ੍ਹ ‘ਚ ਆਟਾ ਗੁੰਨਣ ਵਾਲੀ ਮਸ਼ੀਨ ਤੇ ਮੈਡੀਕਲ ਲੈਬੌਰਟਰੀ ਦਾ ਉਦਘਾਟਨ

ਡਾ: ਓਬਰਾਏ ਵੱਲੋਂ ਅੰਮ੍ਰਿਤਸਰ ਜੇਲ੍ਹ ‘ਚ ਆਟਾ ਗੁੰਨਣ ਵਾਲੀ ਮਸ਼ੀਨ ਤੇ ਮੈਡੀਕਲ ਲੈਬੌਰਟਰੀ ਦਾ ਉਦਘਾਟਨ
June 25
17:09 2017

* ਪਿੰਡ ਨੌਸ਼ਹਿਰਾ ਦੇ ਦਾਨੀਆਂ ਵੱਲੋਂ ਸਥਾਪਿਤ ਮੁਫ਼ਤ ਡਿਸਪੈਂਸਰੀ ਵੀ ਲੋਕ-ਸਮਰਪਿਤ

ਅੰਮ੍ਰਿਤਸਰ ਜੇਲ੍ਹ ਵਿਖੇ ਆਟਾ ਗੁੰਨਣ ਵਾਲੀ ਮਸ਼ੀਨ ਦਾ ਉਦਘਾਟਨ ਕਰਦੇ ਡਾ. ਐੱਸ.ਪੀ. ਸਿੰਘ ਓਬਰਾਏ, ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੱਧੂ ਅਤੇ ਜੇਲ੍ਹ ਅਧਿਕਾਰੀ।


ਅੰਮ੍ਰਿਤਸਰ, 25 ਜੂਨ (ਪੰਜਾਬ ਮੇਲ)- ਨਾਮਵਰ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਅੱਜ ਟਰੱਸਟ ਵੱਲੋਂ ਕੇਂਦਰੀ ਜੇਲ੍ਹ ਫ਼ਤਹਿਪੁਰ (ਅੰਮ੍ਰਿਤਸਰ) ਵਿਖੇ ਕੈਦੀਆਂ ਲਈ ਦਾਨ ਕੀਤੀ ਨਵੀਂ ਆਟਾ ਗੁੰਨਣ ਵਾਲੀ ਮਸ਼ੀਨ, ਜੇਲ੍ਹ ਵਿਚ ਕੈਦੀਆਂ ਦੇ ਸਰੀਰਕ ਟੈਸਟਾਂ ਲਈ ਦਿੱਤੀ ਮੈਡੀਕਲ ਲੈਬ ਅਤੇ ਸ਼ਹਿਰ ਦੇ ਨਜ਼ਦੀਕੀ ਪਿੰਡ ਨੌਸ਼ਹਿਰਾ ਵਿਖੇ ਬਣੀ ਮੁਫ਼ਤ ਡਿਸਪੈਂਸਰੀ ਦਾ ਉਦਘਾਟਨ ਕੀਤਾ।
ਇਸ ਸਬੰਧੀ ਅੱਜ ਉਚੇਚੇ ਤੌਰ ‘ਤੇ ਗੁਰੂ ਨਗਰੀ ਪੁੱਜੇ ਡਾ: ਓਬਰਾਏ ਨੇ ਇਨ੍ਹਾਂ ਉਦਘਾਟਨ ਸਮਾਰੋਹਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਜਲਦੀ ਹੀ ਪੰਜਾਬ ਭਰ ਵਿਚ ਗ਼ਰੀਬ ਤੇ ਲੋੜਵੰਦ ਮਰੀਜ਼ਾਂ ਦੀ ਸਹੂਲਤ ਵਾਸਤੇ 12 ਮੈਡੀਕਲ ਲੈਬਾਰਟਰੀਆਂ ਸਥਾਪਿਤ ਕੀਤੀਆਂ ਜਾਣਗੀਆਂ, ਜਿੱਥੇ ਕੇਵਲ 10 ਰੁਪਏ ਦੀ ਪਰਚੀ ਕਟਵਾ ਕੇ ਮੁੱਢਲੇ ਸਰੀਰਕ ਟੈਸਟ ਅਤੇ ਈ.ਸੀ.ਜੀ. ਆਦਿ ਮੁਫ਼ਤ ਕਰਵਾਏ ਜਾ ਸਕਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਡਾਇਲਸਿਸ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਸ਼ਲਾਘਾਯੋਗ ਐਲਾਨ ਕੀਤਾ ਹੈ ਪਰ ਸਰਬੱਤ ਦਾ ਭਲਾ ਟਰੱਸਟ ਇਸ ਤੋਂ ਤਕਰੀਬਨ ਦੋ ਸਾਲ ਪਹਿਲਾਂ ਤੋਂ ਹੀ ਰਾਜ ਭਰ ਦੇ ਹਸਪਤਾਲਾਂ ਵਿਖੇ 92 ਡਾਇਲਸਿਸ ਯੂਨਿਟ ਲਾ ਕੇ ਮੁਫ਼ਤ ਅਤੇ ਨਾਮਾਤਰ ਖ਼ਰਚੇ ‘ਤੇ ਡਾਇਲਸਿਸ ਦੀ ਸਹੂਲਤ ਨਿਰੰਤਰ ਦੇ ਰਿਹਾ ਹੈ। ਇਸ ਤੋਂ ਇਲਾਵਾ 50 ਹੋਰ ਮੁਫ਼ਤ ਡਾਇਲਸਿਸ ਯੂਨਿਟ ਜਲਦੀ ਹੀ ਲਗਾਏ ਜਾਣਗੇ। ਡਾ: ਓਬਰਾਏ ਨੇ ਅਪੀਲ ਕੀਤੀ ਕਿ ਟਰੱਸਟ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ‘ਚ ਸਥਾਪਿਤ ਕੀਤੇ ਗਏ 26 ਮੁਫ਼ਤ ਡਾਇਲਸਿਸ ਯੂਨਿਟਾਂ ਦਾ ਮੁਕੰਮਲ ਫਾਇਦਾ ਲੋੜਵੰਦ ਤੇ ਗ਼ਰੀਬ ਮਰੀਜ਼ਾਂ ਤੱਕ ਪੁੱਜਦਾ ਕਰਨ ਲਈ ਤਿੰਨ ਸ਼ਿਫ਼ਟਾਂ ‘ਚ ਮਸ਼ੀਨਾਂ ਚਲਾਉਣੀਆਂ ਲਾਜ਼ਮੀ ਕੀਤੀਆਂ ਜਾਣ।
ਇਸ ਤੋਂ ਪਹਿਲਾਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਕੈਦੀਆਂ ਦੀ ਸਹੂਲਤ ਲਈ ਆਟਾ ਗੁੰਨਣ ਵਾਲੀ ਬਿਜਲਈ ਮਸ਼ੀਨ ਅਤੇ ਨਵੀਂ ਬਣੀ ਮੈਡੀਕਲ ਲੈਬਾਰਟਰੀ ਦਾ ਉਦਘਾਟਨ ਕੀਤਾ ਅਤੇ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਬੀਤੇ ਦਿਨੀਂ 1200 ਦੇ ਕਰੀਬ ਘੱਟ ਨਜ਼ਰ ਵਾਲੇ ਕੈਦੀਆਂ ਵਾਸਤੇ ਨਵੀਆਂ ਐਨਕਾਂ ਵੀ ਮੁਹੱਈਆ ਕੀਤੀਆਂ ਜਾ ਚੁੱਕੀਆਂ ਹਨ। ਇਸ ਉਪਰੰਤ ਡਾ: ਓਬਰਾਏ ਨੇ ਗ੍ਰਾਮ ਪੰਚਾਇਤ ਨੌਸ਼ਹਿਰਾ (ਜ਼ਿਲ੍ਹਾ ਅੰਮ੍ਰਿਤਸਰ) ਵੱਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਮੁਫ਼ਤ ਡਿਸਪੈਂਸਰੀ ਦਾ ਉਦਘਾਟਨ ਕੀਤਾ ਅਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਪੁਰਜ਼ੋਰ ਸ਼ਲਾਘਾ ਕੀਤੀ। ਇਸ ਮੌਕੇ ਸਾਬਕਾ ਸਰਪੰਚ ਅਮਰਜੀਤ ਸਿੰਘ ਅਤੇ ਗ੍ਰਾਮ ਪੰਚਾਇਤ ਨੌਸ਼ਹਿਰਾ ਵੱਲੋਂ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਨੂੰ ਸਨਮਾਨਿਤ ਕੀਤਾ।
ਇਨ੍ਹਾਂ ਮੌਕਿਆਂ ‘ਤੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਜਗਦੇਵ ਸਿੰਘ, ਸ਼ਿਸ਼ਪਾਲ ਸਿੰਘ ਲਾਡੀ, ਪਲਵਿੰਦਰ ਸਿੰਘ ਸਰਹਾਲਾ, ਡਿਪਟੀ ਜੇਲ੍ਹ ਸੁਪਰਡੰਟ ਸਤਨਾਮ ਸਿੰਘ, ਜੇਲ੍ਹ ਅਧਿਕਾਰੀ ਵਿਜੇ ਕੁਮਾਰ ਅਤੇ ਰਾਜਾ ਨਵਦੀਪ ਸਿੰਘ, ਨਵਜੀਤ ਕੌਰ, ਸਾਬਕਾ ਸਰਪੰਚ ਅਮਰਜੀਤ ਸਿੰਘ ਗਿੱਲ ਨੌਸ਼ਹਿਰਾ, ਸਰਪੰਚ ਲਖਵਿੰਦਰ ਸਿੰਘ ਨੌਸ਼ਹਿਰਾ, ਪ੍ਰੋ: ਸੁਖਪਾਲ ਸਿੰਘ ਸੁੱਖ ਗੌਂਸਾਬਾਦ, ਅਮਰੀਕ ਸਿੰਘ ਬੋਪਾਰਾਏ, ਮਹਿੰਦਰ ਸਿੰਘ, ਮਨਜੀਤ ਸਿੰਘ ਭੋਲਾ ਤੁੰਗ, ਅਮਨਦੀਪ ਸਿੰਘ ਹੁੰਦਲ, ਕੁਲਦੀਪ ਸਿੰਘ ਸੰਧੂ, ਕੰਵਲਜੀਤ ਸਿੰਘ ਲਾਲੀ ਗੁੰਮਟਾਲਾ, ਸਰਬਜੀਤ ਸਿੰਘ ਬੰਦੇਸ਼ਾ, ਜਗਬੀਰ ਸਿੰਘ ਗਿੱਲ ਅਤੇ ਟੀਟਾ ਬਰਾੜ ਆਦਿ ਵੀ ਮੌਜੂਦ ਸਨ।

ਜੇਲ੍ਹ ਵਿਖੇ ਸਥਾਪਿਤ ਮੈਡੀਕਲ ਲੈਬੌਰਟਰੀ ਦਾ ਉਦਘਾਟਨ ਕਰਨ ਮੌਕੇ ਡਾ: ਓਬਰਾਏ ਤੇ ਹੋਰ।

ਪਿੰਡ ਨੌਸ਼ਹਿਰਾ ਵਿਖੇ ਮੁਫ਼ਤ ਡਿਸਪੈਂਸਰੀ ਦਾ ਉਦਘਾਟਨ ਕਰਦੇ ਹੋਏ ਡਾ: ਓਬਰਾਏ, ਅਮਰਜੀਤ ਸਿੰਘ ਗਿੱਲ, ਅਮਰੀਕ ਸਿੰਘ ਬੋਪਾਰਾਏ ਤੇ ਹੋਰ।

ਗ੍ਰਾਮ ਪੰਚਾਇਤ ਨੌਸ਼ਹਿਰਾ ਡਾ. ਐੱਸ.ਪੀ. ਸਿੰਘ ਓਬਰਾਏ ਤੇ ਸੁਖਜਿੰਦਰ ਸਿੰਘ ਹੇਰ ਨੂੰ ਸਨਮਾਨਿਤ ਕਰਦੀ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article