PUNJABMAILUSA.COM

ਡਿਊਟੀ ਦੌਰਾਨ ਮਿਸਾਲੀ ਉਤਸ਼ਾਹ ਦਿਖਾਉਣ ਵਾਲੇ ਟਰੈਫਿਕ ਪੁਲਿਸ ਮੁਲਾਜਮਾਂ ਦਾ ਪੰਜਾਬ ਪੁਲੀਸ ਕਰੇਗੀ ਸਨਮਾਨ

ਡਿਊਟੀ ਦੌਰਾਨ ਮਿਸਾਲੀ ਉਤਸ਼ਾਹ ਦਿਖਾਉਣ ਵਾਲੇ ਟਰੈਫਿਕ ਪੁਲਿਸ ਮੁਲਾਜਮਾਂ ਦਾ ਪੰਜਾਬ ਪੁਲੀਸ ਕਰੇਗੀ ਸਨਮਾਨ

ਡਿਊਟੀ ਦੌਰਾਨ ਮਿਸਾਲੀ ਉਤਸ਼ਾਹ ਦਿਖਾਉਣ ਵਾਲੇ ਟਰੈਫਿਕ ਪੁਲਿਸ ਮੁਲਾਜਮਾਂ ਦਾ ਪੰਜਾਬ ਪੁਲੀਸ ਕਰੇਗੀ ਸਨਮਾਨ
July 19
17:25 2018

ਮੀਂਹ ਦੌਰਾਨ ਅਵਾਜਾਈ ਨੂੰ ਸੰਭਾਲਦੇ ਦੋ ਹੌਲਦਾਰਾਂ ਨੂੰ ਵੰਡੇ ਪ੍ਰਸ਼ੰਸਾ ਸਰਟੀਫਿਕੇਟ
ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਨੇ ਡਿਊਟੀ ਦੌਰਾਨ ਮਿਸਾਲੀ ਉਤਸ਼ਾਹ ਦਿਖਾਉਣ ‘ਤੇ ਆਪਣੇ ਮੁਲਾਜਮਾਂ ਨੂੰ ਸਨਮਾਨਿਤ ਕਰਨ ਦਾ ਇਕ ਅਨੋਖਾ ਤਰੀਕਾ ਸ਼ੁਰੂ ਕੀਤਾ ਹੈ ਤਾਂ ਜੋ ਰਾਹਗੀਰਾਂ ਨੂੰ ਬਚਾਉਣ ਅਤੇ ਸੜਕਾਂ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਭੀੜ-ਭੜੱਕੇ ਤੋਂ ਮੁਕਤ ਰੱਖਿਆ ਜਾ ਸਕੇ।
ਇਹ ਖੁਲਾਸਾ ਕਰਦਿਆਂ ਪੰਜਾਬ ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਕ ਬਿਹਤਰ ਟ੍ਰੈਫਿਕ ਪੁਲਿਸ ਕਰਮਚਾਰੀ ਨੂੰ ਆਮ ਲੋਕਾਂ ਤੋਂ ਮਿਲੀ ਪ੍ਰਤੀਕਿਰਿਆ ਦੇ ਆਧਾਰ ‘ਤੇ ਚੁਣਿਆ ਜਾਵੇਗਾ ਅਤੇ ਉਸ ਨੂੰ ‘ਹਫਤੇ/ਮਹੀਨੇ ਦੇ ਪੁਲਿਸ ਕਰਮਚਾਰੀ’ ਵਜੋਂ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧ ਵਿਚ ਕੋਈ ਵੀ ਨਾਗਰਿਕ ਟਵੀਟ ਕਰ ਸਕਦਾ ਹੈ, ਈ-ਮੇਲ ਭੇਜ ਸਕਦਾ ਹੈ, ਪੰਜਾਬ ਪੁਲਿਸ ਦੇ ਵੈੱਬ ਪੋਰਟਲ ‘ਤੇ ਟਿੱਪਣੀ ਪੋਸਟ ਕਰ ਸਕਦਾ ਹੈ ਜਾਂ ਅਫ਼ਸਰਾਂ ਨੂੰ ਤਸਵੀਰਾਂ ਸਮੇਤ ਵਟਸਐਪ ‘ਤੇ ਸੰਦੇਸ਼ ਭੇਜ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਤੀਕਿਰਿਆ ਦੇ ਆਧਾਰ ‘ਤੇ ਚੁਣੇ ਗਏ ਜਵਾਨਾਂ ਨੂੰ ਏਡੀਜੀਪੀ/ਟ੍ਰੈਫਿਕ ਦੁਆਰਾ ਪ੍ਰਸ਼ੰਸਾ ਸਰਟੀਫਿਕੇਟ/ਨਕਦ ਇਨਾਮ ਦਿੱਤੇ ਜਾਣਗੇ। ਇਸ ਸਰਟੀਫਿਕੇਟ ‘ਤੇ ”ਤੁਸੀਂ ਤਬਦੀਲੀ ਲਿਆ ਸਕਦੇ ਹੋ” ਦੇ ਤੌਰ ‘ਤੇ ਸਿਰਲੇਖ ਕੀਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਅੱਜ ਪਹਿਲੇ ਅਜਿਹੇ ਸਰਟੀਫਿਕੇਟ ਦੋ ਹੌਲਦਾਰਾਂ ਗੁਰਧਿਆਨ ਸਿੰਘ (ਨੰਬਰ 381/ਐਸ.ਏ.ਐਸ. ਨਗਰ) ਅਤੇ ਗੁਰਦੇਵ ਸਿੰਘ (ਨੰਬਰ 396/ਐਸ.ਏ.ਐਸ ਨਗਰ) ਨੂੰ ਦਿੱਤੇ ਗਏ ਹਨ ਜਿੰਨਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਦੁਆਰਾ ਉਨਾਂ ਦੇ ਕਾਰਜ ਦੀ ਪ੍ਰਸੰਸਾ ਦੇ ਆਧਾਰ ‘ਤੇ ਸਨਮਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦੋਵੇਂ ਟਰੈਫਿਕ ਕਰਮਚਾਰੀ ਜ਼ੀਰਕਪੁਰ ਫਲਾਈਓਵਰ ਨੇੜੇ ਵਰ੍ਹਦੇ ਮੀਂਹ ਵਿੱਚ ਵੀ ਟਰੈਫਿਕ ਨੂੰ ਕੰਟਰੋਲ ਕਰ ਰਹੇ ਸੀ ਅਤੇ ਉਘੀ ਸਿਨੇ ਅਦਾਕਾਰਾ ਗੁਲ ਪਨਾਗ ਨੇ ਉਹ ਫੋਟੋਆਂ ਮੁੱਖ ਮੰਤਰੀ ਨੂੰ ਭੇਜੀਆਂ ਜਿਨ੍ਹਾਂ ਨੇ ਇਹ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਲਈ ਅੱਗੋਂ ਡੀ.ਜੀ.ਪੀ ਪੰਜਾਬ ਨੂੰ ਭੇਜ ਦਿੱਤੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਰਾਜ ਵਿੱਚ ਆਵਾਜਾਈ ਅਤੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਆਮ ਨਾਗਰਿਕਾਂ ਵੱਲੋਂਂ ਭੇਜੇ ਜਾਣ ਵਾਲੇ ਕੀਮਤੀ ਸੁਝਾਅ ਦੇ ਅਧਾਰ ‘ਤੇ ਹਰ ਮਹੀਨੇ ਬਿਹਤਰ ਸੁਝਾਵਾਂ ਲਈ ਉਨਾਂ ਨਾਗਰਿਕਾਂ ਨੂੰ ਵੀ ਅਜਿਹੇ ਪ੍ਰਸ਼ੰਸਾ ਸਰਟੀਫਿਕੇਟ ਸੌਂਪ ਕੇ ਹੌਸਲਾ ਅਫਜਾਈ ਕੀਤੀ ਜਾਵੇਗੀ। ਬੁਲਾਰੇ ਨੇ ਆਸ ਪ੍ਰਗਟਾਈ ਕਿ ਸਨਮਾਨ ਦੇਣ ਵਾਲੀ ਅਜਿਹੀ ਪ੍ਰਿਤ ਆਮ ਲੋਕਾਂ ਅਤੇ ਟ੍ਰੈਫਿਕ ਪੁਲਿਸ ਦੇ ਵਿਚਕਾਰ ਸਕਾਰਾਤਮਕ ਸੰਚਾਰ ਨੂੰ ਹੱਲਾਸ਼ੇਰੀ ਦੇਵੇਗੀ ਜਿਸ ਨਾਲ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਰੱਖਣ ਅਤੇ ਭੀੜ-ਭੜੱਕੇ ਤੋਂ ਮੁਕਤ ਰੱਖਣ ਵਿੱਚ ਰਾਹਤ ਦਿਵਾਈ ਜਾ ਸਕੇਗੀ ਅਤੇ ਟ੍ਰੈਫਿਕ ਵਿੰਗ ਦੇ ਸਿਧਾਂਤ ”ਅਸੀਂ ਇਕੱਠੇ ਤਬਦੀਲੀ ਲਿਆ ਸਕਦੇ ਹਾਂ ” ਨੂੰ ਸੱਚਮੁੱਚ ਹੀ ਦੁਹਰਾਇਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article