PUNJABMAILUSA.COM

ਡਿਜੀਟਲ ਇੰਡੀਆ ਦਾ ਦਾਅਵਾ ਕਰਨ ਵਾਲੀ ਮੋਦੀ ਸਰਕਾਰ ਨੂੰ ਝਟਕਾ; ਕਈ ਵੈੱਬਸਾਈਟਾਂ ਜਾਮ

ਡਿਜੀਟਲ ਇੰਡੀਆ ਦਾ ਦਾਅਵਾ ਕਰਨ ਵਾਲੀ ਮੋਦੀ ਸਰਕਾਰ ਨੂੰ ਝਟਕਾ; ਕਈ ਵੈੱਬਸਾਈਟਾਂ ਜਾਮ

ਡਿਜੀਟਲ ਇੰਡੀਆ ਦਾ ਦਾਅਵਾ ਕਰਨ ਵਾਲੀ ਮੋਦੀ ਸਰਕਾਰ ਨੂੰ ਝਟਕਾ; ਕਈ ਵੈੱਬਸਾਈਟਾਂ ਜਾਮ
April 06
16:45 2018

ਜਲੰਧਰ, 6 ਅਪ੍ਰੈਲ (ਪੰਜਾਬ ਮੇਲ)- ਡਿਜੀਟਲ ਇੰਡੀਆ ਦਾ ਦਾਅਵਾ ਕਰਨ ਵਾਲੀ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਕਈ ਮੰਤਰਾਲਿਆਂ, ਸਰਕਾਰੀ ਵਿਭਾਗਾਂ ਦੀਆਂ ਵੈੱਬਸਾਈਟਾਂ ਅਚਾਨਕ ਜਾਮ ਹੋ ਗਈਆਂ। ਇਸ ‘ਚ ਗ੍ਰਹਿ ਮੰਤਰਾਲੇ, ਕਾਨੂੰਨ ਮੰਤਰਾਲੇ, ਇਲੈਕਸ਼ਨ ਕਮਿਸ਼ਨ, ਯੁਵਾ ਪ੍ਰੋਗਰਾਮ ਤੇ ਖੇਡ ਮੰਤਰਾਲਾ ਦੀਆਂ ਵੈੱਬਸਾਈਟਾਂ ਸ਼ਾਮਲ ਹਨ। ਇਸ ਦੇ ਨਾਲ ਹੀ ਸ਼ੁੱਕਰਵਾਰ ਸ਼ਾਮ ਨੂੰ ਕਪਿਲ ਸ਼ਰਮਾ ਦੇ ਟਵਿਟਰ ਹੈਂਡਲ ਦੇ ਹੈੱਕ ਹੋਣ ਦੀ ਵੀ ਖਬਰ ਸਾਹਮਣੇ ਆਈ। ਕਪਿਲ ਦੇ ਟਵਿਟਰ ਅਕਾਊਂਟ ‘ਤੇ ਕਈ ਇਤਰਾਜ਼ਯੋਗ ਗੱਲਾਂ ਤੇ ਗਾਲ੍ਹਾਂ ਲਿੱਖੀਆ ਹੋਈਆਂ ਸਨ।
ਰੱਖਿਆ ਮੰਤਰਾਲੇ ਦੀ ਵੈੱਬਸਾਈਟ ਹੈੱਕ, ਲਿਖੇ ਨਜ਼ਰ ਆਏ ਚੀਨੀ ਅੱਖਰ
ਸ਼ੁੱਕਰਵਾਰ ਦੀ ਸ਼ਾਮ ਕਰੀਬ 4.30 ਵਜੇ ਰੱਖਿਆ ਮੰਤਰਾਲੇ ਦੀ ਵੈੱਬਸਾਈਟ ਹੈੱਕ ਹੋਣ ਦੀ ਖਬਰ ਸਾਹਮਣੇ ਆਈ। ਵੈੱਬਸਾਈਟ ਦੇ ਹੋਮ ਪੇਜ਼ ‘ਤੇ ਚੀਨੀ ਅੱਖਰ ਦਿਖਾਈ ਦੇ ਰਹੇ ਸਨ। ਵੈੱਬਸਾਈਟ ਨੂੰ ਓਪਨ ਕਰਨ ‘ਤੇ ਮਿਨੀਸਟਰੀ ਆਫ ਡਿਫੈਂਸ (ਅੰਗਰੇਜ਼ੀ ‘ਚ) ਅਤੇ ਹਿੰਦੀ ‘ਚ ਰੱਖਿਆ ਮੰਤਰਾਲੇ ਲਿਖਿਆ ਦਿੱਸ ਰਿਹਾ ਸੀ। ਚੀਨੀ ਅੱਖਰ ਦਿੱਸਣ ਨਾਲ ਤਰ੍ਹਾਂ-ਤਰ੍ਹਾਂ ਦੇ ਸ਼ੱਕ ਜ਼ਾਹਰ ਕੀਤੇ ਜਾ ਰਹੇ ਹਨ। ਹਾਲਾਂਕਿ ਅਜੇ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਇਸ ਲਈ ਕੌਣ ਜ਼ਿੰਮੇਵਾਰ ਹੈ। ਇਸ ਦੌਰਾਨ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਟਵੀਟ ਕਰ ਕੇ ਕਿਹਾ ਕਿ ਐਮਓਡੀ ਵੈੱਬਸਾਈਟ ਦੇ ਮਾਮਲੇ ਨੂੰ ਨੋਟਿਸ ‘ਚ ਲਿਆ ਗਿਆ ਹੈ ਅਤੇ ਉੱਚਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕਪਿਲ ਸ਼ਰਮਾ ਦੇ ਟਵਿਟਰ ਅਕਾਊਂਟ ‘ਤੇ ਲਿਖੀਆਂ ਸਨ ਗਾਲ੍ਹਾਂ
ਉੱਧਰ ਨਿੱਤ ਸੁਰਖੀਆਂ ‘ਚ ਰਹਿਣ ਵਾਲੇ ਕਪਿਲ ਸ਼ਰਮਾ ਦਾ ਵੀ ਟਵਿਟਰ ਅਕਾਊਂਟ ਵੀ ਹੈਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਵਾਦਾਂ ਨਾਲ ਗੂੜ੍ਹਾ ਪਿਆਰ ਰੱਖਣ ਵਾਲੇ ਕਪਿਲ ਸ਼ਰਮਾ ਦੇ ਫੈਨਜ਼ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਕਪਿਲ ਨੇ ਸ਼ਰੇਆਮ ਟਵਿਟਰ ‘ਤੇ ਗਾਲ੍ਹਾਂ ਕੱਢੀਆਂ। ਇਸ ਦੌਰਾਨ ਕਪਿਲ ਨੇ ਲਗਾਤਾਰ 5 ਟਵੀਟਸ ਕੀਤੇ, ਜਿਨ੍ਹਾਂ ‘ਚ ਉਨ੍ਹਾਂ ਨੇ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ ਤੇ ਇਸ ਦੇ ਨਾਲ ਹੀ ਕਪਿਲ ਨੇ ਸਲਮਾਨ ਨੂੰ ਸਜ਼ਾ ਦਿੱਤੇ ਜਾਣ ‘ਤੇ ਵੀ ਇਤਰਾਜ਼ ਜਤਾਇਆ।
ਇਨ੍ਹਾਂ ਟਵੀਟਸ ਨੂੰ ਦੇਖ ਕੇ ਇਹ ਲੱਗ ਰਿਹਾ ਸੀ ਕਿ ਕਪਿਲ ਦਾ ਟਵਿਟਰ ਅਕਾਊਂਟ ਹੈਕ ਹੋ ਗਿਆ ਹੈ। ਇਸ ਗੱਲ ਦੀ ਪੁਸ਼ਟੀ ਕਪਿਲ ਨੇ ਵੀ ਕਰ ਦਿੱਤੀ ਹੈ। ਹੈਰਾਨ ਕਰਨ ਵਾਲੀ ਗੱਲ ਇਹ ਵੀ ਹੈ ਕਿ ਕਪਿਲ ਨੇ ਟਵਿਟਰ ‘ਤੇ ਮੁਆਫੀ ਮੰਗਣ ਤੋਂ ਬਾਅਦ ਫਿਰ ਆਪਣਾ ਟਵੀਟ ਡਿਲੀਟ ਕਰ ਦਿੱਤਾ। ਕੁਝ ਵੀ ਹੋਵੇ ਇਕ ਵਾਰ ਤਾਂ ਸਾਰੇ ਇਹ ਸੋਚ ਕੇ ਹੈਰਾਨ ਸਨ ਕਿ ਆਖਿਰ ਕਪਿਲ ਨੂੰ ਹੋ ਕੀ ਗਿਆ ਹੈ।
ਮਾਮਲਾ ਚਾਹੇ ਸਰਕਾਰੀ ਵੈੱਬਸਾਈਟਾਂ ਡਾਊਨ ਹੋਣ ਦਾ ਹੋਵੇ ਜਾਂ ਰੱਖਿਆ ਮੰਤਰਾਲੇ ਦੀ ਵੈੱਬਸਾਈਟ ਹੈੱਕ ਹੋਣ ਦਾ ਚਾਹੇ ਕਪਿਲ ਦਾ ਟਵਿਟਰ ਅਕਾਊਂਟ ਹੈਕ ਹੋਣ ਦਾ, ਇਸ ਲਗਾਤਾਰ ਹੋ ਰਹੀ ਹੈਕਿੰਗ ਨੇ ਸਰਕਾਰ ਦੇ ਨਾਲ-ਨਾਲ ਦੁਨੀਆ ਭਰ ਦੀ ਨੀਂਦ ਉੱਡਾ ਕੇ ਰੱਖ ਦਿੱਤੀ ਹੈ। ਉਥੇ ਇਕ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਕਿਸੇ ਵੱਡੇ ਸਾਈਬਰ ਹਮਲੇ ਵੱਲ ਇਸ਼ਾਰਾ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article